ਆਮ ਖਬਰਾਂ » ਸਿੱਖ ਖਬਰਾਂ

2019 ‘ਚ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵਿਆਇਆ ਜਾਏਗਾ

June 16, 2017 | By

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੀਰਵਾਰ (15 ਜੂਨ) ਨੂੰ ਐਲਾਨ ਕੀਤਾ ਕਿ 2019 ‘ਚ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵੀਆਇਆ ਜਾਏਗਾ।

ਇਹ ਐਲਾਨ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਸੁਲਤਾਨਪੁਰ ਲੋਧੀ ਦਾ ਬੁਨਿਆਦੀ ਢਾਂਚੇ ਨੂੰ ਨਵੀਆਏਗੀ

ਉਹ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਉਸ ਮੰਗ ਦਾ ਜਵਾਬ ਦੇ ਰਹੇ ਸੀ ਜਿਸ ਵਿਚ ਚੀਮਾ ਨੇ ਸੁਲਤਾਨਪੁਰ ਲੋਧੀ ‘ਚ ਨਵੇਂ ਗੈਸਟ ਹਾਊਸ ਦੀ ਮੰਗ ਕੀਤੀ ਸੀ।

sultanpur lodhi

ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ (ਫਾਈਲ ਫੋਟੋ)

ਇਹ ਹੋਰ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਕਿ ਵਿੱਤ ਮੰਤਰੀ ਬਾਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੇ ਮਾੜੇ ਪ੍ਰਬੰਧ ਕਾਰਨ ਪੈਦਾ ਹੋਏ ਆਰਥਕ ਸੰਕਟ ਬਾਰੇ ਵ੍ਹਾਈਟ ਪੇਪਰ ਜਾਰੀ ਕਰੇਗੀ।

ਕਈ ਵਿਧਾਇਕਾਂ ਵਲੋਂ ਸਰਕਾਰੀ ਹਸਪਤਾਲਾਂ ‘ਚ ਕਰਮਚਾਰੀਆਂ ਦੀ ਕਮੀ ਬਾਰੇ ਚੁੱਕੇ ਗਏ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਸਿਹਤ ਮਹਿਕਮਾ ਹੀ ਨਹੀਂ ਹੋਰ ਵੀ ਬਹੁਤ ਸਾਰੇ ਮਹਿਕਮੇ ਹਨ ਜੋ ਪੈਸੇ ਦੀ ਕਮੀ ਕਰਕੇ ਪ੍ਰਭਾਵਤ ਹੋ ਰਹੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sultanpur Lodhi to be Refurbishment for 550th Parkash Gurpurab of Guru Nanak Ji …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,