Tag Archive "%e0%a8%ad%e0%a8%be%e0%a8%88-%e0%a8%b9%e0%a8%b0%e0%a8%aa%e0%a8%be%e0%a8%b2-%e0%a8%b8%e0%a8%bf%e0%a9%b0%e0%a8%98-%e0%a8%9a%e0%a9%80%e0%a8%ae%e0%a8%be"

ਪੰਚ ਪ੍ਰਧਾਨੀ ਵਲੋਂ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦਾ ਵਿਰੋਧ

ਫ਼ਤਿਹਗੜ੍ਹ ਸਾਹਿਬ (26 ਨਵੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪ੍ਰਚੂਨ ਖੇਤਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੇ ਕੇਂਦਰੀ ਕੈਬਨਿਟ ਦੇ ਫੈਸਲੇ ਦੀ ਸਖ਼ਤ ਨਿਖੇਧੀ ...

ਰਵੀ ਸ਼ੰਕਰ ਤੇ ਅਮਿਤਾਬ ਬਚਨ ਵਿਵਾਦ ਦੇ ਨਾਲ-ਨਾਲ ਹੁਣ ਬਾਦਲ ਵੱਲੋ ਖਾਲਸਾ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉਠਿਆ

ਫ਼ਤਹਿਗੜ੍ਹ ਸਾਹਿਬ (22 ਨਵੰਬਰ, 2011): 25 ਨਵੰਬਰ ਨੂੰ ਖ਼ਾਲਸਾ ਵਿਰਾਸਤ ਕੇਂਦਰ ਕੌਮ ਨੂੰ ਸਮਰਪਣ ਕਰਨ ਮੌਕੇ ਆਰਟ ਆਫ ਲਿਵਿੰਗ ਦੇ ਮੁਖੀ ਰਵੀ ਸੰਕਰ ਤੇ ਅਮਿਤਾਬ ਬਚਨ ਨੂੰ ਬੁਲਾਏ ਜਾਣ ਦੇ ਵਿਵਾਦ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਸ ਕੇਂਦਰ ਦੇ ਕੀਤੇ ਜਾ ਰਹੇ ਉਦਘਾਟਨ ਦਾ ਵਿਰੋਧ ਵੀ ਉੱਠ ਖੜ੍ਹਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਰਵੀ ਸ਼ੰਕਰ ਅਤੇ ਸਿੱਖ ਕਤਲੇਆਮ ਦੇ ਕਥਿਤ 'ਦੋਸ਼ੀ' ਅਮਿਤਾਬ ਬਚਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤੇ ਜਾਣ ਦਾ ਵਿਰੋਧ ਕਰਦਿਆਂ ਇਹ ਮੰਗ ਵੀ ਰੱਖ ਦਿੱਤੀ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਇਹ ਕੇਂਦਰ ਪੰਥਕ ਰਿਵਾਇਤਾਂ ਮੁਤਾਬਕ ਪੰਜ ਪਿਆਰਿਆ ਤੋਂ ਹੀ ਕੌਮ ਨੂੰ ਸਮਰਪਣ ਕਰਵਾਇਆ ਜਾਵੇ।

ਵੈਦਿਆ ਸਬੰਧੀ ਸਿੱਖ ਕੌਮ ਨੂੰ ਇਨਾਮ ਐਲਾਨਣ ਦੀ ਲੋੜ ਨਹੀਂ ਸੀ ਪਈ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ, (22 ਅਕਤੂਬਰ, 2011) : ਹਿੰਦੂ ਸੁਰੱਖਿਆ ਸੰਮਿਤੀ ਵਲੋਂ ਭਾਈ ਜਗਤਾਰ ਸਿੰਘ ਹਵਾਰਾ ’ਤੇ ਪੇਸ਼ੀ ਦੌਰਾਨ ਹਮਲਾ ਕਰਨ ਦਾ ਐਲਾਨ ਕਰਨ ਬਾਰੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਸਕੱਤਰ ਜਨਰਲਾਂ ਅਮਰੀਕ ਸਿੰਘ ਈਸੜੂ ਤੇ ਜਸਵੀਰ ਸਿੰਘ ਖੰਡੂਰ ਨੇ ਕਿਹਾ ਕਿ ਹਿੰਦੂ ਕੱਟੜਪੰਥੀਆਂ ਨੂੰ ਅਜਿਹੇ ਐਲਾਨ ਅਪਣਾ ਇਤਿਹਾਸ ਤੇ ਔਕਾਤ ਵੇਖ ਕੇ ਜਾਰੀ ਕਰਨੇ ਚਾਹੀਦੇ ਹਨ।

ਵਿਸਫੋਟਕ ਫ਼ੜਣ ਦਾ ਦਾਅਵਾ ਭਾਰਤੀ ਪੁਲਿਸ ਦਾ ਤਿਉਹਾਰੀ ਡਰਾਮਾ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (14 ਅਕਤੂਬਰ, 2011) : ਅੰਬਾਲਾ ਵਿੱਚ ਫੜੇ ਵਿਸਫੋਟਕਾਂ ਨੂੰ ਬਿਨਾਂ ਕੋਈ ਸਬੂਤ ਪੇਸ਼ ਕੀਤਿਆਂ ਬੱਬਰ ਖਾਲਸਾ ਨਾਲ ਜੋੜਣਾ ਇਹ ਗੱਲ ਸਾਬਤ ਕਰਦਾ ਹੈ ਕਿ ਭਾਰਤ ਸਰਕਾਰ ਦੇ ਨੀਤੀ ਘਾੜਿਆਂ ਦੀ ਸਿੱਖ ਵਿਰੋਧੀ ਨੀਤੀ ਵਿੱਚ ਅਜੇ ਤੱਕ ਕੋਈ ਤਬਦੀਲੀ ਨਹੀਂ ਆਈ...ਆਮ ਤੌਰ ’ਤੇ 26 ਜਨਵਰੀ, 15 ਅਗਸਤ ਜਾਂ ਦੀਵਾਲੀ ਵਰਗੇ ਕਿਸੇ ਵੱਡੇ ਤਿਉਹਾਰ ਮੌਕੇ ਵਿਸਫੋਟਕ ਜਾਂ ਵਿਸਫੋਟਕਾਂ ਸਮੇਤ ਖਾੜਕੂਆਂ ਨੂੰ ਫੜੇ ਜਾਣ ਦੇ ਡਰਾਮੇ ਭਾਰਤੀ ਪੁਲਿਸ ਰਾਹੀਂ ਅਕਸਰ ਕੀਤੇ ਜਾਂਦੇ ਹਨ ਤੇ ਤਾਜ਼ਾ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ।

ਅਕਾਲੀ ਦਲ ਬਾਦਲ ਤੇ ਕਾਂਗਰਸ ਦੋਵੇਂ ਹਮ-ਖਿਆਲੀ ਪਾਰਟੀਆਂ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (13 ਅਕਤੂਬਰ, 2011): ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ‘ਭ੍ਰਿਸ਼ਟਾਚਾਰ ਵਿਰੁੱਧ’ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਣ ਦੇ ਬਿਆਨ ਬਾਰੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕੁਲਬੀਰ ਸਿੰਘ ਬੜਾ ਪਿੰਡ ਅਤੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਹੀ ਅਕਾਲੀ ਦਲ ਬਾਦਲ ਦੀ ਦੀ ਹਮ ਖ਼ਿਆਲ ਪਾਰਟੀ ਹੈ, ਸ. ਬਾਦਲ ਨੂੰ ਚਾਹੀਦਾ ਹੈ ਕਿ ਇਸੇ ਪਾਰਟੀ ਨਾਲ ਚੋਣ ਗੱਠਜੋੜ ਕਰ ਕਰਕੇ ਵਿਧਾਨ ਸਭਾ ਚੋਣਾਂ ਲੜਣ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਸਥਾਪਿਤ ਭਾਰਤੀ ਢਾਂਚੇ ਦੇ ਇਸ਼ਾਰੇ ’ਤੇ ਪੰਜਾਬ ਅਤੇ ਪੰਥਕ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੀਆਂ ਹਨ।

10 ਅਕਤੂਬਰ ਨੂੰ ਭਾਈ ਸੁੱਖਾ ਤੇ ਜ਼ਿੰਦਾ ਦੇ ਸ਼ਹੀਦੀ ਸਮਾਗਮ ਵਿੱਚ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ

ਫ਼ਤਿਹਗੜ੍ਹ ਸਾਹਿਬ (8 ਅਕਤੂਬਰ, 2011): ਭਾਈ ਹਰਜਿੰਦਰ ਸਿੰਘ ਜ਼ਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ।ਭਾਈ ਸੁੱਖਾ ਤੇ ਜ਼ਿੰਦਾ ਦੀ 19ਵੀਂ ਬਰਸੀ ਦੇ ਸਬੰਧ ਵਿੱਚ ਇਹ ਸ਼ਹੀਦੀ ਸਮਾਗਮ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਗਦਲੀ ਵਿਖੇ ਸੋਮਵਾਰ, 10 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।

ਈ.ਟੀ.ਟੀ. ਅਧਿਆਪਕਾਂ ਦੀਆਂ ਗ੍ਰਿਫ਼ਤਾਰੀਆਂ ਦੀ ਪੰਚ ਪ੍ਰਧਾਨੀ ਵਲੋਂ ਨਿੰਦਾ

ਫ਼ਤਿਹਗੜ੍ਹ ਸਾਹਿਬ (8 ਅਕਤੂਬਰ, 2011): ਅੱਜ ਬਠਿੰਡਾ ਵਿੱਚ ਅਪਣੀਆਂ ਮੰਗਾਂ ਨੂੰ ਲੈ ਕੇ ਇਕੱਤਰ ਹੋਏ ਈ.ਟੀ.ਟੀ. ਅੀਧਆਪਕਾਂ ਦੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਅਤੇ ਗ੍ਰਿਫ਼ਤਾਰੀਆਂ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਸਖ਼ਤ ਨਿੰਦਾ ਕੀਤੀ ਹੈ।

ਬਾਦਲ ਪ੍ਰੋ. ਭੁੱਲਰ ਦੇ ਮਤੇ ਲਈ ਭਾਜਪਾ ਨੂੰ ਰਾਜ਼ੀ ਕਰਨ ਜਾਂ ਇਸ ਸਿੱਖ ਵਿਰੋਧੀ ਪਾਰਟੀ ਨਾਲੋਂ ਨਾਤਾ ਤੋੜਣ : ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (30 ਸਤੰਬਰ, 2011): ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸ਼ੀ ਦੀ ਸਜ਼ਾ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਤੋਂ ਪਿੱਛੇ ਹਟ ਜਾਣ ’ਤੇ ਪ੍ਰਤੀਕਰਮ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸ. ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬਾਦਲ ਪ੍ਰੋ. ਭੁੱਲਰ ਦੇ ਮੁੱਦੇ ’ਤੇ ਸਿਆਸਤ ਖੇਡ ਰਹੇ ਹਨ।

ਪ੍ਰੋ. ਭੁੱਲਰ ਦੇ ਹੱਕ ਵਿਚ ਮਤੇ ਲਈ ਵਿਧਾਨ ਸਭਾ ਵੱਲ ਮਾਰਚ 3 ਅਕਤੂਬਰ ਨੂੰ

ਜਲੰਧਰ (29 ਸਤੰਬਰm 2011): ਅਕਾਲੀ ਦਲ ਪੰਚ ਪ੍ਰਧਾਨੀ ਨੇ ਸਿੱਖ ਵੋਟਰਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੰਚ ਪਰਧਾਨੀ ਦੇ ਉਮੀਦਵਾਰਾਂ ਨੂੰ ਵੱਡਾ ਹੁੰਗਾਰਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰਾਂ ਦੇ ਇੰਨੇ ਦਬਾਵਾਂ ਦੇ ਬਾਵਜੂਦ ਪੰਥ ਦੇ ਸੁਚੇਤ ਹਿੱਸੇ ਨੇ ਸੱਚ 'ਤੇ ਦ੍ਰਿੜ ਰਹਿ ਕੇ ਕੌਮੀ ਚੇਤਨਾ ਵਿਚ ਆਈ ਖੜੋਤ ਨੂੰ ਤੋੜਿਆ ਹੈ ਜਿਸ ਤੋਂ ਪਾਰਟੀ ਆਸਵੰਦ ਹੈ ਕਿ ਭਵਿੱਖ ਵਿਚ ਇਸ ਚੇਤੰਨਤਾ ਦਾ ਹੋਰ ਵਿਸਥਾਰ ਹੋਵੇਗਾ।ਇਹਨਾਂ ਚੋਣਾਂ ਵਿਚ ਭਾਰਤੀ ਸਟੇਟ ਨੇ ਵੋਟਾਂ ਬਣਾਉਂਣ ਤੋਂ ਲੈ ਕੇ ਗਿਣਤੀ ਹੋਣ ਤੱਕ ਪੂਰਾ ਦਖਲ ਦੇ ਕੇ ਪੰਥ ਦੀਆਂ ਭਾਵਨਾਵਾਂ ਨੂੰ ਲਤਾੜਿਆ ਤੇ ਗੁਰੂ ਘਰਾਂ ਦਾ ਪ੍ਰਬੰਧ ਕੁਚੱਜੇ ਹੱਥਾਂ ਵਿਚ ਬਣਾਈ ਰੱਖਣ ਲਈ ਦੋਖੀ ...

ਭਾਈ ਦਲਜੀਤ ਸਿੰਘ ਖਿਲਾਫ ਫਤਹਿਗੜ੍ਹ ਸਾਹਿਬ ਵਿਖੇ ਚਲਦੇ ਕੇਸ ਦਾ ਫ਼ੈਸਲਾ 29 ਨੂੰ

ਫ਼ਤਿਹਗੜ੍ਹ ਸਾਹਿਬ (28 ਸਤੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ’ਤੇ ਫ਼ਤਿਹਗੜ੍ਹ ਸਾਹਿਬ ਵਿਖੇ ਚਲ ਰਹੇ ਕੇਸ ਦਾ ਫ਼ੈਸਲਾ 29 ਸਤੰਬਰ, 2011 ਨੂੰ ਸੁਣਾਇਆ ਜਾਵੇਗਾ। ਉਨ੍ਹਾਂ ਦੇ ਵਕੀਲ ਸ. ਗੁਰਪ੍ਰੀਤ ਸਿੰਘ ਸੈਣੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੌਦਾ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ ਚੱਲੇ ਪੰਥਕ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵਲੋਂ ਭਾਈ ਬਿੱਟੂ ’ਤੇ ਪਾਏ ਗਏ ਕੇਸ ਦੀ ਅੱਜ ਪੇਸ਼ੀ ਮੌਕੇ ਅੱਜ ਬਹਿਸ਼ ਪੂਰੀ ਹੋਣ ਉਪਰੰਤ ਅਦਾਲਤ ਨੇ ਇਸ ਕੇਸ ’ਤੇ ਫ਼ੈਸਲਾ ਦੇਣ ਲਈ ਭਲਕੇ 29 ਸਤੰਬਰ ਦਾ ਦਿਨ ਮੁਕਰਰ ਕਰ ਦਿੱਤਾ ਹੈ।

« Previous PageNext Page »