ਖਾਸ ਖਬਰਾਂ

‘ਆਪ’ ਆਗੂ ਕੰਵਰ ਸੰਧੂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

March 1, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਪੱਤਰਕਾਰ ਕੰਵਰ ਸੰਧੂ ਦੇ ਪੁੱਤਰ ਕਰਨ ਸੰਧੂ ਦੀ ਅੱਜ ਦਿਲ ਦਾ ਦੌਰਾ ਪੈਣ ਨਾਲ ਪੀ.ਜੀ.ਆਈ. ‘ਚ ਮੌਤ ਹੋ ਗਈ।

ਪਰਿਵਾਰ ਦੇ ਹਵਾਲੇ ਨਾਲ ਮੀਡੀਆ ਨੇ ਰਿਪੋਰਟ ਕੀਤੀ ਹੈ ਕਿ 35 ਸਾਲਾ ਕਰਨ ਸੰਧੂ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਤੋਂ ਬਾਅਦ ਪੀ.ਜੀ.ਆਈ. ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋ ਗਈ।

kanwar sandhu kanran sandhu

‘ਆਪ’ ਆਗੂ ਕੰਵਰ ਸੰਧੂ, ਕਰਨ ਸੰਧੂ (36) (ਫਾਈਲ ਫੋਟੋ)

ਕਰਨ ਸੰਧੂ ਦੇ ਸਸਕਾਰ ਮੌਕੇ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ। ਸ਼ਾਮਲ ਲੋਕਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਹਰਵਿੰਦਰ ਸਿੰਘ ਫੂਲਕਾ ਵੀ ਸ਼ਾਮਲ ਸਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਆਪਣੇ ਸੁਨੇਹੇ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਨ ਸੰਧੂ ਦੀ ਇਸ ਬੇਵਕਤੀ ਮੌਤ ‘ਤੇ ਉਹ ਪਰਿਵਾਰ ਦੇ ਨਾਲ ਆਪਣੀ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Son Of AAP Leader Kanwar Sandhu Passes Away Due To Heart Failure …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,