ਪੇਂਡੂ ਖੇਤਰਾਂ ਵਿੱਚ ਪ੍ਰਦੂਸ਼ਤ ਪਾਣੀ ਸਪਲਾਈ ਦੇ ਵਿਰੁੱਧ ਸ਼ਾਂਤੀ ਪੂਰਵਕ ਰੋਸ਼ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਆਗੂਆਂ ਉੱਤੇ ਸ਼ਾਹਕੋਟ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕਰਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਆਉਣ ਵਾਲੀ 31 ਅਗਸਤ ਨੂੰ ਸਥਾਨਕ ਅਕਾਲੀ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪਿੰਡ ਵਿੱਚ ਰੋਸ਼ ਰੈਲੀ ਕਰੇਗੀ।
ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ‘ਤੇ ਅਨੁਸਾਸ਼ਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਪਾਰਟੀ ਸੰਵਿਧਾਨ ਦੇ ਖ਼ਿਲਾਫ ਜਾ ਕੇ ਸਾਡੇ ਹਲਕੇ ‘ਚ ਸਰਕਲ ਪ੍ਰਧਾਨ ਦੀ ਨਿਯੁਕਤੀ ਕਰ ਰਹੇ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਤੇ ਯੂਥ ਅਕਾਲੀ ਦਲ ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਦਮਨਵੀਰ ਸਿੰਘ ਨੇ ਕਹੀ ਹੈ।