ਚੰਡੀਗੜ੍ਹ: ਅੱਜ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨਆਈਏ ਵਲੋਂ ਰੋਪੜ੍ਹ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਰਮਨਦੀਪ ਸਿੰਘ ਬੱਗਾ ਨੂੰ ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹੋਏ ...
ਆਰਐਸਐਸ ਦੇ ਪੰਜਾਬ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲੇ ਦਾ ਕੇਸ ਸੀਬੀਆਈ ਹਵਾਲੇ ਕਰਨ ਦੇ ਕੀਤੇ ਫੈਸਲੇ ਦੇ 24 ਘੰਟਿਆਂ ਅੰਦਰ ਹੀ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਅਮਿਤ ਅਰੋੜਾ ਤੇ ਉਸ ਦੇ ਤਿੰਨ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜਲੰਧਰ ਲਿਆਂਦਾ ਹੈ। ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਇਨ੍ਹਾਂ ਚਾਰਾਂ ਨੂੰ ਬਾਅਦ ਦੁਪਹਿਰ ਡਿਊਟੀ ਮੈਜਿਸਟਰੇਟ ਕਰਨਜੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ।
ਸ਼ਿਵ ਸੈਨਾ (ਘਨੌਲੀ ਗਰੁੱਪ) ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਅਮਿਤ ਅਰੋੜਾ (35) ਨੇ ਇਸੇ ਸਾਲ 3 ਫਰਵਰੀ ਨੂੰ ਆਪਣੇ ਆਪ ’ਤੇ ਹਮਲਾ ਹੋਣ ਦਾ ਡਰਾਮਾ ਕੀਤਾ ਸੀ। ਇਹ ਡਰਾਮਾ ਉਸਨੇ ਆਪਣੀ ਸੁਰੱਖਿਆ ਵਧਾਉਣ ਲਈ ਕੀਤਾ ਸੀ। ਇਸ ਗੱਲ ਦਾ ਖੁਲਾਸਾ ਲੁਧਿਆਣਾ ਪੁਲਿਸ ਨੇ ਕੀਤਾ ਹੈ।