ਅਮਰੀਕੀ ਧਰਤੀ 'ਤੇ ਪਹੁੰਚਣ 'ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਅਮਰੀਕੀ ਸੰਘੀ ਅਦਾਲਤ ਵੱਲੋਂ ਜਾਰੀ ਸੰਮਨਾਂ ਨਾਲ ਹੋਇਆ। ਇਹ ਸੰਮਨ ਉਸਨੂੰ ਗੁਜਰਾਤ ਦੇ ਮੁਸਲਿਮ ਕਤਲੇਆਮ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਜਾਰੀ ਕੀਤੇ ਗਏ ਹਨ। ਮੋਦੀ ਨੇ ਸੰਮਨ ਤਾਮੀਲ ਹੋਣ ਦੇ 21 ਦਿਨਾਂ ਦੇ ਅੰਦਰ-ਅੰਦਰ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦਾ ਜੁਬਾਬ ਸੰਘੀ ਅਦਾਲਤ ਵਿੱਚ ਦੇਣਾ ਹੋਵੇਗਾ।