Tag Archive "anil-vij"

ਮੈਂ ਤਾਂ ਡੇਰੇ ਸਿਰਸਾ ਵਿੱਚ ਜਾਂਦਾ ਰਹਾਂਗਾ: ਹਰਿਆਣਾ ਕੈਬਨਿਟ ਮੰਤਰੀ ਅਨਿਲ ਵਿੱਜ

ਬਲਾਤਕਾਰ ਕੇਸ 'ਚ ਸਿਰਸਾ ਮੁੱਖੀ ਨੂੰ ਸੀ. ਬੀ. ਆਈ. ਅਦਾਲਤ ਵੱਲੋ 20 ਸਾਲਾ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਰੋਹਤਕ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ।ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਭਾਜਪਾ ਆਗੂ ਅਨਿਲ ਵਿੱਜ ਤੋਂ ਪੁੱਛੇ ਸਵਾਲ ਕਿ ਸਿਰਸਾ ਮੁਖੀ ਰਾਮ ਰਹੀਮ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਦੀ ਗਰਾਂਟ ਦੇਣ ਦੇ ਜਵਾਬ ’ਤੇ ਹਰਿਆਣਾ ਦੇ ਕੈਬਨਿਟ ਮੰਤਰੀ ਵਿੱਜ ਭੜਕ ਪਏ ਅਤੇ ਕਿਹਾ ਕਿ ‘‘ਮੈਂ ਡੇਰਾ ਮੁਖੀ ਰਾਮ ਰਹੀਮ ਨੂੰ ਨਹੀਂ ਡੇਰੇ ਨੂੰ ਗਰਾਂਟ ਦਿੱਤੀ ਹੈ।

ਗਾਂਧੀ ਦੀ ਤਸਵੀਰ ਕਰੰਸੀ ਨੋਟਾਂ ਤੋਂ ਹਟਾ ਦਿੱਤੀ ਜਾਏਗੀ, ਇਸ ਨਾਲ ਨੁਕਸਾਨ ਹੀ ਹੋਇਆ: ਅਨਿਲ ਵਿੱਜ

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਇਹ ਆਖ ਕੇ ਚਰਚਾ ਛੇੜ ਦਿੱਤੀ ਹੈ ਕਿ ਮਹਾਤਮਾ ਗਾਂਧੀ ਦੀ ਤਸਵੀਰ ਨਾਲ ਖਾਦੀ ਦਾ ਕੋਈ ਭਲਾ ਨਹੀਂ ਹੋਇਆ ਤੇ ਇਸ ਕਾਰਨ ਕਰੰਸੀ ਦੀ ਕੀਮਤ ਵੀ ਘਟੀ ਹੈ। ਉਨ੍ਹਾਂ ਦੇ ਇਸ ਬਿਆਨ ਦੇ ਵਿਰੋਧ ਵੀ ਹੋਇਆ।

ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਲਈ ਫ਼ੌਜ ਦੀ ਮਦਦ ਵੀ ਲਈ ਜਾਣੀ ਚਾਹੀਦੀ ਹੈ: ਅਨਿਲ ਵਿੱਜ

ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਐਸਵਾਈਐਲ ਮਾਮਲੇ ’ਤੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਪੰਜਾਬ ਅਤੇ ਲਿੰਕ ਨਹਿਰ ਦੇ ਮਾਲਕ ਨਹੀਂ ਹਨ। ਇਹ ਹਰਿਆਣਾ ਦਾ ਹੱਕ ਹੈ ਤੇ ਉਹ ਕਾਨੂੰਨੀ ਤੌਰ ’ਤੇ ਆਪਣਾ ਹੱਕ ਮੰਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਲੈ ਕੇ ਰਹੇਗਾ। ਇਸ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਫ਼ੌਜ ਦੀ ਮਦਦ ਵੀ ਲਈ ਜਾਣੀ ਚਾਹੀਦੀ ਹੈ ਤਾਂ ਜੋ ਹਰਿਆਣਾ ਦੇ ਹਿੱਤਾਂ ਦੀ ਅਣਦੇਖੀ ਨਾ ਹੋ ਸਕੇ।

ਹਰਿਆਣਾ ਦੇ ਸਿਹਤ ਮੰਤਰੀ ਨਾਲ ਤਕਰਾਰ ਕਰਨ ਵਾਲੀ ਮਹਿਲਾ ਐਸ.ਪੀ ਦਾ ਕੀਤਾ ਗਿਆ ਤਬਾਦਲਾ

ਚੰਡੀਗੜ੍ਹ: ਬੀਤੇ ਦਿਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨਾਲ ਤਕਰਾਰ ਕਰਨ ਵਾਲੀ ਫਤਿਹਾਬਾਦ ਜ਼ਿਲ੍ਹੇ ਦੀ ਮਹਿਲਾ ਐਸ.ਪੀ ਸੰਗੀਤਾ ਕਾਲੀਆ ਦਾ ਅੱਜ ਹਰਿਆਣਾ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ।

ਮਹਿਲਾ ਐਸ.ਪੀ ਨਾਲ ਹੋਈ ਤਕਰਾਰ ਤੋਂ ਬਾਅਦ ਹਰਿਆਣਾ ਦੇ ਸਿਹਤ ਮੰਤਰੀ ਨੂੰ ਮੀਟਿੰਗ ਛੱਡ ਕੇ ਜਾਣਾ ਪਿਆ

ਟੋਹਾਣਾ: ਹਰਿਆਣਾ ਵਿੱਚ ਇੱਕ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਹਾਲਾਤ ਉਦੋਂ ਤਣਾਅਪੂਰਣ ਹੋ ਗਏ ਜਦੋਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਗੁੱਸੇ ਵਿੱਚ ਆ ਕੇ ਮੀਟਿੰਗ ਵਿੱਚ ਸ਼ਾਮਿਲ ਫਤਿਹਾਬਾਦ ਦੀ ਮਹਿਲਾ ਐਸ.ਪੀ ਸੰਗੀਤਾ ਕਾਲੀਆ ਨੂੰ ਗੈਟ ਆਊਟ ਕਹਿ ਦਿੱਤਾ।ਪਰ ਐਸ.ਪੀ ਵੱਲੋਂ ਵਿਰੋਧ ਕਰਨ ਤੇ ਖੁਦ ਮੰਤਰੀ ਨੂੰ ਹੀ ਮੀਟਿੰਗ ਵਿੱਚੋਂ ਆਊਟ ਹੋਣਾ ਪਿਆ।