ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਦੋ ਆਗੂਆਂ ਸੰਜੈ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਤਲਬ ਕਰ ਲਿਆ ਹੈ। ‘ਆਪ’ ਦੇ ਦਿੱਲੀ ਤੋਂ ਮੁਅੱਤਲ ਵਿਧਾਇਕ ਦਵਿੰਦਰ ਸਹਿਰਾਵਤ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਦੋਵਾਂ ਆਗੂਆਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੰਡਣ ਬਦਲੇ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ‘ਆਪ’ ਦੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਾਬਕਾ ਪ੍ਰਧਾਨ ਅਮਨਦੀਪ ਕੌਰ ਨੂੰ ਵੀ 29 ਸਤੰਬਰ ਨੂੰ ਤਲਬ ਕੀਤਾ ਹੈ।