ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰੂ ਰਾਮਦਾਸ ਲੰਗਰ ਹਾਲ ਦੇ ਹੋ ਰਹੇ ਵਿਸਥਾਰ ਦੌਰਾਨ ਨਾਲ ਲੱਗਦੀ ਸਰਕਾਰੀ ਜ਼ਮੀਨ ’ਤੇ ਦੀਵਾਰ ਉਸਾਰੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਾੜਾ ਬ੍ਰਹਮ ਬੂਟਾ ਪ੍ਰਬੰਧਕਾਂ ਵਿਚਾਲੇ ਤਕਰਾਰ ਪੈਦਾ ਹੋ ਗਿਆ। ਇਹ ਮਸਲਾ ਹੁਣ ਗੱਲਬਾਤ ਰਾਹੀਂ ਸੁਲਝਾਉਣ ਦੀ ਸਹਿਮਤੀ ਹੋਈ ਹੈ ਅਤੇ ਇਹ ਮਾਮਲਾ ਸੋਮਵਾਰ ’ਤੇ ਪਾ ਦਿੱਤਾ ਗਿਆ ਹੈ।