Tag Archive "%e0%a8%b9%e0%a8%b0%e0%a8%b8%e0%a8%bf%e0%a8%ae%e0%a8%b0%e0%a8%a4-%e0%a8%95%e0%a9%8c%e0%a8%b0-%e0%a8%ac%e0%a8%be%e0%a8%a6%e0%a8%b2-harsimrat-kaur-badal"

ਵਜ਼ਾਰਤੀ ਕੁਰਸੀ ਛੱਡਣਾ ਬਾਦਲਾਂ ਵੱਲੋਂ ਸਿਆਸੀ ਚਿਹਰਾ ਬਣਾਉਣ ਦੀ ਕੋਸ਼ਿਸ਼

ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।

ਬਾਦਲਾਂ ਨਾਲ ਇੰਨੀ ਬੁਰੀ ਕਿਉਂ ਹੋ ਰਹੀ ਹੈ? ਤੇ ਅੱਗੇ ਕੀ ਬਣੇਗਾ?

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ-ਬਾਦਲ (ਸ਼੍ਰੋ.ਅ.ਦ.-ਬ) ਨੂੰ ਚਾਹ ਵਿਚੋਂ ਮੱਖੀ ਵਾਙ ਕੱਢ ਕੇ ਬਾਹਰ ਮਾਰਿਆ ਹੈ। ਭਾਵੇਂ ਕਿ ਬਾਦਲਾਂ ਲਈ ਇਹ ਹੋਣੀ ਹੋਈ ਅਣਕਿਆਸੀ ਤਾਂ ਨਹੀਂ ਹੋਵੇਗੀ ਪਰ ਜਿਸ ਢੰਗ ਨਾਲ ਇਹ ਵਾਪਰੀ ਹੈ ਉਸ ਨਾਲ ਸੁਖਬੀਰ ਬਾਦਲ ਦੀ ਸਲਤਨਤ ’ਚ ਭੁਚਾਲ ਜਿਹੇ ਝਟਕੇ ਤਾਂ ਜਰੂਰ ਮਹਿਸੂਸ ਹੋਏ ਹੋਣਗੇ।

ਸਿਰਸੇ ਦੀ ਗਰਮੀ-ਬਾਦਲ ਜੋੜੇ ਦੇ ਜਸ਼ਨ, ਨਹੁੰ ਮਾਸ ਦੇ ਰਿਸ਼ਤੇ ਭੰਬਲਭੂਸੇ ‘ਚ

ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਨੋਂਹ ਮਾਸ ਦੇ ਰਿਸ਼ਤੇ ਵਿਚਾਲੇ ਇਹ ਹੇਠ-ਉਤਾਂਹ ਚੱਲ ਰਹੀ ਹੈ ੳਥੇ ਦੂਜੇ ਬੰਨੇ ਬਾਦਲ ਜੋੜਾ(ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਵਜੀਰ ਹਰਸਿਮਰਤ ਕੌਰ ਬਾਦਲ ਭਾਜਪਾ ਦੇ ਮੋਹਰੀ ਆਗੂਆਂ ਲਈ ਸਫਰਦਗੰਜ ਰੋਡ ਵਿਚਲੇ ਆਪਣੇ ਘਰ ਵਿਖੇ ਦੁਪਹਿਰ ਦੀ ਰੋਟੀ ਦੇ ਸਮਾਗਮ ਮਨਾ ਰਿਹਾ ਸੀ।

ਪੰਜਾਬ ਦੌਰਾ: ਨਰਿੰਦਰ ਮੋਦੀ ਨੇ ਕਾਂਗਰਸ ਨੂੰ ਭੰਡਿਆ ਤੇ ਗੱਲੀ-ਬਾਤੀਂ ਕੰਮ ਸਾਰਿਆ; ਗੁਰਦਾਸਪੁਰੀਆਂ ਪੱਲੇ ਪਈ ਨਿਰਾਸ਼ਾ

ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਦਿਨ ਪੰਜਾਬ ਦੇ ਦੌਰੇ ਉਤੇ ਸੀ। ਮੋਦੀ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਗੁਰਦਾਸਪੁਰ, ਦੋ ਥਾਈਂ ਭਾਸ਼ਣ ਦਿੱਤੇ।

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲ੍ਹਿਆ ਜਾ ਰਿਹਾ ਲਾਂਘਾ ਭਾਰਤੀ ਸਿਆਸਤਦਾਨਾਂ ਨੂੰ ਕਿਉਂ ਹਜਮ ਨਹੀਂ ਹੋ ਰਿਹਾ ?

ਜਿਕਰ ਕਰਨਾ ਜਰੂਰੀ ਹੈ ਕਿ ਕੀ ਇਸਤੋਂ ਪਹਿਲਾਂ ਦੋ ਹਿੰਦ-ਪਾਕਿ ਜੰਗਾਂ ਨਹੀ ਹੋਈਆਂ? ਕੀ ਉਸ ਵਿੱਚ ਭਾਰਤੀ ਫੌਜੀ ਤੇ ਸਰਹੱਦੀ ਇਲਾਕਿਆਂ ਦੇ ਲੋਕ ਨਹੀ ਮਾਰੇ ਗਏ? ਕੀ ਇਹ ਵੀ ਸੱਚ ਨਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਕੁਝ ਸਾਲ ਪਹਿਲਾਂ ਪਾਕਿਸਤਾਨ ਗਏ ਸਨ ਤਾਂ ਕੀ ਉਸਤੋਂ ਪਹਿਲਾਂ ਦੋਨਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਨਹੀ ਸਨ? ਰਹੀ ਗੱਲ, ਜਿਸ ਅੱਤਵਾਦ ਦੀ ਗੱਲ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੁੱਖ ਮੰਤਰੀ ਵਜੋਂ ਕੀਤੀ ਹੈ ਉਹ ਇੱਕ ਅੰਤਰਰਾਸ਼ਟਰੀ ਮੁੱਦਾ ਹੈ । ਸ਼ਾਇਦ ਉਹ ਇਹ ਜਰੂਰ ਭੁੱਲ ਗਏ ਹਨ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਸੂਬੇ ਵਿੱਚ ਫੈਲਾਏ ਸਰਕਾਰੀ ਅੱਤਵਾਦ ਦੀ ਦੋਸ਼ੀ ਜਰੂਰ ਰਹੀ ਹੈ।

ਸਿੱਖ ਮੁਦਿਆਂ ਨੂੰ ਲੈ ਕੇ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਿਲਆ

ਨੰਵਬਰ 1984 ਦੇ ਨਸਲਕੁਸ਼ੀ ਪੀੜਤ ਲੋਕਾਂ ਦੇ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਹਰ ਦਿਨ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਇਨ੍ਹਾਂ ਮਾਮਲਿਆਂ ਲਈ ਵਿਸ਼ੇਸ ਅਦਾਲਤ ਬਣਾਏ ਜਾਣ ਦੀ ਮੰਗ ਵੀ ਕੀਤੀ।

ਕੇਂਦਰ ਨੇ ਘੂਰਿਆ ਪੰਜਾਬ : ਮੋਟਰਾਂ ‘ਤੇ ਬਿੱਲ ਲਾਉਣ ‘ਚ ਦੇਰੀ ਕਿਉਂ?, ਕੈਪਟਨ ਨੂੰ ਨਿੰਦਣ ਵਾਲਾ ਅਕਾਲੀ ਦਲ ਹੁਣ ਕੇਂਦਰ ਨੂੰ ਵੀ ਘੂਰੇਗਾ?

ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਬਿੱਲ ਲਾਉਣ ਦੀਆਂ ਮਸ਼ਕਾਂ ਕਰ ਰਹੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਘੂਰ ਕੇ ਆਖਿਆ ਹੈ ਕਿ ਛੇਤੀ ਤੋਂ ਛੇਤੀ ਮੋਟਰਾਂ ਦੇ ਬਿੱਲ ਘੱਲਣੇ ਸ਼ੁਰੂ ਕਰੋ। ਕੇਂਦਰੀ ਖੇਤੀਬਾੜੀ ਮਹਿਕਮੇ ਅਤੇ ਨੀਤੀ ਆਯੋਗ (ਪਲੈਨਿੰਗ ਕਮਿਸ਼ਨ) ਨੇ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਸੱਦ ਕੇ ਇਹ ਹਾਦਾਇਤ ਕੀਤੀ। ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਗੱਲ ਨੂੰ ਪੰਜਾਬ ਦੀ ਆਰਥਿਕ ਘੇਰਾ ਬੰਦੀ ਕਰਾਰ ਦਿੱਤਾ ਹੈ।

ਜੀਐਸਟੀ: ਸ਼ੋ੍ਮਣੀ ਕਮੇਟੀ ਦੇ ਨਵੇਂ ਪ੍ਰਧਾਨ ਕਰਨਗੇ ਮੋਦੀ ਤੱਕ ਪਹੁੰਚ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੁੜ ਚਾਰਾਜੋਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਪਹੁੰਚ ਕਰਨਗੇ। ਜੀਐਸਟੀ ਲਾਗੂ ਹੋਣ ਕਾਰਨ ਸ਼੍ਰੋਮਣੀ ਕਮੇਟੀ ਨੂੰ ਲੰਗਰ ’ਤੇ ਪ੍ਰਤੀ ਸਾਲ ਤਕਰੀਬਨ 10 ਕਰੋੜ ਵਾਧੂ ਤਾਰਨੇ ਪੈਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸਿੱਖ ਸੰਸਥਾਵਾਂ ਅਤੇ ਭਾਜਪਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ(ਬਾਦਲ) ਵੱਲੋਂ ਵੀ ਲੰਗਰ ਨੂੰ ਜੀਐਸਟੀ ਮੁਕਤ ਕਰਨ ਦੀ ਮੰਗ ਕੀਤੀ ਗਈ ਹੈ ਪਰ ਅਜੇ ਤਕ ਕੋਈ ਰਾਹਤ ਨਹੀਂ ਮਿਲੀ ਹੈ।

5 ਅਗਸਤ ਨੂੰ ਜੀਐਸਟੀ ਕੌਂਸਲ ਦੀ ਰੀਵਿਊ ਮੀਟਿੰਗ ਤੋਂ ਸ਼੍ਰੋਮਣੀ ਕਮੇਟੀ ਨੂੰ ਉਮੀਦ

ਸ਼੍ਰੋਮਣੀ ਕਮੇਟੀ ਨੇ ਉਮੀਦ ਜਤਾਈ ਹੈ ਕਿ 5 ਅਗਸਤ ਨੂੰ ਜੀਐਸਟੀ ਕੌਂਸਲ ਦੀ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਗੁਰਦੁਆਰਿਆਂ ਸਮੇਤ ਸਮੂਹ ਧਰਮ ਅਸਥਾਨਾਂ ਨੂੰ ਜੀਐਸਟੀ ਟੈਕਸ ਤੋਂ ਰਾਹਤ ਮਿਲ ਸਕਦੀ ਹੈ।

ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਓ: ਹਰਸਿਮਰਤ ਬਾਦਲ

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ...

Next Page »