Tag Archive "advocate-harwinder-singh-phoolka"

ਕੇਜਰੀਵਾਲ ਨੇ ਕਿਹਾ; ਚੋਣ ਵਾਅਦੇ ਪੂਰੇ ਨਾ ਕਰਨ ਦੀ ਸੂਰਤ ‘ਚ ਕੈਪਟਨ ਸਰਕਾਰ ਖਿਲਾਫ ਅੰਦੋਲਨ ਕਰਾਂਗੇ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਭਾਵੇਂ ਚੋਣਾਂ ਦੇ ਨਤੀਜੇ ਪਾਰਟੀ ਅਤੇ ਪੰਜਾਬ ਦੀ ਜਨਤਾ ਦੀ ਉਮੀਦ ਅਨੁਸਾਰ ਨਹੀਂ ਆਏ ਪਰ ਅਸੀਂ ਉਪਰ ਵਾਲੇ (ਪਰਮਾਤਮਾ) ਦੀ ਰਜਾ ‘ਚ ਰਹਿਣ ਵਾਲੇ ਸਧਾਰਣ ਲੋਕ ਹਾਂ। ਜਿਸਨੇ ਸਾਨੂੰ ਮੁੱਖ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸੌਂਪੀ ਹੈ।

29 ਮਈ ਤੱਕ ਰਾਣਾ ਗੁਰਜੀਤ ਨੂੰ ਅਹੁਦੇ ਤੋਂ ਨਹੀਂ ਹਟਾਇਆ ਤਾਂ ‘ਆਪ’ ਦੇ ਵਿਧਾਇਕ ਕਰਨਗੇ ਰੋਸ਼ ਮਾਰਚ: ਫੂਲਕਾ

ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਕੈਬਿਨਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਆਪਣੇ ਨੌਕਰਾਂ ਰਾਹੀਂ ਰੇਤ ਬਜਰੀ ਦੀਆਂ ਖੱਡਾਂ ਦੇ ਬੇਨਾਮੀ ਠੇਕੇ ਲੈਣ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਸੋਮਵਾਰ, 29 ਮਈ 2017 ਤੱਕ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਅਹੁਦੇ ਤੋਂ ਹਟਾਉਣ, ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਵਿਰੋਧੀ ਧਿਰ ਦੇ ਆਗੂ ਐਚ.ਐਸ ਫੂਲਕਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਤੋਂ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਤੱਕ ਰੋਸ਼ ਮਾਰਚ ਕਰਨਗੇ।

ਸ਼ਾਮਲਾਟ ਜ਼ਮੀਨਾਂ ਦੀ ਵੰਡ ਵਿਚ ਦਲਿਤਾਂ ਨਾਲ ਹੋ ਰਹੇ ਭੇਦਭਾਵ ਨੂੰ ਤੁਰੰਤ ਖਤਮ ਕੀਤਾ ਜਾਵੇ: ਫੂਲਕਾ

ਆਮ ਆਦਮੀ ਪਾਰਟੀ ਦਾ ਵਫਦ ਮੰਗਲਵਾਰ ਨੂੰ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਦੀ ਅਗਵਾਈ ਹੇਠ ਡੀਜੀਪੀ ਪੰਜਾਬ ਨੂੰ ਮਿਲਿਆ ਅਤੇ ਸੂਬੇ ਭਰ ਵਿਚ ਦਲਿਤਾਂ ਨਾਲ ਹੋ ਰਹੇ ਅਤਿਆਚਾਰਾਂ ਤੋਂ ਜਾਣੂ ਕਰਵਾਇਆ। ਇਸ ਪਿਛੋਂ ਵਫਦ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਮਿਲਿਆ ਅਤੇ ਸੂਬੇ ਵਿਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਵੰਡ ਸਮੇਂ ਦਲਿਤਾਂ ਨਾਲ ਹੋ ਰਹੇ ਭੇਦਭਾਵ ਦਾ ਮੁੱਦਾ ਚੁੱਕਿਆ।

ਦਲਿਤਾਂ ‘ਤੇ ਅਤਿਆਚਾਰਾਂ ਲਈ ਬਾਦਲ ਦਲ ਅਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ: ਫੂਲਕਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਐਚ. ਐਸ. ਫੂਲਕਾ ਨੇ ਸੋਮਵਾਰ ਨੂੰ ਕਿਹਾ ਕਿ ਦਲਿਤਾਂ ‘ਤੇ ਹੋਏ ਅਤਿਆਚਾਰ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਜਾਹਿਰ ਕੀਤਾ ਜਾ ਰਿਹਾ ਵਿਰੋਧ ਸਿਰਫ ਇਕ ਡਰਾਮਾ ਹੈ।

ਕੈਪਟਨ ਸਰਕਾਰ ਵਲੋਂ ਬਾਦਲਾਂ ਨਾਲ ਹੋਈ ‘ਡੀਲ’ ਤਹਿਤ ਕੋਲਿਆਂਵਾਲੀ ਨੂੰ ਮਿਲੀ ਕਲੀਨ ਚਿਟ: ਐਚ.ਐਸ. ਫੂਲਕਾ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਬਾਦਲਾਂ ਅਤੇ ਬਾਦਲ ਪਰਿਵਾਰ ਦੇ ਕਰੀਬੀਆਂ ਨੂੰ ਵੱਡੇ-ਵੱਡੇ ਘਪਲੇ ਘੋਟਾਲਿਆਂ ਤੋਂ ਬਚਾਉਣ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਵਿਜੀਲੈਂਸ ਬਿਓਰੋ ਵਲੋਂ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਵਿਵਾਦਤ ਆਗੂ ਦਿਆਲ ਸਿੰਘ ਕੋਲਿਆਵਾਲੀ ਨੂੰ ਭਰਤੀ ਘੋਟਾਲੇ ਦੇ ਮਾਮਲੇ ਵਿਚੋਂ ਕਲਿਨ ਚਿਟ ਦਿੱਤੇ ਜਾਣ ਉਪਰ ਸਖਤ ਇਤਰਾਜ਼ ਕੀਤਾ ਹੈ। ਫੂਲਕਾ ਨੇ ਕਿਹਾ ਕਿ ਪੂਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਅੰਦਰ ਹੋਏ ਭਰਤੀ ਘੋਟਾਲੇ ‘ਚ ਦਿਆਲ ਸਿੰਘ ਕੋਲਿਆਂਵਾਲੀ ਸਿੱਧੇ ਤੌਰ 'ਤੇ ਸ਼ਾਮਲ ਰਿਹਾ ਹੈ ਅਤੇ ਬਾਦਲਾਂ ਨੇ ਅਜਿਹੇ ਘਪਲੇ ਘੋਟਾਲੇ ਕਰਨ ਲਈ ਕੋਲਿਆਂਵਾਲੀ ਨੂੰ ਖੁੱਲੇ ਅਧਿਕਾਰ ਦਿੱਤੇ ਹੋਏ ਸਨ, ਕਿਉਕਿ ਲੁੱਟ ਦਾ ਮਾਲ ਬਾਦਲਾਂ ਦੇ ਘਰ ਤੱਕ ਵੀ ਪਹੁੰਚਦਾ ਸੀ।

ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰਾਂ ਦੀ ਤਰਜ ਉਤੇ ਵਿਧਾਇਕਾਂ ਲਈ ਸਥਾਨਕ ਵਿਕਾਸ ਫੰਡ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੈਂਬਰ ਪਾਰਲੀਮੈਂਟ ਦੀ ਤਰਜ ਉਤੇ ਵਿਧਾਇਕਾਂ ਲਈ ਸਥਾਨਕ ਵਿਕਾਸ ਫੰਡ ਲਈ 3 ਕਰੋੜ ਰੁਪਏ ਸਲਾਨਾ ਦੀ ਮੰਗ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਅਤੇ ਬਾਕੀ ਵਿਧਾਇਕਾਂ ਨੇ ਇਸ ਸੰਬੰਧੀ ਬਿਲ ਪਾਸ ਲਈ ਸਰਕਾਰ ਤੋਂ ਮੰਗ ਕੀਤੀ।

ਆਮ ਆਦਮੀ ਪਾਰਟੀ ਵਲੋਂ ਪੰਜਾਬ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ

ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਦਾ ਮੌਜੂਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਬਣਨ ਉਪਰੰਤ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ।

ਗੁਰਪ੍ਰੀਤ ਘੁੱਗੀ ਨੇ ਕਿਹਾ; ਖਹਿਰਾ ਜਾਂ ਫੂਲਕਾ ਵਰਗੇ ਕਿਸੇ ਸਿਆਣੇ ਨੂੰ ਪ੍ਰਧਾਨ ਬਣਾਉਣਾ ਚਾਹੀਦਾ ਸੀ

ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਅਸਤੀਫੇ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਈ ਖੁਲਾਸੇ ਵੀ ਕੀਤੇ।

ਮੀਡੀਆ ਰਿਪੋਰਟ: 8 ਮਈ ਨੂੰ ਦਿੱਲੀ ‘ਚ ਹੋਣ ਵਾਲੀ ਮੀਟਿੰਗ ‘ਚ ਮਾਨ ਨੂੰ ਮਿਲ ਸਕਦੀ ਹੈ ਪੰਜਾਬ ਦੀ ਪ੍ਰਧਾਨਗੀ

ਮੀਡੀਆ ਦੇ ਵੱਖ-ਵੱਖ ਹਿੱਸਿਆਂ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦੀ ਪ੍ਰਧਾਨਗੀ ਦੇ ਸਕਦੇ ਹਨ। ਹਾਲਾਂਕਿ ਵਿਧਾਇਕ ਦਲ ਦੇ ਵ੍ਹਿਪ ਮੁਖੀ ਸੁਖਪਾਲ ਸਿੰਘ ਖਹਿਰਾ ਵੀ ਪ੍ਰਧਾਨਗੀ ਦੇ ਅਹੁਦੇ ਲਈ ਦਾਅਵੇਦਾਰ ਦੱਸੇ ਜਾ ਰਹੇ ਹਨ।

“ਮੈਨੂੰ ਨਹੀਂ ਲਗਦਾ ਕਿ ਭਗਵੰਤ ਮਾਨ ਵੱਖਰੀ ਪਾਰਟੀ ਬਣਾਉਣਗੇ”: ਫੂਲਕਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐੱਚ ਐੱਸ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਵੈ-ਪੜਚੋਲ ਕਰਕੇ ਜ਼ਮੀਨੀ ਪੱਧਰ ’ਤੇ ਮੁੜ ਮਿਹਨਤ ਕਰੇਗੀ। ਫੂਲਕਾ ਨੇ ਜਗਰਾਉਂ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ ਬਾਰੇ ਟਿੱਪਣੀ ਕਰਨ ਤੋਂ ਸੰਕੋਚ ਕੀਤਾ। ਭਗਵੰਤ ਮਾਨ ਦੇ ਸਿਆਸੀ ਭਵਿੱਖ ਬਾਰੇ ਪੁੱਛਣ ’ਤੇ ਪਹਿਲਾਂ ਫੂਲਕਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ ਵਿੱਚ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਾਨ ਵੱਖਰੀ ਪਾਰਟੀ ਬਣਾਉਣਗੇ।

« Previous PageNext Page »