ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ ਵਿਰੋਧ ਪ੍ਰਗਟਾਅ ਰਹੇ ਹਨ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਓਥੇ ਦੂਜੇ ਪਾਸੇ ਅਰਵਿੰਦਰ ਕੇਜਰੀਵਾਰ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਇਨ੍ਹਾਂ ਤਿੰਨ ਨਵੇਂ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।
• ਚੋਣਾਂ ਵਿਚ ਮਿਲੀ ਕਰਾਰੀ ਹਾਰ ਦੇ ਬਾਵਜੂਦ ਭਾਜਪਾ ਦੀ ਵੋਟ ਫੀਸਦ ਵਿੱਚ ਐਤਕੀਂ 6% ਦਾ ਵਾਧਾ ਦਰਜ ਹੋਇਆ ਹੈ। • ਭਾਜਪਾ ਨੂੰ 38.51% ਵੋਟਾਂ ਮਿਲੀਆਂ ਹਨ। • ਸੀਟਾਂ ਪੱਖੋਂ ਪਿਛਲੀ ਵਾਰ ਦੇ ਮੁਕਾਬਲੇ ਭਾਜਪਾ ਦੀਆਂ 5 ਸੀਟਾਂ ਵਧੀਆਂ ਹਨ।
• ਵੀਰਵਾਰ (30 ਜਨਵਰੀ) ਨੂੰ ਇਕ ਬਿਪਰਵਾਦੀ ਕਾਰਕੁੰਨ ਵਲੋਂ ਜਾਮੀਆ ਮਿਲੀਆ ਇਸਲਾਮੀਆ ਯੂਨੀਵਾਰਸਿਟੀ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। • ਹਮਲਾਵਰ ਭਾਜਪਾ, ਰ.ਸ.ਸ. ਤੇ ਬਜਰੰਗ ਦਲ ਦਾ ਸਰਗਰਮ ਹਿਮਾਇਤੀ ਦੱਸਿਆ ਜਾ ਰਿਹਾ ਹੈ।
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੀ.ਟੀ.ਸੀ. ਅਤੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਵਿਚਾਰਨ ਲਈ 17 ਜਨਵਰੀ ਨੂੰ ਕੇਂਦਰੀ ਸਿੰਘ ਸਭਾ, ਸੈਕਟਰ 28, ਚੰਡੀਗੜ੍ਹ ਵਿਖੇ ਇਕੱਰਤਾ ਹੋਵੇਗੀ
ਸਰਬ ਸਾਂਝੀਵਾਲਤਾ ਦੇ ਧੁਰੇ ਸ਼੍ਰੀ ਦਰਬਾਰ ਸਾਹਿਬ 'ਚ ਹੋ ਰਹੇ ਗੁਰਬਾਣੀ ਕੀਰਤਨ ਉੱਪਰ ਕਿਸੇ ਵਿਅਕਤੀ ਵਿਸ਼ੇਸ ਜਾਂ ਕਿਸੇ ਕੰਪਨੀ ਵੱਲੋਂ ਆਪਣਾ ਕਬਜ਼ਾ ਦਰਸਾਉਣਾ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਨ ਦੇ ਬਰਾਬਰ ਦਾ ਅਪਰਾਧ ਹੈ।
ਪੰਜਾਬ ਵਿਧਾਨ ਸਭਾ ਦੇ ਖਾਸ ਇਜਲਾਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਪੰਜਾਬੀ ਭਾਸ਼ਾ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁੱਦੇ 'ਤੇ ਸਾਂਝਾ ਮਤਾ ਲਿਆਉਣ ਦੀ ਮੰਗ ਕੀਤੀ ਪਰ ਉਨ੍ਹਾਂ ਦੀ ਇਹ ਮੰਗ ਸਪੀਕਰ ਅਤੇ ਸੱਤਾਧਾਰੀ ਧਿਰ ਨੇ ਨਜਰਅੰਦਾਜ ਕਰ ਦਿੱਤੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸਕੱਤਰ ਡਾ. ਭੀਮ ਇੰਦਰ ਸਿੰਘ ਦੀ ਅਗਵਾਈ ਹੇਠ ਐਤਵਾਰ (25 ਅਗਸਤ) ਨੂੰ ਚੰਡੀਗੜ੍ਹ 'ਚ ਹੋਈ ਇਕੱਰਤਾ ਦੌਰਾਨ ਜਿੱਥੇ ਸੂਬੇ ਦੇ ਨਿੱਘਰ ਚੁੱਕੇ ਸਰਕਾਰੀ ਸਿੱਖਿਆ ਪ੍ਰਬੰਧ 'ਤੇ ਡੂੰਘੀ ਚਿੰਤਾ ਪਰਗਟ ਕੀਤੀ ਗਈ, ਉੱਥੇ ਲਗਾਤਾਰ ਡਿਗ ਰਹੇ ਨੈਤਿਕ ਅਤੇ ਬੌਧਿਕ ਮਿਆਰ ਨੂੰ ਸੰਭਾਲਣ ਲਈ ਸਾਂਝਾ ਹੰਭਲਾ ਮਾਰਨ ਦਾ ਹੋਕਾ ਦਿੱਤਾ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਦੱਸਦੇ ਹੋਏ ਚੰਡੀਗੜ੍ਹ ਦੇ ਮੁਲਾਜ਼ਮਾਂ ਵਿਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ 'ਤੇ ਹੋ ਰਹੀ ਡਾਕੇਮਾਰੀ ਦਾ ਮਸਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਿਖੇਧੀ ਕੀਤੀ ਹੈ।
Next Page »