
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ, ਅੱਜ ਵੀ ਕੋਈ ਕਾਨੂੰਨੀ ਰਾਹਤ ਹਾਸਲ ਨਹੀ ਕਰ ਸਕੇ? ਲੇਕਿਨ ਜਿਸ ਢੰਗ ਨਾਲ ਸੁਮੇਧ ਸੈਣੀ ਆਪਣੇ ਖਿਲਾਫ ਐਫ.ਆਈ.ਆਰ.ਦਰਜ ਹੁੰਦਿਆਂ ਹੀ ਰਾਤ ਦੇ ਹਨੇਰੇ ਵਿੱਚ ਸੁਰੱਖਿਅਤ ਥਾਂ ਲਈ ਭੱਜ ਨਿਕਲੇ ਇਸਨੇ ਸਵਾਲ ਖੜਾ ਕੀਤਾ ਹੈ ਕਿ ਕੀ ਕਰੋਨਾ ਦੇ ਬਚਾਅ ਲਈ ਦੇਸ਼ ਭਰ ਵਿੱਚ ਲਾਗੂ ਕਰਫਿਊ ਸਿਰਫ ਆਮ ਲੋਕਾਂ ਲਈ ਹੀ ਹੈ?
ਜਦੋਂ ਕਿ ਇੱਕ ਬੰਨੇ ਭਾਰਤੀ ਮੀਡੀਆ ਦੇ ਕਈ ਹਿੱਸਿਆਂ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੀ ਸਿੱਖ ਸੰਗਤ ਖਿਲਾਫ ਕੂੜ ਪ੍ਰਚਾਰ ਤੇ ਨਫਰਤ ਦੀ ਮੁਹਿੰਮ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ ਤਾਂ ਉਸ ਮੌਕੇ ਕੁਝ ਅਜਿਹੀ ਨਵੀਂ ਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ ਜਿਸ ਰਾਹੀਂ ਪੰਜਾਬ ਵਿੱਚ ਕਰੋਨੇ ਦੀ ਲਾਗ ਵਾਲੇ ਮਾਮਲਿਆਂ ਦੀ ਗਿਣਤੀ ਵਧਣ ਨਾਲ ਜੁੜੀ ਗੁੱਥੀ ਸੁਲਝਾਉਣ ਵਿੱਚ ਕਾਫੀ ਮਦਦ ਮਿਲ ਸਕਦੀ ਹੈ।
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ ਪੰਜਾਬ ਵਾਪਸੀ ਨੂੰ ਵੇਖਦਿਆਂ ਹਰ ਧਿਰ (ਉਹ ਸਰਕਾਰੀ ਹੋਵੇ ਜਾਂ ਮੀਡੀਆ) ਇਸਦਾ ਠੀਕਰਾ ਸਿੱਖ ਯਾਤਰੂਆਂ ਸਿਰ ਭੰਨਣਾ ਸ਼ੁਰੂ ਕਰ ਦਿੱਤਾ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ-ਬਾਦਲ (ਸ਼੍ਰੋ.ਅ.ਦ.-ਬ) ਨੂੰ ਚਾਹ ਵਿਚੋਂ ਮੱਖੀ ਵਾਙ ਕੱਢ ਕੇ ਬਾਹਰ ਮਾਰਿਆ ਹੈ। ਭਾਵੇਂ ਕਿ ਬਾਦਲਾਂ ਲਈ ਇਹ ਹੋਣੀ ਹੋਈ ਅਣਕਿਆਸੀ ਤਾਂ ਨਹੀਂ ਹੋਵੇਗੀ ਪਰ ਜਿਸ ਢੰਗ ਨਾਲ ਇਹ ਵਾਪਰੀ ਹੈ ਉਸ ਨਾਲ ਸੁਖਬੀਰ ਬਾਦਲ ਦੀ ਸਲਤਨਤ ’ਚ ਭੁਚਾਲ ਜਿਹੇ ਝਟਕੇ ਤਾਂ ਜਰੂਰ ਮਹਿਸੂਸ ਹੋਏ ਹੋਣਗੇ।
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪੰਜਾਬ ਵਿਚ ਲੜੀਆਂ 10 ਲੋਕ ਸਭਾ ਸੀਟਾਂ ਵਿਚੋਂ 8 ਹਾਰਨ ਤੋਂ ਬਾਅਦ ਮੰਗਲਵਾਰ (28 ਮਈ) ਨੂੰ ਸ਼੍ਰੋ.ਅ.ਦ. (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲ ਦੀਆਂ ਦੋ ਇਕੱਤਰਾਵਾਂ ਕੀਤੀ ਗਈਆਂ- ਇਕ ‘ਕੋਰ ਕਮੇਟੀ’ ਦੀ ਤੇ ਦੂਜੀ ਦਲ ਦੇ ਵਿਧਾਇਕਾਂ ਦੀ।
ਕਾਂਗਰਸ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਦਰਮਿਆਨ ਚਲ ਰਹੇ ‘ਦੋਸਤਾਨਾ ਮੈਚ’ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸੂਬੇ ਦੀ ਕਾਂਗਰਸ ਦਰਮਿਆਨ ਘਮਸਾਨ ਤੇਜ ਹੋ ਗਿਆ ਹੈ ਪਰ ਕੈਪਟਨ ਸਰਕਾਰ ਦੇ ਇੱਕ ਹੋਰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਕਹਿਣਾ ਕਿ ਬੇਅਦਬੀ ਮਾਮਲੇ ਵਿੱਚ ਧਰਨਾ ਕਾਂਗਰਸ ਨੇ ਹੀ ਲਵਾਇਆ ਸੀ ਪ੍ਰਤੀ ਕਾਂਗਰਸੀ ਖੇਮੇ ਪੂਰੀ ਤਰ੍ਹਾਂ ਖਾਮੋਸ਼ ਹਨ।
ਲੰਘੇ ਦਿਨ (8 ਮਈ ਨੂੰ) ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ "ਬਰਗਾੜੀ ਮੋਰਚੇ" ਦੇ ਨਾਂ ਹੇਠ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁਧ 'ਰੋਸ ਮਾਰਚ' ਕੀਤਾ ਗਿਆ।
13 ਅਪ੍ਰੈਲ 1978 ਦੇ ਖੂਨੀ ਸਾਕੇ ਨੂੰ ਯਾਦ ਕਰਦਿਆਂ ਅਜਿਹੀਆਂ ਕਈ ਘਟਨਾਵਾਂ ਇੱਕ ਦ੍ਰਿਸ਼-ਲੜੀ ਵਾਙ ਅੱਖਾਂ ਮੁਹਰੇ ਚਲ ਪੈਂਦੀਆਂ ਹਨ ਜਿਥੇ ਆਪਣੇ ਇਸ਼ਟ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਦੇ ਹੱਕ ਵਿੱਚ ਨਿੱਤਰੇ ਸਿੱਖਾਂ ਨੂੰ ਸ਼ਹੀਦੀ ਜਾਮ ਪੀਣ ਦੇ ਮਾਰਗ ਚੱਲਣਾ ਪਿਆ।
ਲੰਘੇ ਕੱਲ੍ਹ ਜਾਰੀ ਕੀਤੇ ਇਕ ਲਿਖਤੀ ਬਿਆਨ ਵਿਚ ਸਿੱਖ ਬੁੱਧੀਜੀਵੀਆਂ ਵਲੋਂ ਬਣਾਏ ਪੰਜਾਬ ਬਚਾਓ ਮੋਰਚੇ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀ ਤਬਾਹੀ ਦਾ ਜਿੰਮੇਵਾਰ ਸਮਝਦਾ ਹੈ ਅਤੇ ਜੇਕਰ ਵੱਡੇ ਬਾਦਲ ਕੋਲ ਇਸ ਗੱਲ ਵਿਰੁਧ ਕੋਈ ਸਫਾਈ ਹੋਵੇ ਤਾਂ ਉਹ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਚੋਣ ਲੜੇ ਤੇ ਸਿੱਖ ਬੁੱਧੀਜੀਵੀ ਗੁਰਤੇਜ ਵਲੋਂ ਉਸ ਵਿਰੁਧ ਚੋਣ ਲੜੀ ਜਾਵੇਗੀ।
Next Page »