Tag Archive "advocate-simranjit-singh"

‘ਸਰਬੱਤ ਖ਼ਾਲਸਾ’ ਮੌਕੇ ਗ੍ਰਿਫਤਾਰੀਆਂ ਦੇ ਮਾਮਲੇ ਦਾ ਹਾਈਕੋਰਟ ਵਲੋਂ ਨਿਬੇੜਾ

10 ਨਵੰਬਰ 2016 ਨੂੰ 'ਸਰਬੱਤ ਖ਼ਾਲਸਾ' ਕਰਵਾਉਣ ਦੇ ਮਾਮਲੇ 'ਚ ਪੁਲਿਸ ਵੱਲੋਂ ਨਾਜਾਇਜ਼ ਤਰੀਕੇ ਨਾਲ ਲੋਕਾਂ ਨੂੰ ਹਿਰਾਸਤ 'ਚ ਰੱਖਣ ਅਤੇ ਉਨ੍ਹਾਂ ਦੇ ਜ਼ਮਾਨਤੀ ਬਾਂਡ ਨਾ ਮੰਨਣ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਇਰ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਸਾਵਧਾਨੀ ਦੇ ਤੌਰ 'ਤੇ ਸੂਬੇ ਦੇ ਵੱਖ-ਵੱਖ ਥਾਣਿਆਂ 'ਚ 134 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਪੁੱਛਗਿੱਛ ਕਰਕੇ ਛੱਡ ਦਿੱਤਾ ਹੈ। ਜੱਜ ਜਤਿੰਦਰ ਚੌਹਾਨ ਨੇ ਸਰਕਾਰ ਦੇ ਇਸ ਜਵਾਬ 'ਤੇ ਸੰਤੁਸ਼ਟੀ ਜਤਾਉਂਦੇ ਹੋਏ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਸੰਬੰਧੀ ਹਾਈਕੋਰਟ ‘ਚ ਸੁਣਵਾਈ 18 ਨਵੰਬਰ ਨੂੰ

10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਕੀਤੀਆਂ ਗਈਆਂ ਗ਼ੈਰਕਾਨੂੰਨੀ ਗ੍ਰਿਫਤਾਰੀਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਸਬੰਧੀ ਜਾਂਚ ਰਿਪੋਰਟ ਦੇਣ ਲਈ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਸਮਾਂ ਦਿੱਤਾ ਹੈ।

ਸਰਕਾਰ ਖਿਲਾਫ਼ ਬੋਲਣ ਵਾਲੇ ਹੁਣ ਪੰਜਾਬ ਪੁਲਿਸ ਦੇ ਝੂਠੇ ਕੇਸਾਂ ਤੋਂ ਡਰਦੇ ਪਰਿਵਾਰਾਂ ਸਮੇਤ ਹੋਏ ਬੇਘਰ

ਬਰਗਾੜੀ ਕਾਂਡ ਵਿਚ ਪੰਜਾਬ ਸਰਕਾਰ ਖਿਲਾਫ਼ ਚੱਲੇ ਸੰਗਤਾਂ ਦੇ ਰੋਹ ਦੋਰਾਨ ਜਿਨ੍ਹਾਂ ਪਰਿਵਾਰਾਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਸੀ। ਉਨ੍ਹਾਂ ਪਰਿਵਾਰਾਂ ਨੂੰ ਪੰਜਾਬ ਪੁਲਿਸ ਵਲੋਂ ਨਜਾਇਜ ਤੋਰ ਤੇ ਤੰਗ ਪ੍ਰੇਸ਼ਾਨ ਕਰਦਿਆਂ ਘਰੋਂ-ਬੇਘਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ।