ਪੰਜਾਬ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ ਰਵਿੰਦਰਪਾਲ ਸਿੰਘ ਦੀ ਛੇਹਰਟਾ ਇਲਾਕੇ ਵਿਚ ਦਸੰਬਰ 2012 ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਬਾਦਲ ਦਲ ਦੇ ਆਗੂ ਆਗੂ ਰਣਜੀਤ ਸਿੰਘ ਰਾਣਾ ਤੇ ਉਸਦੇ ਚਾਰ ਸਾਥੀਆਂ ਨੂੰ ਅੱਜ ਵਧੀਕ ਸੈਸ਼ਨ ਜੱਜ ਹਰਪ੍ਰੀਤ ਕੌਰ ਦੀ ਅਦਾਲਤ ਵੱਲੋਂ ਮੌਤ ਤਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।