ਪੰਜਾਬ ਦੇ ਖੇਤਾਂ ਲਈ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦੇਣ ਲਈ ਸਿਡਨੀ ਦੇ ਡਿਜ਼ਾਇਰ ਹਾਲ 'ਚ ਪੰਜਾਬੀਆਂ ਵਲ੍ਹੋਂ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿੱਚ ਹਰ ਵਰਗ ਨਾਲ ਸੰਬੰਧਿਤ ਲੋਕਾਂ ਨੇ ਸ਼ਮੂਲੀਅਤ ਕੀਤੀ।
ਆਸਟਰੇਲੀਆ ਦੇ ਵੱਖ ਵੱਖ ਸੂਬਿਆਂ 'ਚ ਕਰੋਨਾਵਾਇਰਸ ਕਾਰਨ ਤੰਗੀਆਂ 'ਚੋਂ ਗੁਜ਼ਰ ਰਹੇ ਲੋਕਾਂ ਦੀ ‘ਖਾਲਸਾ ਏਡ’ ਵੱਲੋਂ ਮਦਦ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼ਹਿਰ 'ਚ ਸੰਸਥਾ ਨੇ ਤਿੰਨ ਵਿਤਰਣ ਕੇਂਦਰ ਅਲੱਗ-ਅਲੱਗ ਹਿੱਸਿਆਂ 'ਚ ਸਥਾਪਿਤ ਕੀਤੇ ਹਨ ਜਿੱਥੋਂ ਜ਼ਰੂਰੀ ਸਮੱਗਰੀ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਦੀ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਚੋਣਾਂ ਨਹੀਂ ਲੜੇਗਾ।ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨਾਲ ਸਹਿਮਤੀ ਨਾ ਬਣ ਸਕੀ।
ਆਸਟਰੇਲੀਆ ਵਿੱਚ ਜ਼ਬਰਦਸਤ ਗਰਮੀ ਨੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।ਤਾਪਮਾਨ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ।