ਅਮਰੀਕਾ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਬੱਲ ਉਪਰ ਨਸਲੀ ਹਮਲਾ ਕਰਨ ਦੇ ਮਾਮਲੇ ਵਿੱਚ ਜਿਊਰੀ ਨੇ 23 ਸਾਲਾ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਕੀਲ ਟਿਮੋਥੀ ਡੋਨੋਵਾਨ ਨੇ ਕਿਹਾ ਕਿ ਬੀਤੇ ਸਾਲ ਦਸੰਬਰ ਵਿੱਚ ਡੇਨੀਅਲ ਕੋਰੋਨੇਲ ਵਿਲਸਨ ਨੇ ਕੈਲੀਫੋਰਨੀਆ ਦੇ ਫਰੈਜ਼ਨੋ ਇਲਾਕੇ ਵਿੱਚ ਸਿੱਖ ਹੋਣ ਕਾਰਨ ਬੱਲ ਨੂੰ ਅੱਤਵਾਦੀ ਸਮਝ ਕੇ ਉਸ ਉੱਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਵਿਲਸਨ ਨੇ ਸਿੱਖ ਬਜ਼ੁਰਗ ਦੇ ਚਿਹਰੇ ’ਤੇ ਕਈ ਘਸੁੰਨ ਮਾਰੇ ਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।