ਸ਼੍ਰੀਨਗਰ: ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਉੱਤੇ ਸਿੱਖ ਕੌਮ ਨਾਲ ...
ਕਸ਼ਮੀਰ 'ਚ ਅਜ਼ਾਦੀ ਪਸੰਦ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਸੱਦੇ ਨੂੰ ਵੇਖਦਿਆਂ ਸ਼ੁੱਕਰਵਾਰ (22 ਦਸੰਬਰ) ਸ੍ਰੀਨਗਰ ਦੇ ਕਈ ਇਲਾਕਿਆਂ 'ਚ ਪ੍ਰਸ਼ਾਸਨ ਵਲੋਂ ਪਾਬੰਦੀਆਂ ਲਾਈਆਂ ਗਈਆਂ ਸਨ। ਇਸ ਦੌਰਾਨ ਭਾਰਤੀ ਦਸਤਿਆਂ ਵਲੋਂ ਕੀਤੀ ਜਾਂਦੀ ਗੋਲੀਬਾਰੀ ਦੌਰਾਨ ਆਮ ਨਾਗਰਿਕਾਂ ਦੇ ਮਾਰੇ ਜਾਣ 'ਤੇ ਵਿਰੋਧ ਪ੍ਰਗਟ ਕਰਦਿਆਂ ਰੋਸ ਮਾਰਚ ਕੱਢੇ ਗਏ ਹਨ।
ਦਿੱਲੀ ਦੀ ਇਕ ਅਦਾਲਤ ਨੇ ਕਸ਼ਮੀਰੀ ਸੰਘਰਸ਼ 'ਚ ਫੰਡਿੰਗ ਮਾਮਲੇ 'ਚ ਹੁਰੀਅਤ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਸਮੇਤ 4 ਹੋਰ ਕਸ਼ਮੀਰੀ ਅਜ਼ਾਦੀ ਪਸੰਦ ਆਗੂਆਂ ਦੀ ਐਨ.ਆਈ.ਏ. (ਕੌਮੀ ਜਾਂਚ ਏਜੰਸੀ) ਹਿਰਾਸਤ 10 ਦਿਨਾਂ ਤੱਕ ਹੋਰ ਵਧਾ ਦਿੱਤੀ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜੰਮੂ ਹਾਈ ਕੋਰਟ ਬਾਰ ਐਸੋਸੀਏਸ਼ਨ, ਜੰਮੂ ਨੇ ਅੱਜ ਐਡਵੋਕੇਟ ਦਵਿੰਦਰ ਸਿੰਘ ਬਹਿਲ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿਚ ਭਾਰਤੀ ਜਾਂਚ ਏਜੰਸੀ ਐਨ.ਆਈ.ਏ. ਨੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂਆਂ ਨੂੰ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤਾ ਸੀ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸ੍ਰੀਨਗਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਐਤਵਾਰ ਨੂੰ 6.5 ਫੀਸਦ ਵੋਟਾਂ ਹੀ ਭੁਗਤੀਆਂ। ਇਸ ਦੌਰਾਨ ਕਸ਼ਮੀਰੀ ਨੌਜਵਾਨਾਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤੇ ਗਏ। ਭਾਰਤੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਭਾਰਤੀ ਫੌਜੀ ਅਤੇ ਨੀਮ ਫੌਜੀ ਦਸਤਿਆਂ ਵਲੋਂ ਗੋਲਬਾਰੀ ਕਰਕੇ ਘੱਟ ਤੋਂ ਘੱਟ 8 ਕਸ਼ਮੀਰੀ ਨੌਜਵਾਨਾਂ ਨੂੰ ਮਾਰ ਦਿੱਤਾ ਗਿਆ ਅਤੇ ਕਈ ਹੋਰ ਜ਼ਖਮੀ ਹੋ ਗਏ।
ਕਸ਼ਮੀਰ ਦੇ ਆਜ਼ਾਦੀ ਪਸੰਦ ਆਗੂਆਂ ਸਈਅਦ ਅਲੀ ਸ਼ਾਹ ਗਿਲਾਨੀ, ਮੀਰ ਵਾਈਜ਼ ਉਮਰ ਫਾਰੂਕ ਅਤੇ ਯਾਸੀਨ ਮਲਿਕ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਸਿੱਖਾਂ ਦੀ ਬੇਨਤੀ 'ਤੇ 14 ਨਵੰਬਰ 2016 ਨੂੰ ਹੋਣ ਵਾਲਾ "ਚਲੋ ਲਾਲ ਚੌਂਕ" ਮਾਰਚ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਕਰਕੇ ਟਾਲ ਰਹੇ ਹਨ।
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਇਸ ਵਫਦ ਦੇ ਕਿਸੇ ਵੀ ਮੈਂਬਰ ਨਾਲ ਗੱਲਬਾਤ ਕਰਨੋ ਇਨਕਾਰ ਕਰ ਦਿੱਤਾ। ਸਾਰੇ ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਭਾਰਤੀ ਆਗੂਆਂ ਲਈ ਆਪਣੇ ਦਰਵਾਜ਼ੇ ਬੰਦ ਰੱਖੇ। ਇਹ ਵਫਦ ਉਹਨਾਂ ਲੋਕਾਂ ਨੂੰ ਮਿੱਲਦਾ ਰਿਹਾ, ਜੋ ਪਹਿਲਾਂ ਹੀ ਭਾਰਤ ਸਰਕਾਰ ਦੇ ਨਾਲ ਹਨ ਅਤੇ ਚੱਲ ਰਹੇ ਸੰਘਰਸ਼ ਵਿੱਚ ਕੋਈ ਅਹਿਮੀਅਤ ਨਹੀਂ ਰੱਖਦੇ।
ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਪ੍ਰਧਾਨ ਮੀਰਵਾਇਜ਼ ਉਮਰ ਫਾਰੂਕ ਨੇ ਕਈ ਮਹੱਤਵਪੂਰਣ ਸ਼ਖਸੀਅਤਾਂ ਨੂੰ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਹਾਲਾਤ ਬਾਰੇ ਚਿੱਠੀ ਲਿਖੀ ਹੈ ਅਤੇ ਮਦਦ ਦੀ ਅਪੀਲ ਕੀਤੀ ਹੈ।
ਘਾਟੀ ਵਿੱਚ ਲਗਾਤਾਰ 34ਵੇਂ ਦਿਨ ਕਰਫਿਊ ਜਾਰੀ ਰਿਹਾ। ਹੁਰੀਅਤ ਦੀ ਅਗਵਾਈ ਵਿੱਚ ਹੋ ਰਹੇ ਰੋਸ ਪ੍ਰੋਗਰਾਮਾਂ ਕਾਰਨ ਸਰਕਾਰ ਵਲੋਂ ਘਾਟੀ ਦੇ ਕੁੱਝ ਹਿੱਸਿਆਂ ਵਿੱਚ ਕਰਫਿਊ, ਜਦੋਂ ਕਿ ਬਾਕੀ ਹਿੱਸਿਆਂ ਵਿੱਚ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਬੁਲਾਰੇ ਅਇਆਜ਼ ਅਕਬਰ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਤੇ ਇੱਕ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਸਿੱਖ ਸਿਆਸਤ ਨਾਲ ਗੱਲਬਾਤ ਕਰਦਿਆਂ ਕੀ ਕਿਹਾ ਉਸ ਨੂੰ ਤੁਸੀਂ ਇਸ ਵੀਡੀਓ ਵਿੱਚ ਵੇਖ ਸਕਦੇ ਹੋ।