ਬੀਤੇ ਦਿਨੀਂ ਲੁਧਿਆਣਾ ਦੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਪੰਜਾਬ ਦਾ ਜਲ ਸੰਕਟ ਵਿਸ਼ੇ ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਵਿਚਾਰ ਗੋਸ਼ਟੀ ਦੌਰਾਨ ਪੰਜਾਬ ਦੇ ਜਲ ਸੰਕਟ ਦੇ ਤਿੰਨ ਵੱਖ ਵੱਖ ਪਹਿਲੂਆਂ - ਜਮੀਨੀ ਪਾਣੀਆਂ ਦੇ ਮੌਜੂਦਾ ਹਾਲਾਤ, ਦਰਿਆਈ ਪਾਣੀਆਂ ਦਾ ਮਸਲਾ ਅਤੇ ਪਾਣੀਆਂ ਦੇ ਪਲੀਤ ਹੋਣ ਦੇ ਮਸਲੇ ਨੂੰ ਵਿਚਾਰਿਆ ਗਿਆ।
ਸਮਾਜਕ-ਸਿਆਸੀ ਪਾਰਟੀ “ਮਿਸਲ ਸਤਲੁਜ” ਵੱਲੋਂ ਇਕ “ਰਾਜਨੀਤਕ ਚੇਤਨਾ ਚਰਚਾ” ਮਿਤੀ ੨੧ ਜੁਲਾਈ ੨੦੨੪ ਨੂੰ ਬਲਾਚੌਰ ਵਿਖੇ ਕਰਵਾਈ ਗਈ। ਇਸ ਵਿਚ ਮਿਸਲ ਸਤਲੁਜ ਦੇ ਨੁਮਾਇੰਦਿਆਂ ਨੇ ਪੰਜਾਬ ਦੀ ਵੋਟ ਸਿਆਸਤ ਨਾਲ ਜੁੜੇ ਕਈ ਮਸਲਿਆਂ ਬਾਰੇ ਗੱਲਬਾਤ ਕੀਤੀ।
ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ ਤੀਜੇ ਘੱਲੂਘਾਰੇ ਦੀ ੪੦ਵੀਂ ਵਰ੍ਹੇਗੰਢ ਨੂੰ ਸਮਰਪਿਤ ਗਿਆਨੀ ਗੁਰਮੁਖ ਸਿੰਘ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਾ. ਸੇਵਕ ਸਿੰਘ ਦੁਆਰਾ ਲਿਖੀ ਗਈ ਕਿਤਾਬ ਸ਼ਬਦ ਜੰਗ ਉੱਪਰ ਵਿਚਾਰ ਚਰਚਾ ਕਰਵਾਈ ਗਈ।
ਸਮਾਜਕ ਜਥੇਬੰਦੀ ਮਿਸਲ ਸਤਲੁਜ ਵੱਲੋਂ ਭਲਕੇ 'ਟੀਚੇ ਅਤੇ ਮਨੋਰਥ 2024' ਦਸਤਾਵੇਜ਼ ਦਾ ਖਰੜਾ ਜਾਰੀ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ...
ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵੱਲੋਂ ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੈਨੇਟ ਹਾਲ ਵਿੱਚ ਮਿਤੀ 11 ਮਈ 2023 ਨੂੰ "ਬਿਜਲ ਸੱਥ (Social Media) ਅਤੇ ਬੋਲਣ ਦੀ ਆਜਾਦੀ : ਇੱਕ ਪੜਚੋਲ" ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਜਲ ਸੰਕਟ ਅਤੇ ਅੰਤਰਰਾਸ਼ਟਰੀ ਰਾਜਨੀਤੀ ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਜਲ ਮਾਹਿਰ ਸ: ਪਰਮਜੀਤ ਸਿੰਘ ਗਾਜ਼ੀ ਅਤੇ ਸ: ਅਜੈਪਾਲ ਸਿੰਘ ਬਰਾੜ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ।
ਦਿਨੋ ਦਿਨ ਗਹਿਰਾ ਰਹੇ ਪੰਜਾਬ ਦੇ ਜਲ ਸੰਕਟ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕਰਨ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਭਲਕੇ ਮਿਤੀ 19-04-2023 ਦਿਨ ਬੁੱਧਵਾਰ ਨੂੰ ਸੈਨੇਟ ਹਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਵੇਰੇ 10.30 ਵਜੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਹਰੀਕੇ ਤੋਂ ਨਿੱਕਲਦੀਆਂ ਜੌੜੀਆਂ ਨਹਿਰਾਂ, ਇੰਦਰਾ ਗਾਂਧੀ/ਰਾਜਸਥਾਨ ਨਹਿਰ ਅਤੇ ਸਰਹੰਦ ਫੀਡਰ ਨਹਿਰਾਂ ਨੂੰ ਮੋਟੀ ਤਰਪਾਲ ਅਤੇ ਸੀਮਿੰਟ-ਬਜਰੀ ਨਾਲ ਪੱਕਿਆਂ ਕਰਨ ਵਿਰੁਧ 15 ਜਨਵਰੀ 2023 ਨੂੰ ਫਿਰੋਜ਼ਸ਼ਾਹ (ਮੋਗਾ-ਫਿਰੋਜ਼ਪੁਰ) ਸੜਕ ਵਿਖੇ ਇਕ ਸਾਂਝਾ ਇਕੱਠ ਸੱਦਿਆ ਗਿਆ।
ਬੀਤੇ ਕੱਲ੍ਹ ਜੌੜੀਆਂ ਨਹਿਰਾਂ ਨੂੰ ਪੱਕਿਆਂ ਕਰਨ ਦੇ ਵਿਰੋਧ ਚ ਪੰਜਾਬ ਹਿਤੈਸ਼ੀ ਲੋਕ ਜੌੜੀਆਂ ਨਹਿਰਾਂ ਤੇ ਪਿੰਡ ਘੱਲ ਖੁਰਦ (ਫਿਰੋਜ਼ਪੁਰ) ਵਿਖੇ ਇਕੱਠੇ ਹੋਏ। ਪਾਠਕਾਂ ਦੀ ਜਾਣਕਾਰੀ ਲਈ ਦੱਸ ਦਈਏ ਕਿ ਨਹਿਰਾਂ ਚ ਹੇਠਾਂ ਲਿਫ਼ਾਫ਼ਾ ਵਿਛਾ ਕੇ ਉੱਪਰ ਕੰਕਰੀਟ ਦੀ ਮੋਟੀ ਪਰਤ ਵਿਛਾਈ ਜਾ ਰਹੀ ਹੈ।
Next Page »