Tag Archive "350th-years-celebrations-of-guru-gobind-singh"

ਪ੍ਰੋਫੈਸਰ ਪੂਰਨ ਸਿੰਘ ਦਾ ਗੁਰੂ ਸਾਹਿਬਾਨ ‘ਤੇ ਵਿਵਹਾਰਕ ਲੇਖ: ਕਲਗੀਆਂਵਾਲੇ ਦੀ ਛਬੀ

ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦੇਣ ਲਈ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬ ਦੀਆਂ ਚਿੱਤਰਕਾਰਾਂ ਵੱਲੋਂ ਬਣਾਈਆਂ ਗਈਆਂ ਮਨੋਕਲਪਤ ਤਸੀਵਰਾਂ ਵਧਾਈ ਦੇ ਸੁਨੇਹੇ ਨਾਲ ਇਕ ਦੂਜੇ ਨੂੰ ਭੇਜੀਆਂ ਜਾ ਰਹੀਆਂ ਹਨ। ਇਹ ਗੱਲ ਆਪਣੇ ਆਪ ਵਿਚ ਗੁਰਮਤਿ ਦੇ ਮੂਰਤੀ ਪੂਜਾ ਦੇ ਖੰਡਣ ਦੇ ਸਿਧਾਂਤ ਤੋਂ ਉਲਟ ਹੈ।

ਬੀਤੇ ਸਮੇਂ ਦੇ ਮੁੱਖ ਮੰਤਰੀਆਂ ਨੇ ਸਿੱਖਾਂ ‘ਤੇ ਜ਼ੁਲਮ ਕਰਕੇ ਦੇਖ ਲਿਆ, ਨਤੀਜੇ ਉਲਟ ਹੀ ਨਿਕਲੇ : ਮਾਨ ਦਲ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਹਕੂਮਤ ਵਲੋਂ ਸਿੱਖ ਕੌਮ ਉਤੇ ਢਾਹੇ ਜਾ ਰਹੇ ਜ਼ੁਲਮਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸ. ਮਾਨ ਨੇ ਕਿਹਾ ਇਨ੍ਹਾਂ ਜ਼ੁਲਮਾਂ ਦੇ ਸਮਾਜਿਕ ਤੌਰ 'ਤੇ ਨਤੀਜੇ ਭੁਗਤਨ ਲਈ ਜ਼ਿੰਮੇਵਾਰ ਤਾਕਤਾਂ ਤਿਆਰ ਰਹਿਣ। ਉਨ੍ਹਾਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਤੇ ਉਹਨਾਂ ਨਾਲ ਪਹੁੰਚਣ ਵਾਲੇ ਅਖੌਤੀ ਧਾਰਮਿਕ ਆਗੂਆਂ ਤੇ ਅਹੁਦੇਦਾਰਾਂ ਨੂੰ ਸਿੱਖ ਸੰਗਤ ਜਨਤਕ ਤੌਰ 'ਤੇ ਪੰਡਾਲ ਵਿਚੋਂ ਪੁੱਛਣ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਹਨਾਂ ਨੂੰ ਬਣਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ?

ਭਾਈ ਦਾਦੂਵਾਲ ਦੀ ਗ੍ਰਿਫਤਾਰੀ ਦੇ ਵਿਰੁੱਧ ਸ. ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਯਾਦ-ਪੱਤਰ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਯਾਦ-ਪੱਤਰ ਦਿੱਤਾ ਹੈ। ਇਸ ਯਾਦ-ਪੱਤਰ 'ਚ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਨਾਰਾਜ਼ਗੀ ਦਾ ਇਜ਼ਹਾਰ ਕੀਤਾ ਗਿਆ ਹੈ।

ਪਟਨਾ ਸਾਹਿਬ ਜਾਣ ਤੋਂ ਰੋਕਣ ਲਈ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲਿਆ

ਮੀਡੀਆ ਦੀਆ ਖ਼ਬਰਾਂ ਮੁਤਾਬਕ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਭਾਈ ਦਾਦੂਵਾਲ ਨੂੰ ਸਾਥੀਆ ਸਣੇ ਕਾਦੀਆਂ, ਗੁਰਦਾਸਪੁਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦਾਦੂਵਾਲ ਨੂੰ ਪਟਨਾ ਸਾਹਿਬ ਸਮਾਗਮਾਂ ਵਿੱਚ ਜਾਣ ਤੋਂ ਰੋਕੇ ਜਾਣ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਅਸੀਂ ਗਿਆਨੀ ਗੁਰਬਚਨ ਸਿੰਘ ਆਦਿ ਦੀ ਸੁਰੱਖਿਆ ਨਹੀਂ ਕਰ ਸਕਦੇ; ਉਹ ਪਟਨਾ ਸਾਹਿਬ ਨਾ ਆਉਣ: ਗਿ: ਇਕਬਾਲ ਸਿੰਘ

ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਥਿਤ ਤਿੰਨ ਤਖ਼ਤਾਂ ਦੇ ਜਥੇਦਾਰ ਪਟਨਾ ਸਾਹਿਬ ’ਚ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ। ਗਿਆਨੀ ਇਕਬਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਜਥੇਦਾਰਾਂ ਦੀ ਸੁਰੱਖਿਆ ਬਾਰੇ ਕੋਈ ਜ਼ਿੰਮੇਵਾਰੀ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਫ਼ਤਹਿਗੜ੍ਹ ਸਾਹਿਬ ’ਚ ਉਨ੍ਹਾਂ ਦੀ ਸੁਰੱਖਿਆ ਨਹੀਂ ਕਰ ਸਕੀ ਤਾਂ ਉਹ ਇੱਥੇ ਕਿਵੇਂ ਕਰਨਗੇ? ਇਹ ਪੱਤਰ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਹੈ ਜਿਸ 'ਤੇ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਦੇ ਦਸਤਖ਼ਤ ਹਨ।

ਸਿੱਖ ਧਰਮ ਨੂੰ ਅਪਨਾਉਣ ਵਾਲੇ ਵਿਦੇਸ਼ੀ ਵਫ਼ਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਭਾਈ ਸਤਪਾਲ ਸਿੰਘ ਖਾਲਸਾ ਅਤੇ ਭਾਈ ਬਹਾਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ 45 ਵਿਅਕਤੀ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਣਾਇਆ ਹੈ ਉਨ੍ਹਾਂ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਅਨੰਦਪੁਰ ਸਾਹਿਬ ਤੋਂ ਸ਼ੁਰੂ

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਵੱਲੋਂ ਸ਼ਰਧਾ ਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ ਗਈ। ਇਸ ਨਗਰ ਕੀਰਤਨ ਦਾ ਆਰੰਭ ਤਖ਼ਤ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਤੋਂ ਹੋਇਆ। ਅੱਜ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਪੁੱਜਾ ਜੋ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ, ਪਟਨਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਬਿਹਾਰ ਸਰਕਾਰ ਵਲੋਂ ਪਟਨਾ ਸਾਹਿਬ ’ਚ ਕੌਮਾਂਤਰੀ ਸਿੱਖ ਸੰਮੇਲਨ 22 ਤੋਂ 24 ਸਤਬੰਰ ਤਕ

ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸ਼ਖਸੀਅਤਾਂ ਸ਼ਾਮਲ ਹੋ ਰਹੀਆਂ ਹਨ।

ਦਿੱਲੀ ਕਮੇਟੀ ਵਲੋਂ “ਸ੍ਰੀ ਗੁਰੂ ਗੋਬਿੰਦ ਸਿੰਘ-ਸੰਤ ਸਿਪਾਹੀ” ਵਿਸ਼ੈ ‘ਤੇ ਸੈਮੀਨਾਰ ਕਰਵਾਇਆ ਗਿਆ

ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਨਮ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ। ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਮਾਤਾ ਸੁੰਦਰੀ ਕਾਲਜ ਦੇ ਔਡੀਟੋਰਿਅਮ ਵਿਖੇ 2 ਦਿਨੀਂ ਉਲੀਕੇ ਗਏ ਇਸ ਸੈਮੀਨਾਰ ਦਾ ਵਿਸ਼ਾ "ਸ੍ਰੀ ਗੁਰੂ ਗੋਬਿੰਦ ਸਿੰਘ-ਸੰਤ ਸਿਪਾਹੀ" ਸੀ। ਸੈਮੀਨਾਰ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਰਦੇ ਹੋਏ ਸਿੱਖ ਵਿੱਦਿਵਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਢੀਂਡਸਾ ਨੇ ਕਿਹਾ ਕਿ ਆਪਣੇ ਇਤਿਹਾਸ ਨੂੰ ਅਗਲੀ ਪੀੜ੍ਹੀ ਤਕ ਪਹੁੰਚਾਉਣ ਵਾਸਤੇ ਅਜਿਹੇ ਸੈਮੀਨਾਰ ਉਪਯੋਗੀ ਸਾਬਿਤ ਹੁੰਦੇ ਹਨ।