Tag Archive "anand-marriage-act"

ਅਨੰਦ ਮੈਰਿਜ (ਸੋਧ) ਐਕਟ, 2012 – ਕੀ ਖੱਟਿਆ ਕੀ ਗਵਾਇਆ?

ਆਨੰਦ ਮੈਰਿਜ ਐਕਟ, 1909 ਵਿਚ ਹਾਲ ਵਿਚ ਹੀ ਭਾਰਤ ਦੀ ਸੰਸਦ ਵੱਲੋਂ ਸੋਧ ਕੀਤੀ ਗਈ ਹੈ। ਇਸ ਸੋਧ ਨੂੰ ਸਰਕਾਰ ਅਤੇ ਭਾਰਤੀ ਸਟੇਟ ਪੱਖੀ ਹਲਕਿਆਂ ਸਮੇਤ ਕੁਝ ਵਿਦੇਸ਼ੀ ਸਿੱਖ ਹਲਕਿਆਂ ਵੱਲੋਂ ਵੀ ਸਿੱਖਾਂ ਲਈ ਵੱਡੀ ਜਿੱਤ ਦੱਸਿਆ ਜਾ ਰਿਹਾ ਹੈ। ਇਸ ਸੋਧ ਬਾਰੇ ਕਾਨੂੰਨੀ ਮਾਹਿਰ ਤੇ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਵੱਲੋਂ ਇਕ ਲਿਖਤ ਰਾਹੀਂ ਸਪਸ਼ਟ ਕੀਤਾ ਗਿਆ ਹੈ ਇਸ ਨਾਲ ਸਿੱਖ ਪਛਾਣ ਨੂੰ ਹਿੰਦੂ ਮਤ ਨਾਲ ਰਲ-ਗਢ ਕਰਨ ਦਾ ਇਕ ਹੋਰ ਯਤਨ ਹੋਇਆ ਹੈ। ਡਾ. ਦਲਜੀਤ ਸਿੰਘ ਨੇ ਇਹ ਵਿਚਾਰ "ਸਿੱਖ ਸਿਆਸਤ" ਵੱਲੋਂ ਬੀਤੀ 27 ਮਈ, 2012 ਨੂੰ "ਆਨੰਦ ਮੈਰਿਜ ਐਕਟ, ਸਿੱਖ ਨਿਜੀ ਕਾਨੂੰਨ ਅਤੇ ਸਿੱਖ ਪਛਾਣ" ਦੇ ਮਸਲੇ ਉੱਤੇ ਕਰਵਾਈ ਗਈ ਵਿਚਾਰ-ਚਰਚਾ ਮੌਕੇ ਵੀ ਸਾਂਝੇ ਕੀਤੇ। ਡਾ. ਦਲਜੀਤ ਸਿੰਘ ਹੋਰਾਂ ਦੀ "ਅਨੰਦ ਮੈਰਿਜ (ਸੋਧ) ਐਕਟ, 2012 - ਕੀ ਖੱਟਿਆ ਕੀ ਗਵਾਇਆ?" ਸਿਰਲੇਖ ਵਾਲੀ ਲਿਖਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।

ਆਨੰਦ ਕਾਰਜ ਕਾਨੂੰਨ ਤੇ ਸਿੱਖ ਪਛਾਣ ਦਾ ਮਸਲਾ – ਸਿੱਖਾਂ ਦੀ ਵਿਲੱਖਣ ਪਛਾਣ ਮੁੜ ਬਹਾਲ ਕਰਨ ਲਈ ਸਵਿਧਾਨ ਦੀ ਧਾਰਾ 25 ਵਿਚ ਸੋਧ ਜ਼ਰੂਰੀ

ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ ਵਿਚ ਕੋਈ ਅਤਿ ਕਥਨੀ ਨਹੀਂ ਹੋਵੇਗੀ। ਇਹ ਬਿੱਲ ਸਿੱਖ ਭਾਵਨਾਵਾਂ ਅਤੇ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰ-ਅੰਦਾਜ਼ ਕਰਕੇ ਬਣਾਇਆ ਜਾ ਰਿਹਾ ਹੈ।ਸਿੱਖਾਂ ਦੀ ਬੜੀ ਦੇਰ ਤੋਂ ਮੰਗ ਰਹੀ ਕਿ ਧਾਰਾ 25 ਵਿਚ ਸੋਧ ਕੀਤੀ ਜਾਵੇ ਤੇ ਵੈਂਕਟਚਾਲੀਆ ਕਮਿਸ਼ਨ ਨੇ ਵੀ 2003 ਵਿਚ ਇਸ ਸੋਧ ਦੀ ਸਿਫਾਰਸ਼ ਕੀਤੀ ਸੀ।

ਅਨੰਦ ਵਿਆਹ ਕਾਨੂੰਨ ਅਤੇ ਤਲਾਕ – ਸਿੱਖ ਪੰਥ ਵਿਚ ਇਸ ਲਈ ਆਮ ਸਹਿਮਤੀ ਬਣਾਈ ਜਾਵੇ

ਭਾਵੇਂ ਕਿ ਭਾਰਤ ਸਰਕਾਰ ਨੇ ਆਨੰਦ ਮੈਰਿਜ ਐਕਟ, 1909 ਵਿਚ ਰਜਿਸਟ੍ਰੇਸ਼ਨ ਦੀ ਮੱਦ ਹੀ ਸ਼ਾਮਲ ਕੀਤੀ ਹੈ ਤੇ ਬਾਕੀ ਮਾਮਲਿਆਂ ਵਿਚ ਸਿੱਖਾਂ ਉੱਤੇ ਹਿੰਦੂ ਕਾਨੂੰਨ ਹੀ ਲਾਗੂ ਰਹਿਣਗੇ ਪਰ ਭਾਰਤ ਸਰਕਾਰ ਦੇ ਉਕਤ ਕਦਮ ਨੇ ਆਨੰਦ ਵਿਆਹ ਕਾਨੂੰਨ ਨੂੰ ਮੁੜ ਚਰਚਾ ਵਿਚ ਲੈ ਆਂਦਾ ਹੈ। ਪਰ ਅਫਸੋਸ ਦੀ ਗੱਲ ਹੈ ਕਿ ਇਸ ਦੇ ਉਸਾਰੂ ਪੱਖਾਂ ਨੂੰ ਉਭਾਰਨ ਤੇ ਸੰਪੂਰਨ ਸਿੱਖ ਨਿੱਜੀ ਕਾਨੂੰਨ ਦੀ ਲੋੜ ਨੂੰ ਉਜਾਗਰ ਕਰਨ ਦੀ ਬਜ਼ਾਏ ਸਮੁੱਚੀ ਚਰਚਾ ਦਾ ਰੁਖ ਨਾਕਾਰਾਤਮਕ ਪੱਖਾਂ ਵੱਲ ਵਧੇਰੇ ਝੁਕ ਰਿਹਾ ਹੈ। ਬੀਤੇ ਦਿਨੀਂ ਸਿੱਖ ਸਖਸ਼ੀਅਤਾਂ ਜਿਨ੍ਹਾਂ ਵਿਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੌ: ਗੁ: ਪ੍ਰ: ਕਮੇਟੀ ਦੇ ਮੌਜੂਦਾ ਮੁਖੀ ਸ੍ਰ: ਅਵਤਾਰ ਸਿੰਘ ਮੱਕੜ ਸ਼ਾਮਲ ਹਨ ਨੇ ਆਨੰਦ ਵਿਆਹ ਕਾਨੂੰਨ ਵਿਚ ਤਲਾਕ ਦੀ ਮਦ ਸ਼ਾਮਲ ਕੀਤੇ ਜਾਣ ਦਾ ਸਖਤ ਵਿਰੋਧ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਦੀ ਮਦ ਸ਼ਾਮਲ ਕੀਤੇ ਜਾਣ ਤੋਂ ਵਧੀਕ ਹੋਰ ਕੋਈ ਮਸਲਾ ਨਹੀਂ ਛੋਹਿਆ ਗਿਆ ਪਰ ਫਿਰ ਵੀ ਸਿੱਖ ਸਖਸ਼ੀਅਤਾਂ ਨੇ ਤਲਾਕ ਦੇ ਮਸਲੇ ਨੂੰ ਉਭਾਰ ਕੇ ਸਾਰੀ ਸਥਿਤੀ ਹੀ ਦੁਬਿਦਾ ਪੂਰਨ ਕਰ ਦਿੱਤੀ ਹੈ। ਆਨੰਦ ਵਿਆਹ ਕਾਨੂੰਨ ਤੇ ਤਲਾਕ ਦੇ ਮਾਮਲੇ ਉੱਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਧਰਮ ਅਧਿਅਨ ਦੇ ਖੋਜਾਰਥੀ ਗੁਰਤੇਜ ਸਿੰਘ ਠੀਕਰੀਵਾਲਾ ਦੀ ਹੇਠਲੀ ਲਿਖਤ ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਹੈ ਜੋ ਪਾਠਕਾਂ ਦੇ ਧਿਆਨ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।

ਆਨੰਦ ਕਾਰਜ ਕਾਨੂੰਨ ਤੇ ਸਿੱਖ ਪਛਾਣ ਦਾ ਮਸਲਾ: ਮੌਜੂਦਾ ਹਾਲਤ ਤੇ ਹੱਲ

ਆਨੰਦ ਕਾਰਜ ਕਾਨੂੰਨ ਬਾਰੇ "ਸਿੱਖ ਆਗੂਆਂ" ਤੇ ਖਾਸ ਕਰ "ਵਿਦੇਸ਼ੀ ਸਿੱਖ ਨੁਮਾਇੰਦਿਆਂ" ਵੱਲੋਂ ਅਖਬਾਰਾਂ ਵਿਚ ਇਸ ਗੱਲ ਉੱਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਨੇ ਇਸ ਮਸਲੇ ਬਾਰੇ ਸਿੱਖਾਂ ਦੀ ਚਿਰਾਂ ਤੋਂ ਲਮਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ। ਹਾਲ ਵਿਚ ਹੀ ਕੁਝ ਅਖਬਾਰਾਂ ਵਿਚ ਵੀ ਅਜਿਹੀ ਹੀ ਜਾਣਕਾਰੀ ਦਿੰਦੇ ਲੇਖ ਪ੍ਰਕਾਸ਼ਤ ਹੋਏ ਹਨ। ਇਸ ਤੋਂ ਪਹਿਲਾਂ ਵੀ ਸਿੱਖ ਮਸਲਿਆਂ ਦੇ ਬਾਰੇ ਵਿਚ ਅਜਿਹੀ ਜਾਣਕਾਰੀ ਆਉਂਦੀ ਰਹੀ ਹੈ ਜੋ ਬਾਅਦ ਵਿਚ ਸਹੀ ਸਬਤ ਨਹੀਂ ਹੋ ਸਕੀ। ਇਸ ਦੀ ਸਭ ਤੋਂ ਢੁਕਵੀਂ ਮਿਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਾਦਲ-ਭਾਜਪਾ ਗਠਜੋੜ ਦੀ ਮਦਦ ਨਾਲ ਪਾਸ ਕੀਤਾ ਗਿਆ "ਪੰਜਾਬ ਸਮਝੌਤਿਆਂ ਦਾ ਖਾਤਮਾ ਕਾਨੂੰਨ, 2004" ਹੈ। ਸਰਕਾਰੀ ਤੇ ਗੈਰ-ਸਰਕਾਰੀ ਹਲਕਿਆਂ ਸਮੇਤ ਵੱਖ-ਵੱਖ ਮੀਡੀਆ ਹਲਕਿਆਂ ਨੇ ਵੀ ਇਸ ਕਾਨੂੰਨ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੁੱਟਿਆ ਗਿਆ ਵੱਡਾ ਇਤਿਹਾਸਕ ਕਦਮ ਪ੍ਰਚਾਰਿਆ। ਅੱਜ ਵੀ ਇਸ ਬਾਰੇ ਆਮ ਪ੍ਰਭਾਵ ਇਹੀ ਹੈ ਕਿ ਇਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲਿਆ ਗਿਆ ਬਹੁਤ ਵੱਡਾ ਇਤਿਹਾਸਕ ਕਦਮ ਸੀ ਜਦਕਿ ਹਕੀਕਤ ਇਹ ਹੈ ਕਿ ਇਸ ਕਾਨੂੰਨ ਦੀ ਧਾਰਾ 5 ਰਾਹੀਂ ਪੰਜਾਬ ਦਾ ਜੋ ਦਰਿਆਈ ਪਾਣੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਦਿੱਤਾ ਜਾ ਰਿਹਾ ਸੀ ਉਸ ਉੱਤੇ ਪੰਜਾਬ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਕਾਨੂੰਨੀ ਮੋਹਰ ਲਾ ਦਿੱਤੀ ਹੈ। ਇੰਝ ਇਹ ਕਾਨੂੰਨ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਪੰਜਾਬ ਦੇ ਹਿੱਤਾਂ ਉੱਤੇ ਹੋਇਆਂ ਸਭ ਤੋਂ ਵੱਡਾ ਹਮਲਾ ਹੈ। ਸੋ, ਆਨੰਦ ਕਾਰਜ ਕਾਨੂੰਨ ਦੇ ਮਾਮਲੇ ਵਿਚ ਪੈਦਾ ਕੀਤੀ ਜਾ ਰਹੀ ਆਮ ਧਾਰਨਾ ਦਾ ਪਾਜ ਉਘੇੜਦੀ ਤੇ ਇਸ ਮਸਲੇ ਦੇ ਪਿਛੋਕੜ, ਮੌਜੂਦਾ ਹਾਲਤ ਤੇ ਗੰਭੀਰਤਾ ਉੱਤੇ ਬਾਰੇ ਤੱਥ ਅਧਾਰਤ ਜਾਣਕਾਰੀ ਪੇਸ਼ ਕਰਦੀ ਤੇ ਹੱਲ ਸੁਝਾਂਉਂਦੀ ਹੇਠਲੀ ਲਿਖਤ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਗਾਜ਼ੀ ਵੱਲੋਂ "ਸਿੱਖ ਸਿਆਸਤ" ਨੂੰ ਭੇਜੀ ਗਈ ਹੈ ਜੋ ਪਾਠਕਾਂ ਦੀ ਜਾਣਕਾਰੀ ਲਈ ਇਥੇ ਸਾਂਝੀ ਕੀਤੀ ਜਾ ਰਹੀ ਹੈ: ਸੰਪਾਦਕ।

ਆਨੰਦ ਮੈਰਿਜ ਐਕਟ ਦਾ ਮਸਲਾ: ਕੀ ਬਹਿਸ ਦਾ ਰੁਖ ਅਸਲ ਮਸਲੇ ਵੱਲ ਮੁੜ ਰਿਹਾ ਹੈ?

ਲੁਧਿਆਣਾ, ਪੰਜਾਬ (15 ਅਪ੍ਰੈਲ, 2012): ਬੀਤੇ ਦਿਨੀਂ ਖਬਰ ਆਈ ਸੀ ਭਾਰਤ ਸਰਕਾਰ ਕਿ ਭਾਰਤੀ ਮੰਤਰੀ ਮੰਡਲ ਨੇ ਆਨੰਦ ਵਿਆਹ ਕਾਨੂੰਨ, 1909 ਵਿਚ ਵਿਆਹ ਰਜਿਸਟਰ ਕਰਨ ਦੀ ਧਾਰਾ ਸ਼ਾਮਲ ਕਰਨ ਲਈ ਲੋੜੀਂਦੀ ਸੋਧ ਦੀ ਤਜਵੀਜ਼ ਨੂੰ ਪ੍ਰਵਾਣਗੀ ਦੇ ਦਿੱਤੀ ਹੈ। ਹਾਲਾਕਿ ਇਹ ਸੋਧ ਬਿੱਲ ਅਜੇ ਪਾਰਲੀਮੈਂਟ ਵਿਚ ਪੇਸ਼ ਕੀਤਾ ਜਾਣਾ ਹੈ ਪਰ ਦੁਨੀਆ ਭਰ ਦੇ ਸਿੱਖ ਆਗੂ ਇਸ ਪ੍ਰਸਤਾਵਤ ਸੋਧ ਨੂੰ ਆਨੰਦ ਮੈਰਿਜ ਐਕਟ ਤੇ ਸਿੱਖ ਪਛਾਣ ਦੇ ਮਸਲੇ ਦਾ ਵੱਡਾ ਹੱਲ ਮੰਨ ਰਹੇ ਹਨ। ਕੁਝ ਅਖਬਾਰਾਂ ਵਿਚ ਛਪੇ ਲੇਖਾਂ ਵਿਚ ਤਾਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਸ ਨਾਲ ਸਿੱਖਾਂ ਦਾ ਚਿਰਾਂ ਤੋਂ ਲਮਕਦਾ ਆ ਰਿਹਾ ਮਸਲਾ ਹੱਲ ਹੋ ਗਿਆ ਹੈ। ਹਾਲਾਕਿ ਸਿੱਖ ਸਿਆਸਤ ਨੇ ਜਿੰਨੇ ਵੀ ਕਾਨੂੰਨੀ ਮਾਹਰਾਂ ਤੇ ਬੁੱਧੀਜੀਵੀਆਂ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਹੈ ਸਾਰਿਆਂ ਦਾ ਹੀ ਮੰਨਣਾ ਹੈ ਕਿ ਇਸ ਫੈਸਲੇ ਨਾਲ ਮਿਲਣ ਵਾਲੀ ਰਾਹਤ "ਬਹੁਤ ਦੇਰ ਬਾਅਦ ਮਿਲੀ ਬਹੁਤ ਥੋੜੀ ਰਾਹਤ" ਹੈ। ਇਸ ਨਾਲ ਭਾਰਤ ਵਿਚ ਸਿੱਖ ਪਛਾਣ ਦਾ ਮਸਲਾ ਹੱਲ ਨਹੀਂ ਹੋਵੇਗਾ ਤੇ ਕੁਝ ਸਾਲ ਪਹਿਲਾਂ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਆਹ ਦੀ ਰਜਿਸਟ੍ਰੇਸ਼ਨ ਲਾਜਮੀ ਕਰ ਦੇਣ ਕਾਰਨ ਸਿੱਖਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦਾ ਭਖਿਆ ਮਸਲਾ ਜਰੂਰ ਕੁਝ ਠੰਡਾ ਹੋ ਜਾਵੇਗਾ।

« Previous Page