Tag Archive "attack-on-bhai-ranjit-singh-dhadrianwale"

ਢੱਡਰੀਆਂਵਾਲਿਆਂ ’ਤੇ ਹਮਲਾ ਮਾਮਲੇ ’ਚ ਫੜੇ ਵਿਅਕਤੀਆਂ ਦੀ ਪੈਰਵੀ ਕਰਾਂਗੇ:ਬਾਬਾ ਹਰਨਾਮ ਸਿੰਘ

ਬੀਤੇ ਦਿਨੀਂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਲੁਧਿਆਣਾ ਨੇੜੇ ਹੋਏ ਹਮਲੇ ਅਤੇ ਉਨ੍ਹਾਂ ਦੇ ਸਾਥੀ ਦੀ ਮੌਤ ਦੇ ਮਾਮਲੇ ’ਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲ ਉੱਠ ਰਹੀਆਂ ਉਂਗਲਾਂ ਦਾ ਅੱਜ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਜਿੱਥੇ ਪੇਸ਼ ਕੀਤੀ ਜਾ ਰਹੀ ਘਟਨਾ ਦੀ ਅਸਲੀਅਤ ’ਤੇ ਸ਼ੰਕਾ ਪ੍ਰਗਟਾਈ ਉਥੇ ਸਮੁੱਚੇ ਹਾਲਾਤ ਲਈ ਭਾਈ ਢੱਡਰੀਆਂਵਾਲਿਆਂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਪੰਥ ’ਚ ਬਖੇੜਾ ਪੈਦਾ ਕਰਨ ਦਾ ਦੋਸ਼ੀ ਦੱਸਿਆ।

ਭਾਈ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਵਾਲਿਆਂ ਦਾ ਇਕ ਦਿਨ ਦਾ ਰਿਮਾਂਡ ਹੋ ਵਧਿਆ

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਾਰ ਹਮਲਾਵਰਾਂ ਨੂੰ ਅਦਾਲਤ ਨੇ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ ਉੇਤੇ ਭੇਜ ਦਿੱਤਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਹੋਇਆ ਸੀ।

26 ਮਈ ਨੂੰ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ: ਭਾਈ ਰਣਜੀਤ ਸਿੰਘ ਢੱਡਰੀਆਂਵਲੇ

ਸਥਾਨਕ ਬਾੜੇਵਾਲ ਸੜਕ ’ਤੇ ਸੁਖਮਨੀ ਇਨਕਲੇਵ ਨੇੜੇ ਮੰਗਲਵਾਰ ਦੀ ਰਾਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿਚ 10 ਹੋਰ ਹਮਲਾਵਰਾਂ ਦੀ ਪੁਲਿਸ ਵਲੋਂ ਸ਼ਨਾਖਤ ਕੀਤੀ ਗਈ ਹੈ।

ਭਾਈ ਢੱਡਰੀਆਂਵਾਲਿਆਂ ਨੇ ਕਿਹਾ, “ਬਹੁਤ ਇੰਤਜ਼ਾਰ ਕਰ ਲਿਆ, ਅਸਲ ਦੋਸ਼ੀ ਗ੍ਰਿਫਤਾਰ ਕਰੋ”

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਹੁਣ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਬਹੁਤ ਇੰਤਜ਼ਾਰ ਕਰ ਲਿਆ ਹੈ ਅਤੇ ਹੁਣ ਜਲਦ ਤੋਂ ਜਲਦ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ।

ਟਕਸਾਲ ਦੇ ਬੰਦਿਆਂ ਵਲੋਂ ਹਮਲੇ ਦੀ ਜ਼ਿੰਮੇਵਾਰੀ ਕਬੂਲ, ਬਾਬਾ ਧੁੰਮਾ ਦੇ ਸਮਰਥਕ ਨੇ ਦੁਬਾਰਾ ਧਮਕੀ ਦਿੱਤੀ

ਦਮਦਮੀ ਟਕਸਾਲ ਨਾਲ ਸਬੰਧਤ ਵਿਅਕਤੀਆਂ ਨੇ ਪੁਲੀਸ ਤਫ਼ਤੀਸ਼ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹਮਲਾ ਕਰਨ ਦਾ ਇਕਬਾਲ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਸੋਨੀ ਨਾਮੀ ਵਿਅਕਤੀ ਨੇ ਪੁਲੀਸ ਵੱਲੋਂ ਕੀਤੀ ਪੁੱਛ-ਗਿੱਛ ਦੌਰਾਨ ਕਿਹਾ ਹੈ, ‘‘ਸਾਡਾ ਇਰਾਦਾ ਢੱਡਰੀਆਂ ਵਾਲੇ ਨੂੰ ਮਾਰਨ ਦਾ ਨਹੀਂ ਸੀ ਬਲਕਿ ਕੁੱਟਮਾਰ ਕਰਨ ਤੇ ਡਰਾਉਣ ਤੱਕ ਹੀ ਸੀਮਤ ਸੀ।’’ ਟਕਸਾਲ ਦੇ ਬੰਦਿਆਂ ਨੇ ਤਫ਼ਤੀਸ਼ ਦੌਰਾਨ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਕਲੀਨ ਚਿਟ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਹਮਲੇ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਂਜ ਉਨ੍ਹਾਂ ਇਹ ਜ਼ਰੂਰ ਮੰਨਿਆ ਕਿ ਹਮਲੇ ਦੀ ਸਾਜ਼ਿਸ਼ ਡੇਰੇ ’ਚ ਹੀ ਘੜੀ ਗਈ ਸੀ ਅਤੇ ਮੁਢਲੇ ਤੌਰ ’ਤੇ 5 ਬੰਦਿਆਂ ਨੇ ਯੋਜਨਾ ਬਣਾਈ ਸੀ।

ਢੱਡਰੀਆਂ ਵਾਲਿਆਂ ‘ਤੇ ਹਮਲੇ ਦਾ ਮਾਮਲਾ: ਬਾਬਾ ਹਰਨਾਮ ਸਿੰਘ ਧੁੰਮਾ ਨੇ ਪ੍ਰੈਸ ਕਾਨਫਰੰਸ ਮੁਲਤਵੀ ਕੀਤੀ

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉੱਤੇ ਲੰਘੀ 17 ਮਈ ਨੂੰ ਲੁਧਿਆਣਾ ਨੇੜੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਦਮਦਮੀ ਟਕਸਾਲ (ਮਹਿਤਾ ਧੜਾ) ਦੇ ਕਾਰਕੁੰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ (21 ਮਈ) ਨੂੰ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਪਣੀ ਜਥੇਬੰਦੀ ਦਾ ਪੱਖ ਰੱਖਣ ਲਈ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਬੁਲਾਈ ਸੀ।

ਸਿੱਖ ਚਿੰਤਕਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉਤੇ ਹਮਲੇ ਦੀ ਨਿਖੇਧੀ ਕੀਤੀ

ਚੰਡੀਗੜ੍ਹ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੇਂਦਰ ਵਿਖੇ ਪੰਥਕ ਵਿਦਵਾਨਾਂ ਅਤੇ ਪੰਥ ਦਰਦੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਹਮਲਾਵਰਾਂ ਅਤੇ ਸਾਜਿਸ਼ਕਾਰਾਂ ਨੂੰ ਗ੍ਰਿਫਤਾਰ ਕਰੋ: ਭਾਈ ਢੱਡਰੀਆਂਵਾਲਿਆਂ ਦੀ ਪ੍ਰੈਸ ਕਾਨਫਰੰਸ 20 ਮਈ, 2016

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ 20 ਮਈ, 2016 ਨੂੰ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ‘ਤੇ ਹੋਏ ਹਮਲੇ ਦੇ ਹਮਲਾਵਰਾਂ ਅਤੇ ਸਾਜਿਸ਼ਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਪੁਲਿਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਗੁ: ਪਰਮੇਸ਼ਰਦਵਾਰ, ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੁਲਿਸ ਸੁਰੱਖਿਆ ਦੇ ਪੇਸ਼ਕਸ਼ ਨੂੰ ਮਨਾ ਕਰ ਦਿੱਤਾ। ਜ਼ਿਕਰਯੋਗ ਹੈ ਕਿ 17 ਮਈ ਦੇ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਪੁਲਿਸ ਸੁਰੱਖਿਆ ਦੀ ਪੇਸ਼ਕਸ਼ ਕੀਤੀ ਗਈ ਸੀ।

ਮੈਨੂੰ ਮਾਰਨ ਲਈ ਹਮਲਾਵਰ ਬੰਬਈ ਤੋਂ ਸੱਦੇ ਗਏ ਸਨ: ਭਾਈ ਰਣਜੀਤ ਸਿੰਘ ਢੱਡਰੀਆਂਵਾਲੇ

ਲੁਧਿਆਣਾ ਵਿਖੇ ਹੋਏ ਹਮਲੇ ਤੋਂ ਬਾਅਦ ਆਪਣੇ ਪਹਿਲੇ ਟੀ.ਵੀ. ਇੰਟਰਵਿਊ ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਮਰਵਾਉਣ ਲਈ ਹਮਲਾਵਰ ਬੰਬਈ ਤੋਂ ਬੁਲਾਏ ਗਏ ਸੀ। ਏ.ਬੀ.ਪੀ. ਸਾਂਝਾ ਦੇ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਵਿਖੇ 17 ਮਈ ਨੂੰ ਕਾਫਲੇ ’ਤੇ ਹਮਲਾ ਕਰਨ ਵਾਲੇ ਬੰਬਈ ਤੋਂ ਭਾੜੇ ’ਤੇ ਬੁਲਾਏ ਗਏ ਸੀ।

« Previous PageNext Page »