Tag Archive "advocate-amar-singh-chahal"

ਹਿੰਦੂਆਂ ਨੂੰ ਖੁਸ਼ ਕਰਨ ਲਈ ਹਰਜੀਤ ਸਿੰਘ ਸੱਜਣ ਦੇ ਖਿਲਾਫ ਬੋਲਿਆ ਕੈਪਟਨ ਅਮਰਿੰਦਰ: ਪੰਥਕ ਜਥੇਬੰਦੀਆਂ

ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦਾ ਸਖਤ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੂੰ ਇਸ ਕਰਕੇ ਮਿਲਣ ਤੋਂ ਨਾਂਹ ਕਰ ਦਿੱਤੀ ਕਿਉਂਕਿ ਉਨ੍ਹਾਂ ਮੁਤਾਬਕ ਸ. ਹਰਜੀਤ ਸਿੰਘ ਸੱਜਣ ਖਾਲਿਸਤਾਨ ਦੇ ਹਮਾਇਤੀ ਹਨ।

ਆਈਪੀਟੀ ਵੱਲੋਂ ਪੰਜਾਬ ‘ਚ ਲਾਵਾਰਿਸ ਲਾਸ਼ਾਂ ਦੇ ਮਾਮਲੇ ‘ਚ ਪੀੜਤ ਪਰਵਾਰਾਂ ਦੀ ਦਾਸਤਾਨ ਸੁਣਨੀ ਸ਼ੁਰੂ ਕੀਤੀ

ਨਿਰਪੱਖ ਲੋਕ ਟ੍ਰਿਬਿਊਨਲ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਕਹਿ ਕੇ ਖਪਾਏ ਗਏ ਨੌਜਵਾਨਾਂ ਦੇ ਪਰਵਾਰਾਂ ਦੀਆਂ ਗਵਾਹੀਆਂ ਦਰਜ਼ ਕੀਤੀਆਂ ਜਾ ਰਹੀਆਂ ਹਨ। ਇਸ ਟ੍ਰਿਬਿਊਨਲ ਵਿੱਚ ਭਾਰਤੀ ਸੁਪਰੀਕ ਕੋਰਟ ਦੇ ਸਾਬਕਾ ਜੱਜ ਏ.ਕੇ. ਗਾਂਗੁਲੀ, ਸੀਨੀਅਰ ਵਕੀਲ ਕੋਲਿਨ ਗਨਸਾਲਵਿਸ, ਮਣੀਪੁਰ ਤੋਂ ਮਨੁੱਖੀ ਹੱਕਾਂ ਦੇ ਕਾਰਕੁੰਨ ਬਬਲੂ ਲੋਟੋਂਗਮ, ਝਾੜਖੰਡ ਤੋਂ ਮਨੁੱਕੀ ਹੱਕਾਂ ਦੀ ਕਾਰਕੁੰਨ ਸੋਨੀ ਸੋਰੀ, ਤਪਨ ਬੋਸ (ਦੱਖਣੀ ਏਸ਼ੀਆ ਮਨੁੱਖੀ ਹੱਕ ਮੰਚ), ਬੀਬੀ ਪਰਮਜੀਤ ਕੌਰ ਖਾਲੜਾ (ਖਾਲੜਾ ਮਿਸ਼ਨ ਕਮੇਟੀ), ਪ੍ਰਵੀਨਾ ਅਹੰਗਰ (ਕਸ਼ਮੀਰ ਵਿੱਚ ਲਾਪਤਾ ਕੀਤੇ ਲੋਕਾਂ ਦੇ ਮਾਪਿਆਂ ਦੀ ਜਥੇਬੰਦੀ) ਅਤੇ ਕਵਿਤਾ ਸ਼੍ਰੀਵਾਸਤਵ (ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼) ਵੱਲੋਂ ਇਨ੍ਹਾਂ ਮਾਮਲਿਆਂ ਵਿਚ ਗਵਾਹੀਆਂ ਸੁਣੀਆਂ ਜਾ ਰਹੀ ਹਨ।

ਭਾਈ ਹਵਾਰਾ ਦਾ ਪੱਤਰ ਜਨਤਕ ਕਰਨ ਲਈ ਨਹੀਂ ਸੀ; ਭਾਈ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ: ਐਡਵੋਕੇਟ ਅਮਰ ਸਿੰਘ ਚਾਹਲ

ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਤੇ ਬੁਲਾਰੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਨੇ "ਜਥੇਦਾਰੀ" ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦਾ ਜੋ ਪੱਤਰ ਜਨਤਕ ਹੋਇਆ ਹੈ ਉਹ ਪੁਰਾਣਾ ਹੈ ਅਤੇ ਉਸ ਤੋਂ ਬਾਅਦ ਹਾਲਾਤ ਬਦਲ ਚੁੱਕੇ ਹਨ।

ਪੰਜ ਸਿੰਘਾਂ ਨੇ 18 ਨੂੰ ਵਿਧੀ-ਵਿਧਾਨ ਘੜਨ ਲਈ ਇਕੱਤਰਤਾ ਬੁਲਾਈ; ਕਾਰਜਕਾਰੀ ਜਥੇਦਾਰਾਂ ਨੂੰ ਵੀ ਸੱਦਿਆ

ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 28-ਏ 'ਚ ਅੱਜ ਪ੍ਰੈਸ ਕਾਨਫਰੰਸ ਕੀਤੀ। ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਇਸ ਮੌਕੇ ਮੀਡੀਆ ਨੂੰ ਇਕ ਹੱਥ ਲਿਖਤ ਪ੍ਰੈਸ ਬਿਆਨ ਜਾਰੀ ਕੀਤਾ।

ਯੂ.ਕੇ. ਦੇ ਸਿੱਖ ਪੰਜਾਬ ਵਿਚ ਰਾਏਸ਼ੁਮਾਰੀ ਲਈ ਕੌਮਾਂਤਰੀ ਮਦਦ ਚਾਹੁੰਦੇ ਹਨ

ਹਰ ਸਾਲ ਦੀ ਤਰ੍ਹਾਂ ਸਮੂਹ ਕਸ਼ਮੀਰੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਹਿੰਦੁਸਤਾਨ ਦੀ ਅਜ਼ਾਦੀ ਨੂੰ ਭਾਰਤੀ ਦੂਤਘਰ ਅੱਗੇ ਰੋਸ-ਪ੍ਰਦਰਸ਼ਨ ਵਿਚ ਸ਼ਾਮਲ ਹੋ ਕੇ ਕਾਲੇ ਦਿਵਸ ਵਜੋਂ ਮਨਾਇਆ ਗਿਆ, ਪਰ ਇਸ ਸਾਲ ਇਸ ਦੇ ਨਾਲ ਹੀ ਪੰਥਕ ਨੁਮਾਇੰਦਿਆਂ ਰਾਹੀਂ, ਨਵੇਂ ਬਰਤਾਨਵੀ ਪ੍ਰਧਾਨ ਮੰਤਰੀ ਥੈਰਿਸਾ ਮੇਅ ਤਕ ਭਾਈ ਜਗਤਾਰ ਸਿੰਘ ਹਵਾਰਾ ਦੇ ਨੁਮਾਇੰਦੇ ਅਤੇ ਵਕੀਲ ਅਮਰ ਸਿੰਘ ਚਾਹਲ ਵੱਲੋਂ ਯਾਦਪੱਤਰ ਪਹੁੰਚਦਾ ਕੀਤਾ ਗਿਆ।

ਅਜ਼ਾਦੀ ਪਸੰਦ ਆਗੂਆਂ ਵਲੋਂ ਭਾਈ ਸੁਖਦੇਵ ਸਿੰਘ ਬੱਬਰ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ

ਅਖੰਡ ਕੀਰਤਨੀ ਜਥੇ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਧਾਰਮਿਕ, ਰਾਜਨੀਤਕ ਅਤੇ ਅਜ਼ਾਦੀ ਪਸੰਦ ਆਗੂਆਂ ਵਲੋਂ ਬੱਬਰ ਖ਼ਾਲਸਾ ਦੇ ਜਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਨੂੰ ਉਨ੍ਹਾਂ ਦੇ 24ਵੇਂ ਸ਼ਹੀਦੀ ਦਿਹਾੜੇ 'ਤੇ ਜੱਦੀ ਪਿੰਡ ਦਾਸੂਵਾਲ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ।

ਭਾਈ ਹਵਾਰਾ ਦੇ ਬੁਲਾਰੇ ਐਡਵੋਕੇਟ ਅਮਰ ਸਿੰਘ ਚਹਿਲ ਵਲੋਂ ਕਾਰਜਕਾਰੀ ਜਥੇਦਾਰਾਂ ਨੂੰ ਲਿਿਖਆ ਗਿਆ ਪੱਤਰ

ਭਾਈ ਜਗਤਾਰ ਸਿੰਘ ਹਵਾਰਾ ਦੇ ਮਰਯਾਦਾ ਸਬੰਧੀ ਸੰਦੇਸ਼ ਨੂੰ ਰੱਦ ਕਰਨ ਤੋਂ ਬਾਅਦ ਭਾਈ ਹਵਾਰਾ ਦੇ ਨੁਮਾਇੰਦੇ ਐਡਵੋਕੇਟ ਅਮਰ ਸਿੰਘ ਚਹਿਲ ਨੇ ਇਕ ਬਿਆਨ ਜਾਰੀ ਕਰਕੇ ਇਸਦਾ ਜਵਾਬ ਦਿੱਤਾ, ਜੋ ਇਸ ਪ੍ਰਕਾਰ ਹੈ: ਸਿੱਖ ਸਿਆਸਤ ਬਿਊਰੋ

ਸਿੱਖ ਕੌਮ ਦੀ ਅਜ਼ਾਦੀ ਸਬੰਧੀ ਬਰਤਾਨਵੀ ਸੰਸਦ ਵਿੱਚ ਹੋਈ ਵਿਸ਼ੇਸ਼ ਕਾਨਫਰੰਸ

ਬਰਤਾਨੀਆ ਦੀ ਸੰਸਦ ਵਿੱਚ ਸਿੱਖ ਕੌਮ ਦੀ ਅਜ਼ਾਦੀ ਨਾਲ ਸਬੰਧਿਤ ਇੱਕ ਵਿਸ਼ੇਸ਼ ਕੌਮਾਂਤਰੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਸ਼ਖਸ਼ੀਅਤਾਂ ਨੇ ਹਿੱਸਾ ਲਿਆ।

ਭਾਜਪਾ ਦੇ ਹਮਾਇਤੀਆਂ ਨੇ ਮੈਨੂੰ ਅੱਤਵਾਦੀ ਕਿਹਾ: ਭਾਈ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ

ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਸਿੱਖ ਜੱਥੇਬੰਦੀ ਸਿੱਖਸ ਫਾਰ ਹਿਊਮੈਨ ਰਾਈਟਸ ਵੱਲੋਂ "ਭਾਰਤ ਵਿੱਚ ਫਾਸ਼ੀਵਾਦ ਦਾ ਉਭਾਰ" ਵਿਸ਼ੇ 'ਤੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ 22 ਫਰਵਰੀ 2016 ਨੂੰ ਇੱਕ ਵਿਚਾਰ ਚਰਚਾ ਕਰਵਾਈ ਗਈ ਸੀ। ਇਹ ਵੀਡੀਓੁ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਹਨ।

ਪੰਥਕ ਜਥੇਬੰਦੀਆਂ ਵਿੱਚ ਵਖਰੇਵੇਂ ਵਧਣ ਦੇ ਅਸਾਰ; ਭਾਈ ਹਵਾਰਾ ਲਈ ਸਲਾਹਕਾਰ ਕਮੇਟੀ ਤੇ ਛਿੜਿਆ ਵਿਵਾਦ

ਫਤਹਿਗੜ੍ਹ ਸਾਹਿਬ: ਸਰਬੱਤ ਖਾਲਸਾ ਦੀਆਂ ਜਥੇਬੰਦੀਆਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪੀ ਗਈ ਸੇਵਾ ਦਾ ਸਤਿਕਾਰ ਕਰਦੇ ਹੋਏ, ਉਨ੍ਹਾਂ ਦੇ ਹਰ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਨ ਲਈ ਹਮੇਸ਼ਾ ਤਤਪਰ ਰਹੇਗਾ, ਪਰ ਜੋ ਕਾਰਜਕਾਰੀ ਜਾ ਸਲਾਹਕਾਰ ਕਮੇਟੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਬਣਾਉਣੀ ਹੈ, ਉਹ ਵੀ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਖੁਦ ਪੰਥਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਨਾਲ ਸੰਪਰਕ ਕਰਕੇ ਬਣਾਉਣਗੇ।ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਭਾਈ ਇਕਬਾਲ ਸਿੰਘ ਟਿਵਾਣਾ ਵੱਲੋਂ ਬੀਤੇ ਕੱਲ੍ਹ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਹਿਲ ਵੱਲੋਂ ਜਾਰੀ ਕੀਤੇ ਇੱਕ ਬਿਆਨ ਦੇ ਪ੍ਰਤੀਕਰਮ ਵਜੋਂ ਦਿੱਤਾ ਗਿਆ ਹੈ।

« Previous PageNext Page »