
ਨਵੰਬਰ ਚੌਰਾਸੀ ਦੀ ਸਿੱਖ ਨਸਲਕੁਸ਼ੀ ਦੀ ਭਾਰਤ ਵਿਚਲੀ ਥਾਂਵਾਂ ਦੀ ਨਿਸ਼ਾਨਦੇਹੀ ਅਤੇ ਇਸ ਨਸਲਕੁਸ਼ੀ ਦੇ ਸੁਭਾਅ ਨੂੰ ਬਹੁਤਾ ਨੇੜਿਓਂ ਜਾਨਣ ਦੇ ਇੱਛੁਕ ਪਾਠਕਾਂ ਲਈ ਇਹ ਕਿਤਾਬ ਬਹੁਤ ਹੀ ਸਹੀ ਸਰੋਤ ਬਣਦੀ ਹੈ। ਇਸ ਕਿਰਤ ਦੇ ਲੇਖਕਾਂ ਦੀ ਬਾਰੀਕ ਔਰ ਲਗਨ ਵਾਲੀ ਮਿਹਨਤ ਨੇ ਇਸ ਕਿਤਾਬ ਨੂੰ ਸਟੀਕ ਦਸਤਾਵੇਜ਼ ਵਜੋਂ ਦਰਜ ਕਰਵਾ ਦਿੱਤਾ ਹੈ।
ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 17 ਨਵੰਬਰ 2022 ਨੂੰ ਸਿੱਖ ਨਸਲਕੁਸ਼ੀ ਨਵੰਬਰ 1984 ਦੀ ਯਾਦ ਵਿਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉੱਤੇ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵਲੋਂ ‘ਨਸਲਕੁਸ਼ੀ ਦੇ ਪੜਾਅ ਅਤੇ ਸਿੱਖ ਨਸਲਕੁਸ਼ੀ ੧੯੮੪’ ਵਿਸ਼ੇ ‘ਤੇ ਵਖਿਆਨ ਪੇਸ਼ ਕੀਤਾ ਗਿਆ, ਜੋ ਇਥੇ ਦਰਸ਼ਕਾਂ ਦੀ ਜਾਣਕਾਰੀ ਹਿਤ ਮੁੜ ਸਾਂਝਾ ਕੀਤਾ ਜਾ ਰਿਹਾ ਹੈ।
ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਸਿੱਖ ਜਥਾ ਮਾਲਵਾ ਵਲੋਂ 1 ਨਵੰਬਰ 2022 ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ (ਸੰਗਰੂਰ) ਵਿਖੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਐਡਵੋਕੇਟ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਨਸਲਕੁਸ਼ੀ ੧੯੮੪ ਦੇ ਘਟਨਾਕ੍ਰਮ ਤੇ ਵਰਤਾਰੇ, ਇਸ ਦੀ ਖੇਤਰੀ ਵਿਆਪਕਤਾ ਤੇ ਮਾਰ ਦੇ ਦਾਇਰੇ, ਨਿਆਂ ਅਤੇ ਅਨਿਆਂ ਦੇ ਮਸਲੇ ਅਤੇ ਹੁਣ ਦੇ ਹਾਲਾਤ ਤੇ ਕਰਨ ਯੋਗ ਕਾਰਜਾਂ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ ਪੇਸ਼ ਕਰਦੀ ਹੈ। ਇਹ ਕਿਤਾਬ ਨੌਜਵਾਨ ਸਿੱਖ ਖੋਜੀਆਂ ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਦੀ ਮਿਹਨਤ ਦਾ ਸਿੱਟਾ ਹੈ। ਇਹ ਕਿਤਾਬ ਪੂਰੇ ਇੰਡੀਆ ਵਿਚ ਜਿੱਥੇ ਵੀ ਸਿੱਖਾਂ ਨਾਲ ਨਵੰਬਰ 1984 ਦੌਰਾਨ ਹਿੰਸਾ ਕੀਤੀ ਗਈ ਸੀ ਉਹਨਾ ਥਾਵਾਂ ਉੱਤੇ ਜਾ ਕੇ ਨਸਲਕੁਸ਼ੀ ਵਿਚੋਂ ਜਿੰਦਾ ਬਚੇ ਸਿੱਖਾਂ, ਚਸ਼ਮਦੀਦ ਗਵਾਹਾਂ ਅਤੇ ਦਸਤਾਵੇਜ਼ੀ ਸਬੂਤਾਂ ਦੇ ਅਧਾਰ ਉੱਤੇ ਲਿਖੀ ਗਈ ਹੈ।
ਸੰਸਾਰ ਦੇ ਵੱਖੋ ਵੱਖ ਸੱਭਿਆਚਾਰਾਂ ਵਿੱਚ ਗੂੜ੍ਹੇ ਫਿੱਕੇ ਪੀਲ਼ੇ ਰੰਗਾਂ ਦੇ ਖਾਸ ਮਾਅਨੇ ਸਮਝੇ ਜਾਂਦੇ ਹਨ । ਪੀਲ਼ੇ ਰੰਗ ਦੀਆਂ ਅੱਡੋ-ਅੱਡ ਵੰਨਗੀਆਂ ਨੂੰ ਸ਼ਾਂਤੀ , ਸ਼ੋਕ, ਦ੍ਰਿੜਤਾ , ਬਹਾਦਰੀ, ਉੰਮੀਦ, ਨਿੱਘ, ਊਰਜਾ, ਆਸ , ਭਰੋਸੇ, ਚੇਤਨਤਾ, ਵਿੱਦਵਤਾ, ਸੱਜਰੀ ਬਸੰਤ, ਚਾਨਣ, ਜੀਵੰਤ ਅਤੇ ਚੜਦੀ ਕਲਾ ਦੇ ਅਰਥ ਹਾਸਿਲ ਹਨ ।
ਇਤਿਹਾਸ ਵਿਚ ਲੰਬਾ ਸਮਾਂ ਸਿੱਖ ਅਜਿਹੀਆਂ ਅਜਿਹੀਆਂ ਹਕੂਮਤਾਂ ਨਾਲ ਨਜਿੱਠਣ ਦੇ ਹੀ ਅਭਿਆਸੀ ਹਨ। ਉਨ੍ਹਾਂ ਦਾ ਸਮੂਹਿਕ ਅਵਚੇਤਨ ਇਹ ਭਲੀ ਭਾਂਤ ਜਾਣਦਾ ਅਤੇ ਸਾਂਭੀ ਬੈਠਾ ਹੈ ਕਿ ਕਿਸੇ ਮਹਿਕੂਮ ਸੱਭਿਆਚਾਰ ਦੀ ਕੋਈ ਵੀ ਪਦਾਰਥ ਰੂਪ ਵਿਰਾਸਤ ਸਦਾ ਹੀ ਦਾਅ ‘ਤੇ ਰਹਿੰਦੀ ਹੈ ਬਲਕਿ ਸੱਤਾ ਜਾਂ ਤਾਕਤ ਮਹਿਕੂਮ ਦੀ ਪਵਿੱਤਰ ਅਤੇ ਕੇਂਦਰੀ ਵਿਰਾਸਤ ਨੂੰ ਤਹਿਸ-ਨਹਿਸ ਕਰਨਾ ਸਭ ਤੋਂ ਅਹਿਮ ਲੋੜ ਗਿਣਦੀ ਹੈ। ਇਸ ਵਰਤਾਰੇ ਦੇ ਅਨੇਕਾਂ ਇਤਿਹਾਸਕ ਹਵਾਲੇ ਹਨ।
ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਬਾਰੇ ਲੇਖਕ ਗੁਰਜੰਟ ਸਿੰਘ ਬੱਲ ਤੇ ਸ. ਸੁਖਜੀਤ ਸਿੰਘ ਸਦਰਕੋਟ ਦੀ ਪੁਸਤਕ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਮਿਤੀ 31 ਅਕਤੂਬਰ 2022 ਨੂੰ ਤਖਤ ਸ੍ਰੀ ਅਕਾਲ ਤਖਤ ਬੁੰਗਾ ਸਾਹਿਬ, ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਜਾਰੀ ਕੀਤੀ ਜਾਵੇਗੀ। ਪ੍ਰਬੰਧਕਾਂ ਵੱਲੋਂ ਇਸ ਮੌਕੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਗਿਆ ਹੈ।
ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
ਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ (ਦਿੱਲੀ ਦਰਬਾਰ) ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। ਬਿਪਰ ਦਾ ਅਸਲ ਮਨੋਰਥ ਸਿੱਖੀ ਦੇ ਨਿਆਰੇਪਣ ਨੂੰ ਮੇਟ ਕੇ ਇਸ ਨੂੰ ਬਿਪਰ ਪ੍ਰਬੰਧ ਵਿੱਚ ਜਜ਼ਬ ਕਰ ਲੈਣਾ ਸੀ। ਗੁਰੂ ਨਾਨਕ ਪਾਤਿਸਾਹ ਦੇ ਵੇਲੇ ਤੋਂ ਹੀ ਬਿਪਰ ਅਤੇ ਗੁਰਮਤਿ ਵਿਚਾਰਧਾਰਾ ਦਾ ਟਕਰਾਅ ਸ਼ੁਰੂ ਹੋ ਗਿਆ ਸੀ ਪਰ 1947 ਤੋਂ ਬਾਅਦ ਜਦੋਂ ਬਿਪਰ ਨੂੰ ਤਖ਼ਤ ਮਿਲ ਗਿਆ ਫਿਰ ਇਸ ਨੇ ਸਾਰੇ ਪਸਾਰਾਂ ਵਿੱਚ ਆਪਣਾ ਹਮਲਾ ਤੇਜ਼ ਕਰ ਦਿੱਤਾ। ਸਮੇਂ ਦੇ ਤਖ਼ਤਾਂ ਨਾਲ ਸਿੱਖ ਪਹਿਲਾਂ ਵੀ ਲੜ੍ਹਦੇ ਰਹੇ ਹਨ ਪਰ ਇਸ ਵਾਰ ਦੇ ਮਨੋਵਿਗਿਆਨਕ ਅਸਰ ਪਹਿਲਾਂ ਨਾਲੋਂ ਬਿਲਕੁਲ ਵੱਖਰੇ ਅਤੇ ਘਾਤਕ ਹਨ। ਇੱਕ ਤਾਂ ਇਸ ਵਾਰ ਹਮਲਾਵਰ ਕਿਤੋਂ ਬਾਹਰੀ ਖਿੱਤੇ ’ਚੋਂ ਨਹੀਂ ਆਇਆ ਸਗੋਂ ਇੱਥੋਂ ਦੇ ਸਥਾਨਿਕ ਮੱਤ ਵਾਲੇ ਹੀ ਹਮਲਾਵਰ ਹੋਏ ਜਿਸ ਵਰਤਾਰੇ ਦੀ ਸਿੱਖਾਂ ਦਾ ਵੱਡਾ ਹਿੱਸਾ ਆਸ ਨਹੀਂ ਸੀ ਕਰਦਾ
Next Page »