ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਰਾਜ ਸਭਾ ਦੀ ਮੈਂਬਰੀ ਲਈ ਢੀਂਡਸਾ ਤੇ ਗੁਜ਼ਰਾਲ ਅੱਜ ਨਾਜ਼ਦਗੀ ਪੱਤਰ ਦਾਖਲ ਕਰਨਗੇ

March 9, 2016 | By

ਚੰਡੀਗੜ੍ਹ (8 ਮਾਰਚ, 2016): ਪੰਜਾਬ ਵਿਧਾਨ ਸਭਾ ਵਿੱਚ ਰਾਜ ਸਭਾ ਦੀ ਮੈਬਰੀ ਲਈ ਬਾਦਲ ਦਲ ਨੇ ਇੱਕ ਵਾਰ ਫਿਰ ਬਾਦਲ ਦਲ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਅਤੇ ਨਰੇਸ਼ ਗੁਜਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਬਾਦਲ ਦਲ ਦੇ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਤੇ ਸ੍ਰੀ ਨਰੇਸ਼ ਗੁਜਰਾਲ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਰਾਜ ਸਭਾ ਦੀਆਂ ਖਾਲੀ ਹੋ ਰਹੀਆਂ ਸੀਟਾਂ ਲਈ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨਗੇ ।

1264889__13
ਉਕਤ ਦੋਨਾਂ ਉਮੀਦਵਾਰਾਂ ਦੇ ਨਾਵਾਂ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਰਾਏ ਨਾਲ ਲਿਆ ਗਿਆ ।ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਪਾਰਟੀ ਉਮੀਦਵਾਰਾਂ ਦੀ ਚੋਣ ਕਰਨ ਸਬੰਧੀ ਅਧਿਕਾਰ ਦੇਣ ਦਾ ਕੱਲ੍ਹ ਰਾਤ ਫੈਸਲਾ ਲਿਆ ਗਿਆ ਸੀ ।

ਰਾਜ ਸਭਾ ਦੀਆਂ ਪੰਜਾਬ ਤੋਂ ਖਾਲੀ ਹੋਣ ਵਾਲੀਆਂ ਸੀਟਾਂ ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 21 ਮਾਰਚ ਨੂੰ ਚੋਣ ਹੋਣੀ ਤੈਅ ਹੈ ।ਸ. ਸੁਖਦੇਵ ਸਿੰਘ ਢੀਂਡਸਾ ਤੇ ਸ੍ਰੀ ਨਰੇਸ਼ ਗੁਜਰਾਲ ਪਹਿਲਾਂ ਵੀ ਰਾਜ ਸਭਾ ‘ਚ ਬਾਦਲ ਦਲ ਦੇ ਨੁਮਾਇੰਦਿਆਂ ਵਜੋਂ ਮੈਂਬਰ ਹਨ ਅਤੇ ਬਾਦਲ ਦਲ ਵੱਲੋਂ ਉਨ੍ਹਾਂ ਨੂੰ ਹੀ ਦੁਬਾਰਾ ਰਾਜ ਸਭਾ ‘ਚ ਭੇਜਣ ਦਾ ਫੈਸਲਾ ਲਿਆ ਗਿਆ ਹੈ ।

ਰਾਜ ਸਭਾ ਲਈ ਪੰਜਾਬ ਤੋਂ ਖਾਲੀ ਹੋਣ ਵਾਲੀਆਂ 2 ਦੂਜੀਆਂ ਸੀਟਾਂ ‘ਚੋਂ ਇੱਕ ਭਾਜਪਾ ਨੂੰ ਦਿੱਤੀ ਜਾਣੀ ਹੈ, ਜਦੋਂਕਿ ਦੂਜੀ ਸੀਟ ਕਾਂਗਰਸ ਨੂੰ ਮਿਲਣ ਦੀ ਸੰਭਾਵਨਾ ਹੈ, ਜਿਸ ਦੇ ਕਿ ਵਿਧਾਨ ਸਭਾ ‘ਚ ਇਸ ਵੇਲੇ 42 ਮੈਂਬਰ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,