Tag Archive "anamatula-khan"

ਅਸ਼ੋਕ ਸਿੰਘਲ ਨੂੰ ਸ਼ਰਧਾਂਜਲੀ ਦੇਣ ਦੇ ਮੁੱਦੇ ਤੇ ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ

ਅਨਾਮਾਤੁਲਾ ਨੇ ਸਿੰਘਲ ਨੂੰ ਕਿਹਾ ਕਾਤਲ; ਓ.ਪੀ ਸ਼ਰਮਾ ਨੇ ਅਨਾਮਾਤੁਲਾ ਨੂੰ ਕਿਹਾ ਅੱਤਵਾਦੀ ਦਿੱਲੀ: ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਅਸ਼ੋਕ ਸਿੰਘਲ਼ ਦੀ ਮੌਤ ਤੇ ਸ਼ਰਧਾਂਜਲੀ ਦੇਣ ਦੇ ਮੁੱਦੇ ਤੇ ਅੱਜ ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ ਹੋਣ ਦੀ ਖਬਰ ਸਾਹਮਣੇ ਆਈ ਹੈ।ਖਬਰ ਅਨੁਸਾਰ ਜਦੋਂ ਬੀ.ਜੇ.ਪੀ ਦੇ ਮੈਂਬਰਾਂ ਵੱਲੋਂ ਸਿੰਘਲ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਕਹੀ ਗਈ ਤਾਂ ਆਮ ਆਦਮੀ ਪਾਰਟੀ ਦੇ ਨੇਤਾ ਅਮਾਨਾਤੁਲਾ ਖਾਨ ਵੱਲੋਂ ਇਸ ਗੱਲ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੰਘਲ ਇੱਕ ਕਾਤਿਲ ਸੀ ਜਿਸਨੇ ਅਨੇਕਾਂ ਮੁਸਲਮਾਨਾਂ ਦਾ ਕਤਲ ਕੀਤਾ ਤੇ ਬਾਬਰੀ ਮਸਜਿਦ ਨੂੰ ਸ਼ਹੀਦ ਕਰਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਸੀ।ਇਸ ਤੋਂ ਭੜਕੇ ਬੀ.ਜੇ.ਪੀ ਦੇ ਨੇਤਾ ਓ.ਪੀ ਸ਼ਰਮਾ ਨੇ ਆਪ ਆਗੂ ਅਨਾਮਾਤੂਲਾ ਨੂੰ ਅੱਤਵਾਦੀ ਕਹਿ ਦਿੱਤਾ ਜਿਸ ਤੋਂ ਬਾਅਦ ਵਿਧਾਨ ਸਭਾ ਵਿੱਚ ਕਾਫੀ ਹੰਗਾਮਾ ਹੋਇਆ।