Tag Archive "advocate-harwinder-singh-phoolka"

ਆਮ ਆਦਮੀ ਪਾਰਟੀ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਜਾਣਨ ਲਈ ‘ਪੰਜਾਬ ਯਾਤਰਾ’ ਸ਼ੁਰੂ ਕਰੇਗੀ: ਫੂਲਕਾ

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਅੱਜ ਕਿਹਾ ਕਿ ਸਰਕਾਰ ਦੇ ਕੰਮਕਾਜ ਉਤੇ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬ ਵਿਚ ਕਿਸੇ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਇਸ ਲਈ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ।

ਜੇਟਲੀ ਵਲੋਂ 1984 ਦੇ ਕਤਲੇਆਮ ਬਾਰੇ ਪਾਸ ਕੀਤੇ ਮਤੇ ‘ਤੇ ਕੀਤੀ ਟਿੱਪਣੀ ਨਿੰਦਣਯੋਗ: ਫੂਲਕਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਟਲੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸਜੱਣ ਦੀ ਭਾਰਤ ਫੇਰੀ ਦੌਰਾਨ 1984 ਦੇ ਸਿੱਖ ਕਤਲੇਆਮ ਬਾਰੇ ਕੈਨੇਡਾ ਵਲੋਂ ਪਾਸ ਕੀਤੇ ਮਤੇ ਬਾਰੇ ਇਤਰਾਜ਼ ਜਤਾਇਆ।

ਚੰਦੂਮਾਜਰਾ ਵਲੋਂ ਸਿੱਖ ਕਤਲੇਆਮ ਸੰਬੰਧੀ ਲੋਕ ਸਭਾ ਵਿਚ ਦਿੱਤਾ ਬਿਆਨ ਸਿਰਫ ਲੋਕ ਦਿਖਾਵਾ: ਫੂਲਕਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਲੋਕ ਸਭਾ ਵਿਚ ਬਾਦਲ ਦਲ ਦੇ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁਕਣ ਉਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਅਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ।

ਬਾਦਲ ਸਪੱਸ਼ਟ ਕਰਨ ਕੀ ਉਹ ਓਂਟਾਰਿੲ ਸਿੱਖ ਨਸਲਕੁਸ਼ੀ ਮਤੇ ਨਾਲ ਸਹਿਮਤ ਹਨ ਜਾਂ ਨਹੀਂ: ਫੂਲਕਾ

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਸਪਸ਼ਟ ਕਰਨ ਕਿ ਕੈਨੇਡਾ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਤਲੇਆਮ ਕਰਾਰ ਦੇਣ ਵਾਲੇ ਮਤੇ ’ਤੇ ਕੇਂਦਰ ਸਰਕਾਰ ਨੇ ਵਿਰੋਧ ਦਰਜ ਕਰਾਉਣ ਤੋਂ ਪਹਿਲਾਂ ਕੀ ਉਨ੍ਹਾਂ ਨਾਲ ਸਲਾਹ ਕੀਤੀ ਸੀ।

ਰਾਜਨੀਤਕ ਵਿਅਕਤੀ ਨੂੰ ਕਿਸਾਨ ਕਮਿਸ਼ਨ ਦਾ ਮੁੱਖੀ ਬਣਾਏ ਜਾਣ ‘ਤੇ ਫੂਲਕਾ ਵਲੋਂ ਇਤਰਾਜ਼

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕੇ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਰਾਜ ਕਿਸਾਨ ਕਮਿਸ਼ਨ ਵਿੱਚ ਖੇਤੀਬਾੜੀ ਮਾਹਿਰ ਵਿਗਿਆਨੀ ਨੂੰ ਬਦਲਕੇ ਇੱਕ ਰਾਜਨੀਤਿਕ ਵਿਅਕਤੀ ਨੂੰ ਇਸਦਾ ਮੁੱਖੀ ਬਣਾਏ ਜਾਣ ਤੇ ਸਖ਼ਤ ਇਤਰਾਜ਼ ਜਤਾਇਆ ਹੈ। ਫੂਲਕਾ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਇੱਕ ਪ੍ਰਸਿੱਧ ਖੇਤੀਬਾੜੀ ਮਾਹਿਰ ਅਤੇ ਵਿਗਿਆਨਕ ਕਾਬਲੀਅਤ ਰੱਖਣ ਵਾਲੇ ਜੀ.ਐਸ. ਕਲਕਟ ਨੂੰ ਬਦਲ ਕੇ ਰਾਜਨੀਤਿਕ ਵਿਅਕਤੀ ਅਜੈ ਵੀਰ ਜਾਖੜ ਨੂੰ ਉਸ ਅਹੁਤੇ 'ਤੇ ਤੈਨਾਤ ਕਰ ਦਿੱਤਾ ਗਿਆ ਹੈ, ਜਿਸ 'ਤੇ ਇੱਕ ਬਹੁਤ ਹੀ ਉੱਚ-ਤਕਨੀਕੀ ਮਹਾਰਤ ਰੱਖਣ ਵਾਲੇ ਵਿਅਕਤੀ ਦੀ ਲੋੜ ਹੈ।

ਗੜਿਆਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਫੂਲਕਾ

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕਾ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਗੜ੍ਹਿਆਂ ਦੀ ਬੇਮੌਸਮੀ ਮਾਰ ਪੈਣ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸਰਕਾਰ ਉਹਨਾਂ ਨੂੰ ਜਲਦੀ ਤੋਂ ਜਲਦੀ ਸਹੀ ਮੁਆਵਜ਼ਾ ਦੇਵੇ।

ਮਹੀਨੇ ਦੇ ਅਖੀਰ ਤਕ ਬਿਜਲੀ ਦੀਆਂ ਦਰਾਂ ਵਧਾਉਣ ਦੀ ਤਿਆਰੀ; ਵਿਰੋਧੀ ਧਿਰ ਦੇ ਆਗੂ ਫੂਲਕਾ ਵਲੋਂ ਵਿਰੋਧ

ਪੰਜਾਬ ਵਿੱਚ ਮਹੀਨੇ ਦੇ ਅਖ਼ੀਰ ਤੱਕ ਐਲਾਨੇ ਜਾਣ ਵਾਲੇ ਬਿਜਲੀ ਦਰਾਂ ਦੇ ਢਾਂਚੇ ਰਾਹੀਂ ਬਿਜਲੀ ਮਹਿੰਗੀ ਹੋਣ ਦੇ ਆਸਾਰ ਹਨ।

ਕਾਂਗਰਸ ਵਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੀ ਬਰਸੀ ਮਨਾਈ ਗਈ; ਆਪ ਆਗੂ ਵੀ ਹੋਏ ਸ਼ਾਮਲ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਟੌਹੜਾ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਉੱਤੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਨਾ ਫੜਨ ਤੋਂ ਇੰਜ ਜਾਪਦਾ ਹੈ ਕਿ ਇਹ ਘਟਨਾਵਾਂ ਪਿਛਲੀ ਸਰਕਾਰ ਦੀ ਸ਼ਹਿ ਉੱਤੇ ਹੀ ਹੋਈਆਂ ਹੋਣ।

ਬਾਦਲ-ਭਾਜਪਾ ਰਾਜ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਕਮਿਸ਼ਨ ਬਣੇ: ਆਮ ਆਦਮੀ ਪਾਰਟੀ

ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਿਛਲੇ 10 ਸਾਲ ਪੰਜਾਬ ਨੂੰ ਲੁੱਟ ਕੇ ਬਰਬਾਦ ਕਰਨ ਲਈ ਜ਼ਿੰਮੇਵਾਰ ਲੋਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕਮਿਸ਼ਨ ਗ

ਆਮ ਆਦਮੀ ਪਾਰਟੀ ਨੇ ਸਦਨ ਅੰਦਰ ਕਾਂਗਰਸ ਸਰਕਾਰ ‘ਤੇ ਭੱਖਦੇ ਮੁੱਦਿਆਂ ਤੋਂ ਭੱਜਣ ਦਾ ਲਗਾਇਆ ਦੋਸ਼

ਪੰਜਾਬ ਵਿਧਾਨ ਸਭਾ 'ਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਉਪਰ ਸਦਨ ਦੇ ਅੰਦਰ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਸੱਤਾਧਾਰੀ ਦਲ ਭਖਦੇ ਮੁੱਦਿਆ ਤੋਂ ਭੱਜ ਰਿਹਾ ਹੈ। ਇਸ ਕਰਕੇ ਰਾਜਪਾਲ ਦੇ ਭਾਸ਼ਨ ਉਪਰ ‘ਵੋਟ ਆਫ ਥੈਂਕਸ’ (ਧੰਨਵਾਦੀ ਮਤਾ) ਨੂੰ ਅਗਲੇ ਸ਼ੈਸਨ ਤੱਕ ਟਾਲ ਦਿੱਤਾ ਗਿਆ ਹੈ।

« Previous PageNext Page »