ਸਿੱਖ ਖਬਰਾਂ

ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਾਂਚ ਦਲ ਨੇ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਕੀਤਾ ਤਲਬ

December 27, 2018 | By

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਕਲਾਕਾਰ ਅਕਸ਼ੈ ਕੁਮਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗੱਠਜੋੜ ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ ਵਲੋਂ ਵੱਖ-ਵੱਖ ਮਹਿਕਮਿਆਂ ਦੇ ਮੰਤਰੀ ਰਹਿ ਚੁੱਕੇ ਸਾਬਕਾ ਅਕਾਲੀ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।

ਵਿਸ਼ੇਸ਼ ਜਾਂਚ ਦਲ(ਐਸ ਆਈ ਟੀ ) ਵਲੋਂ ਦਲਜੀਤ ਸਿੰਘ ਚੀਮਾ ਨੂੰ ਫਰੀਦਕੋਟ ਵਿਖੇ ਕੈਂਪ ਦਫਤਰ ਵਿਚ 29 ਦਸੰਬਰ ਨੂੰ ਪੇਸ਼ ਹੋਣ ਲਈ ਸੱਦਿਆ ਗਿਆ ਹੈ।

ਡਾ. ਦਲਜੀਤ ਸਿੰਘ ਚੀਮਾ (ਫਾਈਲ ਫੋਟੋ)

ਦਲਜੀਤ ਸਿੰਘ ਚੀਮਾ ਨੂੰ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦੁਆਈ ਗਈ ਆਖੀ ਜਾਂਦੀ ਮੁਆਫੀ ਬਾਰੇ ਸਵਾਲ ਪੁੱਛੇ ਜਾ ਸਕਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,