
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਮਾਲ ਗੱਡੀਆਂ ਚੱਲਣ ਦੇਣ ਉੱਤੇ ਰਾਜੀ ਕਰ ਲਿਆ ਤਾਂ ਉਸੇ ਵੇਲੇ ਦਿੱਲੀ ਤਖਤ ਦੀ ਹਕੁਮਤ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣੀਆਂ ਬੰਦ ਕਰਨ ਦਾ ਐਲਾਨ ਕਰ ਦਿੱਤਾ।
• ਵਿਦੇਸ਼ਾਂ ਦੀਆਂ ਸਿੱਖ ਸੰਸਥਾਵਾਂ ਵਿਚ ਪੀ.ਟੀ.ਸੀ. ਵੱਲੋਂ ਗੁਰਬਾਣੀ ਨੂੰ ਆਪਣੀ "ਬੌਧਿਕ-ਜਗੀਰ" ਦੱਸਣ ਉੱਤੇ ਭਾਰੀ ਰੋਹ। • ਸਿੱਖ ਕਲਚਰਲ ਸੁਸਾਇਟੀ (ਰਿਚਮੰਡ ਹਿੱਲ, ਅਮਰੀਕਾ) ਨੇ ਪੀ.ਟੀ.ਸੀ. ਵਿਰੁਧ ਮਤੇ ਪ੍ਰਵਾਣ ਕੀਤੇ। • ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬੋਪਾਰਾਏ ਨੇ ਮਤਿਆਂ ਬਾਰੇ ਜਾਣਕਾਰੀ ਦਿੱਤੀ।
ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਖਤਮ ਹੋਣ ਕਰਕੇ ਸੂਬੇ ਵਿੱਚ ਆ ਰਹੀ ਪਾਣੀ ਦੀ ਕਿੱਲਤ ਉੱਤੇ ਵਿਚਾਰ ਚਰਚਾ ਕਰਨ ਲਈ ਲੰਘੇ ਵੀਰਵਾਰ ਸਾਰੇ ਸਿਆਸੀ ਦਲਾਂ ਦੀ ਮਿਲਣੀ ਰੱਖੀ, ਉੱਥੇ ਦੂਜੇ ਪਾਸੇ ‘ਨੈਸ਼ਨਲ ਗ੍ਰੀਨ ਟ੍ਰਿਬਿਊਨਲ’ ਨੇ ਆਪਣੇ 10 ਜਨਵਰੀ ਦੇ ਹੁਕਮ ਵਿੱਚ ਦਰਸਾਇਆ ਹੈ ਕਿ ਸੂਬਾ ਸਰਕਾਰ ਸੋਧੇ ਹੋਏ ਪਾਣੀ ਨੂੰ ਠੀਕ ਤਰੀਕੇ ਨਾਲ ਸਾਂਭ ਹੀ ਨਹੀਂ ਸਕੀ।
• ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਅਦਾਲਤ ਵਿੱਚ ਸੁਣਵਾਈ ਹੋਈ • ਅਦਾਲਤ ਨੂੰ ਮਾਮਲਾ ਬੰਦ ਕਰਨ ਲਈ ਪਹਿਲਾਂ ਹੀ ਕਹਿ ਚੁੱਕੀ ਸੀਬੀਆਈ ਨੇ ਇੱਕ ਹੋਰ ਸੀਲਬੰਦ ਲਿਫਾਫਾ ਪੇਸ਼ ਕੀਤਾ • ਕਿਹਾ ਹੁਣ ਚੱਲ ਰਹੀ ਜਾਂਚ ਦੀ ਕਾਰਵਾਈ ਇਸ ਲਿਫਾਫੇ ਵਿੱਚ ਲਿਖ ਦਿੱਤੀ ਹੈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਦੱਸਦੇ ਹੋਏ ਚੰਡੀਗੜ੍ਹ ਦੇ ਮੁਲਾਜ਼ਮਾਂ ਵਿਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ 'ਤੇ ਹੋ ਰਹੀ ਡਾਕੇਮਾਰੀ ਦਾ ਮਸਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਿਖੇਧੀ ਕੀਤੀ ਹੈ।
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ ਬਾਹਰੀ ਹਾਲਤ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਸਿੱਖ ਸਮਾਜ ਦੇ ਅੰਦਰੂਨੀ ਅਤੇ ਬਾਹਰੀ ਹਾਲਾਤ ਮੁਤਾਬਕ ਮੁੜ ਲੀਹਾਂ-ਤਰਜੀਹਾਂ ਤੇ ਰਣਨੀਤੀ ਵਿਚਾਰਨ ਤੇ ਵਿਓਂਤਣ ਦੀ ਲੋੜ ਹੈ ਤਾਂ ਹੀ ਇਨ੍ਹਾਂ ਮਾਮਲਿਆਂ ਬਾਰੇ ਕੋਈ ਠੋਸ ਤੇ ਕਾਰਗਰ ਕਦਮ ਚੁੱਕੇ ਜਾ ਸਕਣਗੇ।
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ ਠੋਸ ਕਾਰਵਾਈ ਨਾ ਹੋਣ ’ਤੇ ਪੰਜਾਬ ਦੇ ਮੁੱਖ ਅਮਰਿੰਦਰ ਸਿੰਘ ਉੱਤੇ ਗੰਭਰ ਸਵਾਲ ਚੁੱਕੇ ਹਨ।
ਮੇਘਾਲਿਆ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਸਰਕਾਰ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਜੇਮਜ਼ ਕੇ. ਸੰਗਮਾ ਨਾਲ ਮੁਲਾਕਾਤ ਕੀਤੀ ਤੇ ਮੇਘਾਲਿਆਂ ਸਰਕਾਰ ਨੂੰ ਸ਼ਿਲੌਂਗ ਦੀ ਪੰਜਾਬੀ ਲੇਨ ਵਿਚ ਵੱਸਦੇ ਸਿੱਖਾਂ ਦਾ ਮਾਮਲਾ ਛੇਤੀ ਤੇ 'ਸੁਖਾਵੇਂ ਢੰਗ' ਨਾਲ ਹੱਲ ਕਰਨ ਦੀ ਮੰਗ ਕੀਤੀ।