
ਬਹੁਜਨ ਸਮਾਜ ਪਾਰਟੀ ਦੀ ਸੂਬਾ ਲੀਡਰਸ਼ਿਪ ’ਤੇ ਡੇਢ ਦਹਾਕੇ ਤੋਂ ਕਾਬਜ਼ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਪਾਰਟੀ ਮੁਖੀ ਮਾਇਆਵਤੀ ਨੇ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰ ਦਿੱਤਾ ਹੈ। ਕਰੀਬ ਹਫ਼ਤਾ ਪਹਿਲਾਂ ਲਖਨਊ ਵਿੱਚ ਹੋਈ ਮੀਟਿੰਗ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਸੀ ਕਿ ਕਰੀਮਪੁਰੀ ਦੇ ਪੰਜਾਬ ਪ੍ਰਧਾਨ ਰਹਿੰਦਿਆਂ ਬਸਪਾ ਦਾ ਆਧਾਰ ਤੇਜ਼ੀ ਨਾਲ ਸੁੰਗੜਿਆ ਹੈ ਤੇ ਪਾਰਟੀ ਵਿੱਚ ਧੜੇਬੰਦੀ ਵਧੀ ਹੈ। ਕਰੀਮਪੁਰੀ ਨੂੰ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰਦਿਆਂ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੀਆਂ ਪੰਜ ਵਿਧਾਨ ਸਭਾ ਸੀਟਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬਸਪਾ ਵਿੱਚ ਉਨ੍ਹਾਂ ਦਾ ਵਿਰੋਧੀ ਧੜਾ ਇਸ ਗੱਲ ਤੋਂ ਖੁਸ਼ ਹੈ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਬਸਪਾ ਨਾਲ ਸਮਝੌਤੇ ਦੀ ਆੜ ਵਿੱਚ ਪਾਰਟੀ ਨੂੰ ਤੋੜਨਾ ਚਾਹੁੰਦੇ ਸਨ।
ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਰਐੱਸਐੱਸ ਦੀਆਂ ਭਾਰਤ ਭਰ ਵਿੱਚ ਵਧ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਦਿਆਂ ਕਿਹਾ ਕਿ ਆਰ. ਐੱਸ. ਐੱਸ ਦਾ ਏਜੰਡਾ ਭਾਰਤ ਲਈ ਘਾਤਕ ਹੈ ਕਿਉਂਕਿ ਇਹ ਸ਼ੁਰੂ ਤੋਂ ਹੀ ਘੱਟ ਗਿਣਤੀਆਂ ਦਾ ਵਿਰੋਧੀ ਰਿਹਾ ਹੈ।