
ਬੀਤੀ 2 ਅਗਸਤ ਨੂੰ ਯੁਨਾਈਟਿਡ ਸਿੱਖ ਮਿਸ਼ਨ (ਦਿੱਲੀ) ਵਲੋ ਗੁਰਦਵਾਰਾ ਗੁਰੂ ਸਿੰਘ ਸਭਾ, 7 ਬਲਾਕ, ਸੁਭਾਸ਼ ਨਗਰ, ਤਿਲਕ ਨਗਰ, ਦਿੱਲੀ ਵਿਖੇ 'ਮਤਾ ਅਨੰਦਪੁਰ ਸਾਹਿਬ ਅਜੋਕੇ ਸਮੇਂ ਵਿਚ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ।
ਜਿਵੇਂ ਕਿ ਆਪ ਜਾਣਦੇ ਹੀ ਹੋ ਕਿ 4 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਮੁੱਖ ਮੰਤਰੀ ਬਾਦਲ ਨੇ ਪੰਜਾਬ ਦੇ ਕਈ ਅਹਿਮ ਮੁੱਦਿਆਂ ਵਾਰੇ ਚਰਚਾ ਕੀਤੀ। ਇਹਨਾਂ ਵਿੱਚੋਂ ਮੁੱਖ ਮੁੱਦਾ ਪਾਣੀ ਦੀ ਵੰਡ ਦਾ ਹੈ ਜੋ ਰਾਈਪੇਰੀਅਨ ਸਿਧਾਂਤ ਨਾਲ ਕਰਨ ਦੀ ਗੱਲ ਕੀਤੀ ਗਈ।