ਪੰਜਾਬ ਸਰਕਾਰ ਨੇ ਸੋਮਵਾਰ (19 ਜੂਨ) ਵਿਧਾਨ ਸਭਾ ਵਿੱਚ ਸੂਬੇ ਦੇ ਵਿੱਤੀ ਹਾਲਾਤ ’ਤੇ ‘ਸਫ਼ੈਦ ਪੱਤਰ’ ਪੇਸ਼ ਕਰਦਿਆਂ ਬਾਦਲ ਸਰਕਾਰ ’ਤੇ ਮਾਲੀ ਪੱਖੋਂ ਬੇਨਿਯਮੀਆਂ ਕਰਨ ਅਤੇ ਪੰਜਾਬ ਨੂੰ ਕਰਜ਼ੇ ਵਿੱਚ ਡੋਬਣ ਦੇ ਦੋਸ਼ ਲਾਉਂਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਧੀਨ ਰਹੇ ਖ਼ੁਰਾਕ ਤੇ ਸਪਲਾਈ ਵਿਭਾਗ ਨੂੰ ਸਿੱਧੇ ਤੌਰ ’ਤੇ ਨਿਸ਼ਾਨਾ ਬਣਾਇਆ।