ਸਿੱਖ ਖਬਰਾਂ

ਗਿਆਨੀ ਹਰਪ੍ਰੀਤ ਸਿੰਘ ਨੇ ਬੁੱਤ ਮਾਮਲਾ ‘ਸਬ-ਕਮੇਟੀ’ ਨੂੰ ਸੌਂਪਿਆ

January 22, 2020 | By

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਨੂੰ ਜਾਂਦੇ ਰਸਤੇ ਵਿਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਬਣਾ ਦਿੱਤੀ ਹੈ।

ਗਿਆਨੀ ਹਰਪ੍ਰੀਤ ਸਿੰਘ (ਖੱਬੇ), ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ ਉੱਤੇ ਲੱਗੇ ਬੁੱਤ ਜਿਹਨਾਂ ਬਾਰੇ ਇਤਰਾਜ ਕੀਤਾ ਜਾ ਰਿਹਾ ਹੈ (ਸੱਜੇ) (ਪੁਰਾਣੀਆਂ ਤਸਵੀਰਾਂ)

ਸ਼੍ਰੋ.ਗੁ.ਪ੍ਰ.ਕ. ਨੇ ਅੱਜ ਇਕ ਲਿਖਤੀ ਬਿਆਨ ਜਾਰੀ ਕਰਕੇ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਦਾ ਕੁਆਰਡੀਨੇਟਰ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।

ਸਬ-ਕਮੇਟੀ ਦੇ ਕੁਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੋਏ ਆਦੇਸ਼ ਮੁਤਾਬਿਕ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4 ਵਜੇ ਸ਼੍ਰੋ.ਗੁ.ਪ੍ਰ.ਕ. ਦੇ ਮੁੱਖ ਦਫ਼ਤਰ ਵਿਖੇ ਸੱਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦੇਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,