
ਗੁਰ-ਸੰਗਤ ਅਤੇ ਖਾਲਸਾ ਪੰਥ ਵੱਲੋਂ ਅੱਜ ਸ਼ਹੀਦ ਭਾਈ ਦਿਲਾਵਰ ਸਿੰਘ ਦਾ ੨੮ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਫੈਸਲੇ ਲੈਣ ਦਾ ਤਰੀਕਾ ਤੇ ਅਗਵਾਈ ਚੁਣਨ ਦਾ ਤਰੀਕਾ ਦੋ ਬੁਨਿਆਦੀ ਗੱਲਾਂ ਹੁੰਦੀਆਂ ਹਨ ਜਿਹੜੀਂ ਕਿਸੇ ਸਮਾਜ ਦੀ ਸੇਧ ਤੇ ਜਥੇਬੰਦਕ ਸਮਰੱਥਾ ਤੈਅ ਕਰਦੀਆਂ ਹਨ।
ਭਾਈ ਨਰਾਇਣ ਸਿੰਘ ਨੇ ਸ. ਸਿਮਰਨਜੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਾਮ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਪੱਤਰ
ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਫੈਸਲਾ ਲੈਣਾ ਇਕੱਤਰਤਾ ਦਾ ਮਨੋਰਥ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਬੱਧ ਕਰਨ ਦੇ ਯਤਨਾਂ ਤਹਿਤ ਇਥੋਂ ਨੇੜਲੇ ਪਿੰਡ ਸਿਆਲਕਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਬੱਧ ਕਰਨ ਦੇ ਯਤਨਾਂ ਤਹਿਤ ਅੱਜ ਇਤਿਹਾਸਕ ਗੁਰਦੁਆਰਾ ਗਰਨਾ ਸਾਹਿਬ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਬਿਕ੍ਰਮੀ ਸੰਮਤ 1756 ਦੀ ਪਹਿਲੀ ਵਿਸਾਖ ਨੂੰ ਆਨੰਦਪੁਰ ਵਿਚ ਹਜ਼ਾਰਾਂ ਸਿੱਖਾਂ ਦਾ ਇਕੱਠ ਹੋਇਆ। ਜਿਥੇ ਅੱਜ ਕੱਲ ਤਖਤ ਕੇਸਗੜ੍ਹ ਸਾਹਿਬ ਸਜੇ ਹੋਏ ਹਨ, ਉਥੇ ਵੀਰਵਾਰ ਵਾਲੇ ਦਿਨ, 30 ਮਾਰਚ 1699 ਈਸਵੀ ਨੂੰ ਗੁਰੂ ਜੀ ਦੇ ਹੁਕਮ ਨਾਲ ਇਕ ਭਾਰੀ ਦੀਵਾਨ ਸਜਿਆ। ਪਹਾੜੀ ਢਲਾਣ ਉੱਤੇ ਵਿਸ਼ਾਲ ਖੂਬਸੂਰਤ ਤੰਬੂ ਲਗਾਇਆ ਗਿਆ; ਦੂਰ ਤੱਕ ਕਨਾਤਾਂ ਲਗਾਈਆਂ ਗਈਆਂ; ਹਜ਼ੂਰ ਦੇ ਬੈਠਣ ਲਈ ਸੰਗਮਰਮਰ ਦੀ ਇਕ ਉੱਚੀ ਥਾਂ ਖਾਸ ਤੌਰ 'ਤੇ ਬਣਾਈ ਗਈ ਸੀ, ਜਿਸ ਦੇ ਪਿੱਛੇ ਨੀਲੇ ਰੰਗ ਦਾ ਇਕ ਨਿੱਕਾ ਜੇਹਾ ਤੰਬੂ ਸੀ। ਦਿਨ ਚੜਦਿਆਂ ਹੀ ਤੰਬੂ ਹੇਠ ਅਤੇ ਤੰਬੂ ਤੋਂ ਬਾਹਰ ਹਜ਼ੂਰ ਦੇ ਬੈਠਣ ਵਾਲੀ ਥਾਂ ਦੇ ਸਾਹਮਣੇ ਸੰਗਤਾਂ ਨੇ ਜੁੜਣਾ ਸ਼ੁਰੂ ਕਰ ਦਿੱਤਾ।
ਸਿੱਖ ਸੰਘਰਸ਼ ਨੂੰ ਸਮਰਪਿਤ ਸਖਸ਼ੀਅਤਾਂ ਦੇ ਜਥੇ ਵਲੋਂ 21 ਅਕਤੂਬਰ 2022 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਵਿਚਾਰ ਗੋਸ਼ਟੀ ਦਾ ਵਿਸ਼ਾ "ਅਕਾਲ ਤਖਤ ਅਤੇ ਅਕਾਲੀ: ਵਰਤਮਾਨ ਸਥਿਤੀ ਅਤੇ ਭਵਿੱਖ ਦਾ ਅਮਲ" ਰੱਖਿਆ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦਾ ਪ੍ਰਬੰਧ ਵੋਟਾਂ ਵਾਲੀਆਂ ਪਾਰਟੀਆਂ ਤੋਂ ਮੁਕਤ ਹੋਣਾ ਚਾਹੀਦਾ ਹੈ।
15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ।
ਚੰਡੀਗੜ੍ਹ ਦੀ ਸਿੱਖ ਸੰਗਤ ਵਲੋਂ 6 ਜੂਨ 2022 ਨੂੰ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਗੁਰਮਤਿ ਸਮਾਗਮ ਸੈਕਟਰ 20 ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਥ ਸੇਵਕ ਜਥਾ ਦੋਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵਲੋਂ ਗੁਰਮਤਿ ਅਤੇ ਬਿੱਪਰਵਾਦ ਦਰਮਿਆਨ ਬੁਨਿਆਂਦੀ ਟਕਰਾਅ ਦੇ ਹਵਾਲੇ ਨਾਲ ਅਕਾਲ ਤਖਤ ਸਾਹਿਬ ਅਤੇ ਦਿੱਲੀ ਦਰਬਾਰ ਦਰਮਿਆਨ ਜੰਗ ਦੇ ਕਾਰਨਾਂ ਦੀ ਵਿਆਖਿਆ ਕੀਤੀ ਗਈ। ਇੱਥੇ ਅਸੀਂ ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣੋ ਅਤੇ ਹਰੋਨਾਂ ਨਾਲ ਸਾਂਝੇ ਕਰੋ ਜੀ।
Next Page »