9/11 ਦੇ ਹਮਲੇ ਬਾਅਦ ਅਮਰੀਕਾ ਵਿੱਚ ਸਿੱਖਾਂ ਨੂੰ ਆਪਣੀ ਵੱਖਰੀ ਪਛਾਣ ਤੇ ਧਾਰਮਿਕ ਚਿੰਨ੍ਹਾਂ ਕਾਰਨ ਨਸਲੀ ਵਿਤਕਰੇ ਸਮੇਤ ਹੋਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਿੱਖ ਧਰਮ ਬਾਰੇ ਅਮਰੀਕੀ ਲੋਕਾਂ ਦੇ ਮਨ ਵਿੱਚੋਂ ਭਰਮ ਕੱਢਣ ਲਈ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਅਮਰੀਕੀ ਸਿੱਖਾਂ ਬਾਰੇ ਅੱਜ ਇਥੇ ਫੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ 38 ਅਜਿਹੇ ਸਿੱਖ ਪੁਰਸ਼ਾਂ ਤੇ ਔਰਤਾਂ ਦੀਆਂ ਤਸਵੀਰਾਂ ਸ਼ਾਮਲ ਹਨ, ਜੋ ਰੋਜ਼ਾਨਾ ਜ਼ਿੰਦਗੀ ਵਿੱਚ ਦਸਤਾਰ ਸਜਾ ਕੇ ਵਿਚਰਦੇ ਹਨ।