ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਹਮਲਾ ਉਸ ਵਕਤ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ।