Tag Archive "%e0%a8%ae%e0%a8%be%e0%a8%a8%e0%a8%b8%e0%a8%be-%e0%a8%95%e0%a9%87%e0%a8%b8"

ਮਾਨਸਾ ਅਦਾਲਤ ਵਿਚ ਭਾਈ ਦਲਜੀਤ ਸਿੰਘ ਆਪਣੇ ਵਕੀਲ ਸ੍ਰ. ਅਜੀਤ ਸਿੰਘ ਭੰਗੂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨਾਲ ਖੜ੍ਹੇ ਹਨ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਚਰਨ ਸਿੰਘ ਬੁਰਜ਼ਹਰੀ ਅਤੇ ਏਕ ਨੂਰ ਖਾਲਸਾ ਫੌਜ ਦੇ ਮੁਖੀ ਭਾਈ ਬਲਜਿੰਦਰ ਸਿੰਘ (17 ਜਨਵਰੀ, 2012)।

ਮਾਨਸਾ ਅਦਾਲਤ ਵਿਚ ਬਲੀ ਸਿੰਘ ਦੀ ਮੁੜ ਗਵਾਹੀ ਹੋਈ; ਅਗਲੀ ਸੁਣਵਾਈ 6 ਫਰਵਰੀ ਨੂੰ

ਮਾਨਸਾ/ਪੰਜਾਬ (17 ਜਨਵਰੀ, 2011): ਮਾਨਸਾ ਦੀ ਅਦਾਲਤ ਵਿਚ ਚੱਲ ਰਹੇ ਡੇਰਾ ਸਿਰਸਾ ਦੇ ਪ੍ਰੇਮੀ ਲੀਲੀ ਸ਼ਰਮਾ ਕਤਲ ਦੇ ਮੁਕਦਮੇਂ ਵਿਚ ਇਕ ਵਾਰ ਫਿਰ ਮ੍ਰਿਤਕ ਦੇ ਭਰਾ ਬਲੀ ਸਿੰਘ ਦੀ ਗਵਾਹੀ ਹੋਈ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਬਿੱਟੂ ਤੇ ਹੋਰਨਾਂ ਦੀ ਮੁੜ ਪੇਸ਼ੀ 6 ਫਰਵਰੀ 'ਤੇ ਪੈ ਗਈ ਹੈ। ਸਥਾਨਕ ਵਧੀਕ ਸੈਸ਼ਨ ਜੱਜ ਬਲਦੇਵ ਸਿੰਘ ਸੋਢੀ ਦੀ ਅਦਾਲਤ ਵਿਚ ਬਲੀ ਸਿੰਘ, ਜੋ ਕਿ ਇਸ ਮਮਾਲੇ ਦਾ ਮੁੱਖ ਗਵਾਹ ਹੈ, ਨੇ ਆਪਣੀ ਗਵਾਹੀ ਦਰਜ਼ ਕਰਵਾਈ।