
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਭੁਪਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ।
ਬੀਤੇ ਦਿਨੀਂ ੨੯ ਅਪ੍ਰੈਲ ਨੂੰ ਖਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਉੱਤੇ ਸਿੱਖ ਜਥੇਬੰਦੀ ਦਲ ਖਾਲਸਾ ਦੇ ਸਿੰਘਾਂ ਅਤੇ ਹੋਰਨਾਂ ਪੰਥ ਸੇਵਕਾਂ ਸਖਸ਼ੀਅਤਾਂ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਦਰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹਾਜ਼ਰੀ ਭਰੀ।