ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।
ਸਟੂਡੈਂਟਸ ਫਾਰ ਸੁਸਾਇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ 10 ਦਸੰਬਰ, 2019 ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਵਜੋਂ ਕਸ਼ਮੀਰੀ ਕਾਰਕੁਨ ਪ੍ਰੋਫੈਸਰ ਐਸ.ਆਰ. ਗਿਲਾਨੀ ਦੀ ਯਾਦ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ। ਇਹ ਸਮਾਗਮ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗਾਂਧੀ ਭਵਨ ਵਿਖੇ ਹੋਇਆ ਸੀ।
ਆਤਿਫ ਨੇ ਆਪਣੇ ਪਿਤਾ ਬਾਰੇ ਗੱਲਬਾਤ ਕਰਦਿਆਂ ਦੱਸਿਆ ‘ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।