ਸਿੱਖ ਵੋਟ ਰਾਜਨੀਤੀ ਇਸ ਵੇਲੇ ਵਿਆਪਕ ਖਿਲਾਰੇ ਦੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਪੂਰੀ ਤਰ੍ਹਾਂ ਨਾਲ ਸੰਕਟਾਂ ਵਿਚ ਘਿਰੀ ਹੋਈ ਹੈ। ਸਿੱਖ ਵੋਟ ਰਾਜਨੀਤੀ ਵਿਚ ਸਭ ਤੋਂ ਵੱਧ ਪ੍ਰਭਾਵਸ਼ਾਲੀ ਰਹੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੀ ਇਸ ਵੇਲੇ ਪਾਟੋਧਾੜ ਦਾ ਸ਼ਿਕਾਰ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਨਖਾਹੀਆ ਐਲਾਨੇ ਜਾਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਇਸ ਸਾਰੇ ਘਟਨਾਕ੍ਰਮ ਤੇ ਇਸ ਨਾਲ ਜੁੜੇ ਅਹਿਮ ਵਰਤਾਰਿਆਂ ਦੀ ਪੜਚੋਲ ਕਰਦਿਆਂ ਇਸ ਸੰਕਟ ਦੇ ਹੱਲ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕਰਨ ਲਈ ਪੱਤਰਕਾਰ ਮਨਦੀਪ ਸਿੰਘ ਨੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਖਾਸ ਗੱਲਬਾਤ ਕੀਤੀ ਹੈ। ਅੱਜ ਇਹ ਗੱਲਬਾਤ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: