ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਸੀਟਾਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਬਿਆਨ ਵਿੱਚ ਬਾਦਲ ਨੇ ਕਿਹਾ ਕਿ ਮਲੋਟ ਵਿਧਾਨ ਸਭਾ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।