ਅਰਵਿੰਦ ਕੇਜਰੀਵਾਲ ਤੇ ਉਸ ਦੇ ਸਹਿਯੋਗੀ ਸੰਜੇ ਸਿੰਘ ਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਵਿਰੁੱਧ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਅਪਰਾਧਕ ਮਾਣਹਾਨੀ ਕੇਸ 'ਚ ਸੋਮਵਾਰ ਨੂੰ ਅੰਮ੍ਰਿਤਸਰ ਦੀ ਏ. ਸੀ. ਜੇ. ਐਮ. ਦੀ ਅਦਾਲਤ ਵੱਲੋਂ 29 ਜੁਲਾਈ ਨੂੰ ਪੇਸ਼ ਹੋਣ ਲਈ ਤਲਬ ਕਰਨ 'ਤੇ ਮਜੀਠੀਆ ਨੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਅੱਜ ਸਵੇਰੇ ਸੇਵਾ ਕਰਨ ਲਈ ਖਬਰ ਮਿਲੀ ਹੈ। 'ਆਪ' ਵਲੋਂ ਹਾਲ ਹੀ ਵਿਚ ਜਾਰੀ ਯੂਥ ਮੈਨੀਫੈਸਟੋ ਵਿਚ ਹੋਈ ਹੋਈ ਗਲਤੀ ਤੋਂ ਬਾਅਦ ਉਠੇ ਵਿਵਾਦ ਕਰਕੇ ਸੇਵਾ ਕਰਨ ਦਾ ਇਹ ਫੈਸਲਾ ਲਿਆ ਗਿਆ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਮ ਆਦਮੀ ਪਾਰਟੀ ਵੱਲੋਂ ਧਾਰਮਿਕ ਅਕੀਦਿਆਂ, ਜਜ਼ਬਾਤਾਂ ਨੂੰ ਰੌਂਦਣ ਜਾਂ ਖਿਲਵਾੜ ਕਰਨ ਦੀ ਖੇਡੀ ਜਾ ਰਹੀ ਘਿਣਾਉਣੀ ਖੇਡ ਪ੍ਰਤੀ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਅਜਿਹੀਆਂ ਸਾਜਿਸ਼ਾਂ ਤੋਂ ਬਾਜ ਆਉਣ ਨਹੀਂ ਤਾਂ ਸਿੱਖ ਪੰਥ ਅਜਿਹੀਆਂ ਪੰਥ ਵਿਰੋਧੀ ਸਾਜਿਸ਼ਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ।
ਥਾਣਾ ਸਿਵਲ ਲਾਈਨ ਵਿਖੇ ਇਹ ਸ਼ਿਕਾਇਤ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਦਰਜ ਕਰਵਾਈ ਗਈ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ 3 ਜੁਲਾਈ ਨੂੰ ਸਥਾਨਕ ਰਣਜੀਤ ਐਵੀਨਿਊ ਦੀ ਗਰਾਊਂਡ 'ਚ 'ਆਪ' ਵੱਲੋਂ ਕੀਤੀ ਰੈਲੀ ਦੌਰਾਨ ਯੂਥ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ, ਜਿਸ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ, ਉਥੇ ਅਸ਼ੀਸ਼ ਖੇਤਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਨਾਲ ਕੀਤੀ ਸੀ।
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਭਗਵੰਤ ਮਾਨ ਨੇ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੇ ਸਮੂਹ ਢਾਂਚੇ ਲਈ ਖਤਰਨਾਕ ਕਰਾਰ ਦਿ¤ਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਿਨਾ ਦੱਸੇ 11 ਉੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਦੇ ਦੋ ਪ੍ਰਮੁੱਖ ਅਧਿਕਾਰੀਆਂ ਨੂੰ ਸੀਬੀਆਈ ਵਲੋਂ ਹਿਰਾਸਤ ਵਿਚ ਲਏ ਜਾਣ ਵਾਲੇ ਸਮੁੱਚੇ ਘਟਨਾਕ੍ਰਮ ਨੂੰ ਸਮੂਹ ਢਾਂਚੇ ਉੱਤੇ ਹਮਲਾ ਦੱਸਦੇ ਹੋਏ ਭਗਵੰਤ ਮਾਨ ਨੇ ਟਿਪਣੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਸੀਬੀਆਈ ਬਣਾ ਲੈਣੀ ਚਾਹੀਦੀ ਹੈ, ਕਿਉਂਕਿ ਵਰਤਮਾਨ ਸੀਬੀਆਈ ਨੂੰ ਤਾਂ ਕੇਵਲ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਪਿੱਛੇ ਲਗਾਇਆ ਹੋਇਆ ਹੈ।
ਖੰਨਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਦੇ ਰੂਬਰੂ ਹੋ ਕੇ ਆਮ ਆਦਮੀ ਪਾਰਟੀ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਣ ਵਾਲੀ ‘ਪੰਜਾਬ ਡਾਇਲਾਗ' ਦੇ ਪ੍ਰਮੁੱਖ ਕੰਵਰ ਸੰਧੂ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਨੇ ਯੂਥ ਮੈਨੀਫੇਸਟੋ ਦੇ ਮੁੱਦੇ ਉੱਤੇ ਸਪੱਸ਼ਟੀਕਰਨ ਦਿੰਦੇ ਹੋਏ ਮੁਆਫੀ ਮੰਗ ਲਈ ਹੈ।
ਆਮ ਆਦਮੀ ਪਾਰਟੀ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਣ ਵਾਲੀ 'ਪੰਜਾਬ ਡਾਇਲਾਗ' ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਨੇ ਯੂਥ ਮੈਨੀਫੇਸਟੋ ਦੇ ਮੁੱਦੇ ਉੱਤੇ ਸਪਸ਼ਟੀਕਰਨ ਦਿੰਦੇ ਹੋਏ ਮੁਆਫੀ ਮੰਗ ਲਈ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਆਸ਼ੀਸ਼ ਖੇਤਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ 2017 ਬਾਰੇ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਖੇ ਕਰਦੇ ਹੋਏ।
ਸਾਲ 2017 'ਚ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਦਾ 'ਯੂਥ ਮੈਨੀਫ਼ੈਸਟੋ' 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਉਂਦੀ 3 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਸਮਾਰੋਹ ਸ਼ਾਮ ਨੂੰ ਹੋਵੇਗਾ, ਜਿਸ ਦੇ ਸਥਾਨ ਅਤੇ ਹੋਰ ਸਮੁੱਚੇ ਵੇਰਵਿਆਂ ਬਾਰੇ ਫ਼ੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲੈ ਲਿਆ ਜਾਵੇਗਾ।