ਮੋਦੀ-ਸ਼ਾਹ ਸਰਕਾਰ ਵਲੋਂ ਚੁੱਕੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ ਅਤੇ ਜਨਸੰਖਿਆ ਰਜਿਸਟਰ ਜਿਹੇ ਕਦਮਾਂ ਦੇ ਵਿਰੋਧ ਵਜੋਂ ਲੰਘੇ ਦਿਨ ਚੰਡੀਗੜ੍ਹ ਦੇ ਸੈਕਟਰ 17 ਵਿਖੇ ਇਕ ਵਿਰੋਧ ਵਿਖਾਵਾ ਰੱਖਿਆ ਗਿਆ
9 ਨਵੰਬਰ 2019 ਨੂੰ ਨਵੀਂ ਦਿੱਲੀ ਸਥਿਤ ਭਾਰਤੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਕਈ ਦਹਾਕਿਆਂ ਪੁਰਾਣੇ ਬਾਬਰੀ ਮਸਜਿਦ-ਰਾਮ ਮੰਦਰ ਮਾਮਲੇ 'ਤੇ ਫੈਸਲਾ ਸੁਣਾਉਂਦਿਆਂ ਵਿਵਾਦਤ 2.77 ਏਕੜ ਥਾਂ ਹਿੰਦੂਆਂ ਨੂੰ ਰਾਮ ਮੰਦਰ ਬਣਾਉਣ ਲਈ ਅਤੇ ਉਸ ਦੇ ਏਵਜ਼ ਵਿਚ ਬਦਲਵੀਂ ਜਗ੍ਹਾ ਉੱਤੇ 5 ਏਕੜ ਥਾਂ ਮੁਸਲਮਾਨਾਂ ਨੂੰ ਮਸਜਿਦ ਉਸਾਰਨ ਲਈ ਦਿੱਤੀ।
1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।
ਸਾਡਾ ਪੂਰਾ ਯਕੀਨ ਹੈ ਕਿ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਸ੍ਰ: ਜਸਪਾਲ ਸਿੰਘ ਹੇਰਾਂ ਵਰਗੇ ਸੂਝਵਾਨ ਗੁਰਸਿੱਖ ਕੌਮ ਨੂੰ ਇਸ ਬਿਖੜੇ ਸਮੇਂ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਣਗੇ ਅਤੇ ਅਲੱਗ ਅਲੱਗ ਪੰਥਕ ਜੱਥੇਬੰਦੀਆਂ ਨੂੰ ਇੱਕ ਲੜੀ ਵਿੱਚ ਪਰੋ ਕੇ ਕੌਮ ਨੂੰ ਭਵਿੱਖਤ ਸੰਘਰਸ਼ ਲਈ ਸਹੀ ਦਿਸ਼ਾ ਨਿਰਦੇਸ਼ ਦੇਣਗੇ ।
ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ ਦਾਅਵੇ ਉੱਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ।
6 ਅਕਤੂਬਰ: ਸਰਬੱਤ ਖਾਲਸਾ 2015 ਦੇ ਮਤੇ ਮੁਤਾਬਕ ਅਤੇ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਵਰਲਡ ਸਿੱਖ ਪਾਰਲੀਮੈਂਟ ਦਾ ਪਹਿਲਾ ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28-ਏ, ਚੰਡੀਗੜ੍ਹ ਵਿੱਚ ਬੁੱਧੀਜੀਵੀਆਂ ਅਤੇ ਚਿੰਤਕਾਂ ਦੇ ਇਕੱਠ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਫੇਰੀ ਬਾਰੇ ਨਿਰਾਸ਼ਾ ਜ਼ਾਹਰ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਕਨੇਡਾ ਦੇ ਪ੍ਰਧਾਨ ਮੰਤਰੀ ਪ੍ਰਤੀ ਭੇਦ-ਭਾਵ ਵਾਲਾ ਰਵੱਈਆ ਆਪਣਾਉਂਣ ਨਾਲ ਸੰਸਾਰ ਬਰ ਦੇ ਸਿੱਖਾਂ ਵਿਚ ਗਲਤ ਸੰਦੇਸ਼ ਗਿਆ ਹੈ ਜਿਸ ਦੇ ਮੰਤਰੀ ਮੰਡਲ ਵਿਚ ਚਾਰ ਸਿੱਖ ਭਾਈਚਾਰੇ ਨਾਲ ਸੰਬੰਧਿਤ ਮੰਤਰੀ ਹਨ ਅਤੇ ਜਿਸ ਦੀ ਸਰਕਾਰ ਵਿਚ 17 ਪਾਰਲੀਮੈਂਟ ਮੈਂਬਰ ਪ੍ਰਵਾਸੀ ਭਾਈਚਾਰਾ ਦੇ ਹੋਣ। ਭਾਰਤ ਸਰਕਾਰ ਦੇ ਵਲੋਂ ਆਪਣਾਏ ਜਾ ਰਹੇ ਪੱਖ-ਪਾਤੀ ਅਤੇ ਦੋਗਲੀ ਨੀਤੀ ਨੂੰ ਚੰਗੀ ਤਰ੍ਹਾਂ ਵੇਖ ਰਿਹਾ ਹੈ। ਅਮ੍ਰੀਕਾ ਦੇ ਹਿੰਦੂ ਵਪਾਰੀ ਸਲੱਭ ਕੁਮਾਰ ਵੱਲੋ ਟਰੰਪ ਦੀ ਚੌਣ ਮੁਹਿੰਮ ਵਿਚ ਇਕ ਮੀਲੀਅਨ ਡਾਲਰ ਯੋਗਦਾਨ ਇਸ ਕਰਕੇ ਕਿ ਪਾਇਆ ਕਿ ਟਰੰਪ ਇਸਲਾਮ ਵਿਰੋਧੀ ਏਜੰਡੇ ‘ਤੇ ਚੋਣ ਲੜ ਰਿਹਾ ਸੀ। ਇਸ ਮੌਕੇ ਹਿੰਦੂ ਸੰਗਰਨ ਵਲੋ ਵੀ ਟਰੰਪ ਦੇ ਹੱਕ ਵਿਚ ਪ੍ਰਚਾਰ ਕੀਤਾ ਸੀ।
"ਮਨੁੱਖੀ ਅਧਿਕਾਰ ਅਤੇ ਵਿਸ਼ੇਸ਼ ਕਾਨੂੰਨ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ 'ਚ 9 ਦਸੰਬਰ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ। ਇਹ ਸਮਾਗਮ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਸੀ।
10 ਦਸੰਬਰ ਦੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਤ ਇਕ ਵਿਚਾਰ-ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ ਜਿਸ ਵਿਚ ਮਨੁੱਖੀ ਅਧਿਕਾਰਾਂ ਲਈ ਸਰਗਰਮ ਕਾਰਕੁੰਨਾਂ ਅਤੇ ਵਕੀਲਾਂ ਨੇ ਹਿੱਸਾ ਲਿਆ। ਸਰਕਾਰਾਂ ਵਲੋਂ ਸਮੇਂ-ਸਮੇਂ ਆਪਣੇ ਸਿਆਸੀ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਟਾਡਾ, ਪੋਟਾ ਅਤੇ ਇਸਦੇ ਨਵੇਂ ਅਵਤਾਰ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਵਰਗੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ 'ਤੇ ਵਿਚਾਰਾਂ ਕੀਤੀਆਂ ਗਈਆਂ।
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ 'ਚ ਕਰਵਾਈ ਗਈ।
Next Page »