
ਭਾਰਤੀ ਸੰਵਿਧਾਨ ਦੀ ਧਾਰਾ 370 ਤਹਿਤ ਜੰਮੂ ਕਸ਼ਮੀਰ ਸੂਬੇ ਨੂੰ ਮਿਲੇ ਦੇ ਵਿਸ਼ੇਸ਼ ਸਰਜ਼ੇ ਦਾ ਜ਼ਿਕਰ ਕਰਦਿਆਂ ਜੰਮੂ ਤੇ ਕਸ਼ਮੀਰ ਹਾਈਕੋਰਟ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ ਲੋਕਾਂ ਦਾ ਆਪਣਾ ਸੰਵਿਧਾਨ ਹੈ ਅਤੇ ਆਪਣੀ ਪ੍ਰਭੂਸੱਤਾਸੰਪਨ ਵਿਸ਼ੇਸ਼ਤਾ ਹੈ ਜਿਸ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਉਸ ਵਿਚ ਤਬਦੀਲੀ ਜਾਂ ਉਸ ਨੂੰ ਘਟਾਇਆ ਜਾ ਸਕਦਾ ਹੈ।