Tag Archive "army-attack-on-akal-takhat-sahib"

ਘੱਲੂਘਾਰਾ ਦਿਹਾੜੇ ਦੀ ਮਹੱਤਤਾ ਨੂੰ ਸਮਝਿਆਂ ਸਿੱਖ ਕੌਮ ਏਕਤਾ ਦਾ ਸਬੂਤ ਦੇਵੇ: ਪ੍ਰੋ. ਬਡੂੰਗਰ

ਅਕਾਲ ਤਖ਼ਤ ਸਾਹਿਬ 'ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਾਂਝੇ ਤੌਰ 'ਤੇ ਘੱਲੂਘਾਰਾ ਦਿਹਾੜੇ ਨੂੰ ਮਨਾਉਣ ਦੇ ਯਤਨ ਜਾਰੀ ਹਨ।

‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਮਾਨ ਦਲ ਵਲੋਂ ਵਿਰੋਧ; ਪ੍ਰੋ. ਬਡੂੰਗਰ ਵਲੋਂ ਸਾਂਝੇ ਸਮਾਗਮ ਦੀ ਕੀਤੀ ਤਰੀਫ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਦਿੱਤੇ 'ਅੰਮ੍ਰਿਤਸਰ ਬੰਦ' ਦੇ ਸੱਦੇ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਵਰ੍ਹੇ ਜੂਨ 1984 'ਚ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ 'ਤੇ ਹੋਏ ਭਾਰਤੀ ਫੌਜ ਦੇ ਹਮਲੇ ਦੀ ਯਾਦ ਵਿਚ ਸਿੱਖਾਂ ਦੇ ਵਿਰੋਧ ਨੂੰ ਪ੍ਰਗਟਾਉਣ ਲਈ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਿਆਂ ‘ਚ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ।

6 ਜੂਨ ਦੇ ਪ੍ਰੋਗਰਾਮਾਂ ‘ਚ ਵਿਘਨ ਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਹੈ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ: ਮਾਨ

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਵੀਰਵਾਰ (1 ਜੂਨ) ਨੂੰ ਅੰਮ੍ਰਿਤਸਰ, ਕਪੂਰਥਲਾ, ਹੁਸਿਆਰਪੁਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਅਤੇ ਹੋਰ ਕਈ ਜ਼ਿਲ੍ਹਿਆਂ ਵਿਚ ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਹੁਦੇਦਾਰਾਂ, ਮੈਬਰਾਂ ਅਤੇ ਸਮਰਥਕਾਂ ਦੇ ਘਰਾਂ ਵਿਚ ਛਾਪੇ ਮਾਰਨ ਅਤੇ ਗ੍ਰਿਫ਼ਤਾਰੀਆਂ ਕਰਨ ਨਿਖੇਧੀ ਕੀਤੀ।

ਜੂਨ 84 ਫੌਜੀ ਹਮਲੇ ਦੌਰਾਨ ਇਕ ਅੱਖ ਦੀ ਰੋਸ਼ਨੀ ਅਤੇ ਜ਼ਿੰਦਗੀ ਦੇ ਪੰਜ ਸਾਲ ਗਵਾਉਣ ਵਾਲੀ ਬੀਬੀ ਇੰਦਰਜੀਤ ਕੌਰ

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਜਿਥੇ ਸੈਂਕੜੇ ਸਿੰਘ ਸਿੰਘਣੀਆਂ ਨੂੰ "ਅੱਤਵਾਦੀ" ਦੱਸਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉਥੇ 367 ਸ਼ਰਧਾਲੂਆਂ ਨੂੰ ਦੇਸ਼ ਖਿਲਾਫ ਜੰਗ ਲੜਨ ਦੇ ਦੋਸ਼ ਤਹਿਤ ਜੋਧਪੁਰ ਦੀ ਹਾਈ ਸਕਿਉਰਿਟੀ ਜੇਲ੍ਹ ਵਿੱਚ ਬੰਦ ਕਰ ਦਿੱਤਾ। ਜਿਥੋਂ ਇਨ੍ਹਾਂ ਲੋਕਾਂ ਨੂੰ 5 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ।

ਜੂਨ 84 ਦੇ ਦਰਬਾਰ ਸਾਹਿਬ ਹਮਲੇ ਦੀ ਪੀੜ ਨੂੰ ਮਹਿਸੂਸ ਕਰਦਿਆਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਿਆ ਜਾਵੇ: ਦਲ ਖਾਲਸਾ

ਦਲ ਖਾਲਸਾ ਨੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਸਰਕਾਰ ਵਲੋਂ 'ਸਾਕਾ ਨੀਲਾ ਤਾਰਾ' ਦੇ ਨਾਮ ਹੇਠ ਕੀਤੇ ਗਏ ਫੌਜੀ ਹਮਲੇ ਦੀ ਪੀੜ ਦੇ 33ਵਰ੍ਹੇ ਪੂਰੇ ਹੋਣ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਹੈ।

ਦਲ ਖ਼ਾਲਸਾ ਵੱਲੋਂ ‘ਘੱਲੂਘਾਰਾ ਯਾਦਗਾਰੀ ਮਾਰਚ’ ਅੰਮ੍ਰਿਤਸਰ ਵਿਖੇ 5 ਜੂਨ ਨੂੰ ਸ਼ਾਮ 5 ਵਜੇ

ਦਲ ਖ਼ਾਲਸਾ ਨੇ ਜੂਨ 1984 ਦੇ ਦਰਬਾਰ ਸਾਹਿਬ ਸਾਕੇ ਦੀ 33ਵੀਂ ਵਰੇਗੰਢ ਮੌਕੇ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਕੀਤਾ ਗਿਆ।

ਜੂਨ 84 ਦੇ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ

ਭਾਰਤੀ ਫੌਜ ਵਲੋਂ ਜੂਨ 1984 'ਚ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ, ਅੰਮ੍ਰਿਤਸਰ ਵਿਖੇ ਲਗਵਾਉਣ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪਿਆ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਜੂਨ ‘ਚ ਹੋਣ ਵਾਲੇ ਰੋਸ ਮੁਜਾਹਰੇ ਲਈ ਪੋਸਟਰ ਜਾਰੀ

ਜੂਨ 1984 ਵਿਚ ਭਾਰਤੀ ਫੌਜ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ ਘੱਲੂਘਾਰੇ ਦੀ ਯਾਦ ਨੂੰ ਇੱਕ ਜ਼ਖਮ ਦੀ ਨਿਆਂਈਂ ਸਮਝਦਾ ਹੋਇਆ ਇਸਦੇ ਸਦੀਵੀ ਇਲਾਜ ਲਈ ਕੌਮੀ ਅਜਾਦੀ ਪ੍ਰਤੀ ਵਚਨਬੱਧ ਹੋਵੇ।

1984 ਦੇ ਕਤਲੇਆਮਾਂ ਖਿਲਾਫ ਕੈਨੇਡਾ ਤੋਂ ਉਠਦੀਆਂ ਆਵਾਜ਼ਾਂ ਕੈਪਟਨ ਨੂੰ ਡਰਾ ਰਹੀਆਂ ਹਨ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿੱਖ ਨਸਲਕੁਸ਼ੀ ਖਿਲਾਫ ਕੈਨੇਡਾ ਦੀ ਧਰਤੀ ਤੋਂ ਉੱਠ ਰਹੀ ਆਵਾਜ਼ ਤੋਂ ਭੈਅ-ਭੀਤ ਹੋ ਕੇ ਕੈਨੇਡਾ ਦੇ ਰੱਖਿਆ ਮੰਤਰੀ ਖਿਲਾਫ ਊਟ-ਪਟਾਂਗ ਬਿਆਨਬਾਜ਼ੀ ਕਰ ਰਹੇ ਹਨ। ਖਾਲੜਾ ਮਿਸ਼ਨ ਦੇ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਮੀਤ ਪ੍ਰਧਾਨ ਵਿਰਸਾ ਬਹਿਲਾਂ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅ

« Previous PageNext Page »