Tag Archive "akali-dal-panch-pardhani"

“ਸਤਲੁਜ-ਯਮੁਨਾ ਲਿੰਕ ਨਹਿਰ ਦਾ ਸੱਚ” ਸਿਰਲੇਖ ਹੇਠ ਦਲ ਖਾਲਸਾ ਅਤੇ ਪੰਚ ਪ੍ਰਧਾਨੀ ਨੇ ਇਸ਼ਤਿਹਾਰ ਕੀਤਾ ਜਾਰੀ

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਾਉਣ ਦੀ ਵਿਉਂਤ ਦੁਨਿਆ ਵਿੱਚ ਪ੍ਰਵਾਣਿਤ ਰਾਏਪੇਰੀਆਨ ਸਿਧਾਂਤ ਦੇ ਉਲਟ ਜਾ ਕੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁਟੱਣ ਦੀ ਨੀਯਤ ਨਾਲ ਘੜੀ ਗਈ ਸੀ। ਜਥੇਬੰਦੀਆਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲਗਾਤਾਰ ਹੋ ਰਹੀ ਲੁੱਟ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਸੱਚ ਸਬੰਧੀ ਪੋਸਟਰ ਜਾਰੀ ਕੀਤਾ ਜਿਸ ਦਾ ਸਿਰਲੇਖ ਸੀ ਪਾਣੀਆਂ ਦਾ ਮਾਲਕ ਪੰਜਾਬ, ਫੈਸਲਾ ਕਰੇ ਕੇਂਦਰ, ਤੇ ਮੌਜਾਂ ਲੁੱਟਣ ਹਰਿਆਣਾ ਅਤੇ ਰਾਜਸਥਾਨ।

ਸਿੱਖ ਕੌਮ ਨੂੰ ਦਰਪੇਸ਼ ਮਾਮਲਿਆਂ ਦੇ ਹੱਲ ਲਈ ਗਲੋਬਲ ਸਿੱਖ ਕੌਸਲ ਵਿਸ਼ੇਸ਼ ਯਤਨ ਕਰੇਗੀ

ਦੇਸ਼ ਵਿੱਦੇਸ਼ ਵਿੱਚ ਵੱਸਦੀ ਸਿੱਖ ਨੂੰ ਕੌਮ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੂਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਗਲੋਬਲ ਸਿੱਖ ਕੌਸਲ ਵਿਸ਼ੇਸ਼ ਯਤਨ ਕਰੇਗੀ।ਗਲੋਬਲ ਸਿੱਖ ਕੌਸਲ ਦੀ ਇੱਥੇ ਹੋਈ ਮੀਟਿੰਗ ਵਿਚ ਕੌਂਸਲ ਦੇ ਪ੍ਰਧਾਨ ਸ. ਗੁਲਬਰਗ ਸਿੰਘ ਬਾਸੀ, ਕਾਰਜਕਾਰੀ ਮੈਂਬਰ ਸ. ਕ੍ਰਿਪਾਲ ਸਿੰਘ ਨਿੱਝਰ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਅੱਜ ਇੱਥੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿਸਿੱਖਾਂ ਨੂੰ ਸੰਸਾਰ ਪੱਧਰ 'ਤੇ ਆ ਰਹੀਆਂ ਮੁਸ਼ਕਲਾਂ ਅਤੇ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਨੂੰ ਸਿੱਖ ਜੱਥੇਬੰਦੀਆਂ ਅਤੇ ਪੰਥਕ ਸ਼ਖਸ਼ੀਅਤਾਂ ਦੇ ਸਹਿਣੋਗ ਨਾਲ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਕੇਂਦਰ ਦੀਆਂ ਸਰਕਾਰਾਂ ਨੇ ਗੈਰ-ਰਾਈਪੇਰੀਅਨ ਰਾਜਾਂ ਨੂੰ ਰਾਏਪੇਰੀਅਨ ਸਿਧਾਂਤ ਅਤੇ ਕਾਨੂੰਨ ਦੇ ਉਲਟ ਜਾ ਕੇ ਪੰਜਾਬ ਦਾ ਪਾਣੀ ਲੁਟਾਇਆ: ਦਲ ਖਾਲਸਾ

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਮੋਦੀ ਸਰਕਾਰ ਵਲੋਂ ਪੰਜਾਬ-ਵਿਰੋਧੀ ਸਟੈਂਡ ਲੈਣ ਦੀ ਸਖਤ ਮੁਖਾਲਫਤ ਕਰਦਿਆਂ ਕਿਹਾ ਕਿ ਮੁੱਢ ਤੋਂ ਹੀ ਕੇਂਦਰ ਦੀਆਂ ਸਰਕਾਰਾਂ ਨੇ ਗੈਰ-ਰਾਈਪੇਰੀਅਨ ਰਾਜਾਂ ਨੂੰ ਰਾਏਪੇਰੀਅਨ ਸਿਧਾਂਤ ਅਤੇ ਕਾਨੂੰਨ ਦੇ ਉਲਟ ਜਾ ਕੇ ਪੰਜਾਬ ਦਾ ਪਾਣੀ ਲੁਟਾਇਆ ਹੈ।

ਅੰਮ੍ਰਿਤਸਰ ਸ਼ਹਿਰ ਵਿੱਚ ਗੂੰਜੇ ਭਾਰਤ ਸਾਡਾ ਦੇਸ਼ ਨਹੀਂ ਅਤੇ ਸਿੱਖ ਆਜ਼ਾਦੀ ਦੇ ਨਾਅਰੇ (ਵੀਡੀਓ ਵੇਖੋ)

ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਸਿੱਖਾਂ ਲਈ ਵਿਸਾਹਘਾਤ ਦਿਹਾੜਾ ਦੱਸਦਿਆਂ ਦਲ ਖਾਲਸਾ ਵੱਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਅਕਾਲੀ ਦਲ ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ...

ਸਿੱਖ ਜਥੇਬੰਦੀਆਂ ਭਾਰਤੀ ਸੰਵਿਧਾਨ ਵਿਰੁੱਧ 25 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਕਰਨਗੀਆਂ ਰੋਹ ਭਰਿਆ ਮੁਜ਼ਾਹਰਾ

ਭਾਰਤੀ ਗਣਤੰਤਰ ਦਿਵਸ ਨੂੰ ਪੰਜਾਬ ਅਤੇ ਸਿੱਖਾਂ ਲਈ ਵਿਸਾਹਘਾਤ ਦਿਹਾੜੇ ਵਜੋਂ ਮੰਨਦੇ ਹੋਏ, ਦਲ ਖਾਲਸਾ ਆਪਣੇ ਸਹਿਯੋਗੀ ਦਲਾਂ ਨਾਲ ਮਿਲਕੇ ਸੰਵਿਧਾਨ ਅਤੇ ਕਾਲੇ ਕਾਨੂੰਨਾਂ ਦੀ ਛੱਤਰ-ਛਾਇਆ ਹੇਠ ਪੰਜਾਬ ਦੀ ਹੋਈ ਲੁੱਟ-ਖਸੁੱਟ ਅਤੇ ਸਿੱਖਾਂ ਉਤੇ ਹੋਏ ਅੱਤਿਆਚਾਰਾਂ ਅਤੇ ਵਧੀਕੀਆਂ ਵਿਰੁੱਧ ੨੫ ਜਨਵਰੀ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਰੋਹ ਭਰਿਆ ਮੁਜ਼ਾਹਰਾ ਕਰੇਗਾ।

ਪੰਜ ਪਿਆਰਿਆਂ ਦੀ ਬਰਖਾਸਤਗੀ ਕੋਈ ਅਰਥ ਨਹੀਂ ਰੱਖਦੀ: ਦਲ ਖਾਲਸਾ, ਪੰਚ ਪ੍ਰਧਾਨੀ

ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਬਰਖਾਸਤ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਗਲਤ ਕਾਰਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਪਰਦੇ ਪਿਛੇ ਰਹਿਕੇ ਕਰਵਾਇਆ ਹੈ।

ਬਾਦਲ ਦੀ ਅਕਾਲੀ ਸਰਕਾਰ ਪੰਥ ਨਾਲ ਧ੍ਰੋਹ ਅਤੇ ਵੈਰ ਕਮਾਉਣ ਦੇ ਰਾਹ ਤੁਰ ਪਈ: ਦਲ ਖਾਲਸਾ, ਪੰਚ ਪ੍ਰਧਾਨੀ

ਪੰਥਕ ਆਗੂਆਂ ਅਤੇ ਪ੍ਰਚਾਰਕਾਂ ਦੀਆਂ ਗ੍ਰਿਫਤਾਰੀਆਂ ਅਤੇ ਨਜ਼ਰਬੰਦੀਆਂ ਨੂੰ ਸਰਕਾਰੀ ਅੱਤਵਾਦ ਦਸਦਿਆਂ, ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਸ ਗੱਲ ਨੂੰ ਵਿਸਾਰਦੇ ਹੋਏ ਕਿ ਪੰਥ ਕਦੇ ਜ਼ੁਲਮ ਅੱਗੇ ਝੁਕਿਆ ਨਹੀਂ, ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਪੰਥ ਨਾਲ ਧ੍ਰੋਹ ਅਤੇ ਵੈਰ ਕਮਾਉਣ ਦੇ ਰਾਹ ਤੁਰ ਪਈ ਹੈ।

ਗਿ.ਗੁਰਬਚਨ ਸਿੰਘ ਦਾ ਸੰਦੇਸ਼ ਜਾਰੀ ਕਰਨ ਸਮੇਂ ਸੰਗਤਾਂ ਵੱਲੋਂ ਵਿਰੋਧ

ਅੰਮ੍ਰਿਤਸਰ ਸਾਹਿਬ: ਅੱਜ ਬੰਦੀ ਛੋੜ ਦਿਹਾੜੇ ਮੌਕੇ ਜਦੋਂ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਕੌਮ ਨੂੰ ਸੰਦੇਸ਼ ਜਾਰੀ ਕਰਨ ਲੱਗੇ ਤਾਂ ਮੌਕੇ ਤੇ ਮੋਜੂਦ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰ ਦਿੱਤਾ ਗਿਆ ਤੇ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਜਿਸ ਕਾਰਨ ਗਿ. ਗੁਰਬਚਨ ਸਿੰਘ ਸੰਦੇਸ਼ ਜਾਰੀ ਨਹੀਂ ਕਰ ਸਕੇ।

ਬੰਦੀ ਛੋੜ ਉੱਤੇ ਗਿਆਨੀ ਗੁਰਬਚਨ ਸਿੰਘ ਨੂੰ ਸੰਦੇਸ਼ ਨਹੀਂ ਦੇਣ ਦਿੱਤਾ ਜਾਵੇਗਾ: ਸਿੱਖ ਜਥੇਬੰਦੀਆਂ

ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਸਿੱਖ ਯੂਥ ਆਫ ਪੰਜਾਬ ਅਤੇ ਸਿਖਜ਼ ਫਾਰ ਹਿਊਮਨ ਰਾਈਟਜ਼ ਨੇ ਸਾਹਿਬ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਦੇ ਮੱਦੇਨਜਰ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਦੀਵਾਲੀ ਤਿਉਹਾਰ ਅਤੇ ਬੰਦੀ ਛੋੜ ਦਿਵਸ ਸਾਦਗੀ ਨਾਲ ਮਨਾਉਣ ਦਾ ਸੱਦਾ ਦਿਤਾ ਹੈ।

ਸਰਬੱਤ ਖਾਲਸਾ ਸਮਾਗਮ ਸੰਬੰਧੀ ਦਲ ਖਾਲਸਾ ਅਤੇ ਪੰਚ ਪ੍ਰਧਾਨੀ ਨੇ ਕੀਤੀ ਸਿਧਾਂਤਿਕ ਸਥਿਤੀ ਸਪਸ਼ਟ

ਅੰਮ੍ਰਿਤਸਰ ਸਾਹਿਬ: 10 ਨਵੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖਾਲਸਾ ਵਿੱਚ ਵੱਖੋ ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਅਤੇ ਇਸ ਤੋਂ ਬਾਹਰ ਰਹਿਣ ਬਾਰੇ ਵੱਖੋ ਵੱਖਰੇ ਵਿਚਾਰ ਸਾਹਮਣੇ ਆ ਰਹੇ ਹਨ।ਅੱਜ ਇਸ ਮਸਲੇ ਤੇ ਵੀਚਾਰ ਕਰਨ ਲਈ ਅੰਮ੍ਰਿਤਸਰ ਸਾਹਿਬ ਸਥਿਤ ਦਲ ਖਾਲਸਾ ਦਫਤਰ ਆਜ਼ਾਦ ਭਵਨ ਵਿਖੇ ਦਲ ਖਾਲਸਾ ਅਤੇ ਪੰਚ ਪ੍ਰਧਾਨੀ ਵੱਲੋਂ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਤੋਂ ਬਾਅਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਹ ਸਰਬੱਤ ਖਾਲਸਾ ਸਮਾਗਮ ਦੀ ਫੈਂਸਲਾ ਲੈਣ ਵਾਲੀ ਕਿਸੇ ਵੀ ਪ੍ਰਕਿਰਿਆ ਵਿੱਚ ਸ਼ਾਮਿਲ ਹੋਣ ਤੋਂ ਬਗੈਰ ਇਸ ਵਿੱਚ ਇੱਕ ਨਿਮਾਣੇ ਸਿੱਖ ਵਜੋਂ ਸ਼ਾਮਿਲ ਹੋਣਗੇ।ਸਿਧਾਂਤਕ ਮਤਭੇਦਾਂ ਨੂੰ ਸਮਾਗਮ ਦੇ ਫੈਂਸਲਿਆਂ ਵਿੱਚ ਸ਼ਾਮਿਲ ਨਾ ਹੋਣ ਦਾ ਕਾਰਨ ਦੱਸਦਿਆਂ ੳਨ੍ਹਾਂ ਸਰਕਾਰ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਰੋਕਣ ਲਈ ਵਰਤੇ ਜਾ ਰਹੇ ਜਾ ਰਹੇ ਹੱਥਕੰਡਿਆਂ ਦੀ ਵੀ ਨਿਖੇਧੀ ਕੀਤੀ।

« Previous PageNext Page »