ਭਾਜਪਾ ਦੇ ਸੰਸਦੀ ਬੋਰਡ ਨੇ ਬੁੱਧਵਾਰ ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਤੇ ਹੁਣ ਉਨ੍ਹਾਂ ਨੂੰ ਪੰਜਾਬ ਦੀ ਰਾਜਪਾਲ ਲਾਏ ਜਾਣ ਦੀ ਸੰਭਾਵਨਾ ਹੈ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਤੇ ਸਾਰੀ ਕਾਰਵਾਈ ’ਤੇ ਨਜ਼ਰ ਰੱਖਣਗੇ ਪਰ ਉਹ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ।