ਵਿਦੇਸ਼ » ਸਿੱਖ ਖਬਰਾਂ

ਹੈਲਮਟ ਲਾਜ਼ਮੀ ਕਰਨ ਵਾਲੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰੇ ਕਿਊਬੇਕ ਸੁਪਰੀਮ ਕੋਰਟ: ਸ਼੍ਰੋਮਣੀ ਕਮੇਟੀ

September 26, 2016 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ ‘ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ।

ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਵਲੋਂ ਕਿਊਬੇਕ ਸੁਪੀਰੀਅਰ ਅਦਾਲਤ ਦੇ ਜੱਜ ਆਂਦਰੇ ਪ੍ਰੋਵੋਸਟ ਨੂੰ ਆਪਣੇ ਫੈਸਲੇ ‘ਤੇ ਦੁਬਾਰਾ ਵਿਚਾਰ ਕਰਨ ਲਈ ਕਿਹਾ ਗਿਆ ਹੈ।

ਫੋਟੋ ਪ੍ਰਤੀਕ ਦੇ ਤੌਰ 'ਤੇ ਵਰਤੀ ਗਈ

ਫੋਟੋ ਪ੍ਰਤੀਕ ਦੇ ਤੌਰ ‘ਤੇ ਵਰਤੀ ਗਈ

ਬਿਆਨ ਵਿਚ ਕਿਹਾ ਗਿਆ ਹੈ ਕਿ ਹੈਲਮਟ ਸਿੱਖਾਂ ਦੇ ਕੇਸਾਂ ‘ਤੇ ਫਿਟ ਨਹੀਂ ਬੈਠਦਾ ਇਸ ਲਈ ਸਿੱਖਾਂ ਨੂੰ ਦਸਤਾਰ ਸਜਾਉਣ ਵਾਸਤੇ ਕੈਨੇਡਾ ਸਰਕਾਰ ਨੂੰ ਸਪੈਸ਼ਲ ਛੋਟ ਦੇਣੀ ਚਾਹੀਦੀ ਹੈ ਜਿਨ੍ਹਾਂ ਨੇ ਕੈਨੇਡਾ ਦੇ ਇਤਿਹਾਸ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਕੈਨੇਡਾ ਦੀ ਨਵੀਂ ਬਣੀ ਟਰੂਡੋ ਸਰਕਾਰ ਵਿੱਚ ਸ. ਹਰਜੀਤ ਸਿੰਘ ਸੱਜਣ ਨੂੰ ਰੱਖਿਆ ਮੰਤਰੀ ਬਣਾਇਆ ਗਿਆ ਹੈ ਤੇ ਉਨ੍ਹਾਂ ਤੋਂ ਇਲਾਵਾ ਬਹੁਤ ਸਾਰੇ ਪੰਜਾਬੀ ਵੀ ਸ਼ਾਮਲ ਹਨ ਇਸ ਦੇ ਬਾਵਜੂਦ ਕਿਊਬੇਕ ਦੀ ਅਦਾਲਤ ਵੱਲੋਂ ਸਿੱਖਾਂ ਖਿਲਾਫ਼ ਅਜਿਹਾ ਫੈਸਲਾ ਨਿੰਦਣਯੋਗ ਹੈ।

ਬਿਆਨ ਵਿਚ ਅੱਗੇ ਕਿਹਾ ਗਿਆ ਕਿ ਬਰਤਾਨੀਆ ਦੀ ਸਰਕਾਰ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰਮ ‘ਤੇ ਆਉਣ ਦੀ ਆਗਿਆ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,