ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਸਥਿਤ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਘਟਨਾ ਬਾਰੇ ਫੈਸਲਾ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘਾਂ ਨੇ ਗੁਰਦੁਆਰਾ ਟਰੱਸਟ ਦੇ ਜਨਰਲ ਸਕੱਤਰ ਬੂਟਾ ਸਿੰਘ ਨੂੰ ਬਦ ਇਖਲਾਕੀ ਦੇ ਦੋਸ਼ ਤਹਿਤ ਸਿੱਖ ਪੰਥ ‘ਚੋਂ ਛੇਕ ਦਿੱਤਾ ਹੈ।
ਦਰਬਾਰ ਸਾਹਿਬ ਚੌਗਿਰਦੇ ਦੇ ਮੁੱਖ ਦਰਵਾਜ਼ੇ ਕੋਲ ਪਿੰਡ ਚੱਬਾ ਵਿਖੇ 2015 'ਚ ਚੁਣੇ ਗਏ ਕਾਰਜਕਾਰੀ ਜੱਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਕਸ ਫੋਰਸ ਵਿਚਕਾਰ ਟਕਰਾਅ ਹੋ ਗਿਆ।
ਪਿੰਡ ਚੱਬਾ ਵਿਖੇ 2015 ਵਿਚ ਹੋਏ ਪੰਥਕ ਇਕੱਠ ਦੌਰਾਨ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਪਰ ਔਰਤ-ਗਮਨ ਦੇ ਦੋਸ਼ ਤਹਿਤ ਸਿੱਖੀ ਵਿੱਚੋਂ ਖਾਰਜ ਕਰਨ ਦਾ ਐਲਾਨ ਕੀਤਾ ਹੈ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬੁੱਧਵਾਰ ਚੱਬੇਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਤੋਂ ਬਚਣ ਲਈ ਆਖਿਆ। ਉਨ੍ਹਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਾੜਾ ਬੰਦਾ ਦੱਸਿਆ ਤੇ ਕਿਹਾ ਕਿ ਉਹ ਆਪਣੇ ਪੁੱਤ ਦੇ ਸਿਰ ਦੀ ਸਹੁੰ ਖਾ ਕੇ ਵੀ ਮੁੱਕਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਮਾਜਸੇਵੀ ਅੰਨਾ ਹਜ਼ਾਰੇ ਦੇ ਸਿਰ ’ਤੇ ਹੋਂਦ ਕਾਇਮ ਕੀਤੀ ਅਤੇ ਫਿਰ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਨਵੰਬਰ 2015 ਦੇ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਸਰਕਾਰ ਦੇ ਮੰਤਰੀ ਸਿਕੰਦਰ ਮਲੂਕਾ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਾਈ ਗਈ "ਤਨਖਾਹ" ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਹੋਈ ਸਿੱਖ ਅਰਦਾਸ ਦੀ ਨਕਲ ਦਾ ਮਾਮਲਾ ਅੱਜ 8 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰਿਆ ਜਾਵੇਗਾ। ਦੂਜੇ ਪਾਸੇ ਚੱਬੇ ਵਿਖੇ ਹੋਏ ਪੰਥਕ ਇਕੱਠ 'ਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਇਸ ਮਾਮਲੇ ’ਤੇ ਵਿਚਾਰ ਲਈ 9 ਜਨਵਰੀ ਨੂੰ ਮੀਟਿੰਗ ਸੱਦੀ ਹੈ।
« Previous Page