Tag Archive "avtar-singh-makkar"

ਪੁਰਾਤਨ ਰੂਪ ਵਿੱਚ ਹੀ ਸੁਰੱਖਿਅਤ ਹੈ ਦਰਬਾਰ ਸਾਹਿਬ ਦੀ ਮੀਨਾਕਾਰੀ: ਸ਼੍ਰੋਮਣੀ ਕਮੇਟੀ

ਦਰਬਾਰ ਸਾਹਿਬ ਦੀ ਮੀਨਾਕਾਰੀ ਸਬੰਧੀ ਚੱਲ ਰਹੀ ਚਰਚਾ 'ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਈ ਮੀਨਾਕਾਰੀ ਕੋਈ ਨਵੀਂ ਨਹੀਂ ਹੈ ਜੋ ਇਸ ਨੂੰ ਬਦਲ ਦਿੱਤਾ ਜਾਵੇ, ਸਗੋਂ ਇਹ ਤਾਂ ਪੁਰਾਤਨ ਸਮੇਂ ਤੋਂ ਇਸੇ ਤਰ੍ਹਾਂ ਹੀ ਦ੍ਰਿਸ਼ਟਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਸਬੰਧ ਵਿੱਚ ਵਿਵਾਦ ਪੈਦਾ ਕਰਨਾ ਤੱਥਹੀਣ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਫੋਕੀ ਸ਼ੋਹਰਤ ਪ੍ਰਾਪਤ ਕਰਨਾ ਅਤਿਅੰਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਮੀਨਾਕਾਰੀ, ਚਿੱਤਰਕਾਰੀ ਦੀ ਮੁਰੰਮਤ ਕਰਨ ਤੋਂ ਪਹਿਲਾਂ ਦੀਆਂ ਤਸਵੀਰਾਂ ਵੀ ਮੌਜੂਦ ਹਨ ਜੋ ਮੁਕੰਮਲ ਫੋਟੋਗ੍ਰਾਫੀ ਕਰਵਾ ਕੇ ਸੁਰੱਖਿਅਤ ਕੀਤੀਆਂ ਗਈਆਂ ਹਨ।

ਸਰਹੱਦੀ ਪੱਟੀ ਤੋਂ ਹਟਾਏ ਗਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਕੈਂਪ ਅੱਜ ਤੋਂ

ਪਾਕਿ-ਹਿੰਦ ਦਰਮਿਆਨ ਕਿਸੇ ਸੰਭਾਵੀ ਹਮਲੇ ਦੇ ਅਹਿਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦੀ ਖੇਤਰ ਦੀ 10 ਕਿਲੋਮੀਟਰ ਦੀ ਪੱਟੀ 'ਚੋਂ ਲੋਕਾਂ ਨੂੰ ਉਠਾਇਆ ਜਾ ਰਿਹਾ ਹੈ। ਅਜਿਹੇ ਲੋਕਾਂ ਨੂੰ ਆਰਜੀ ਰਿਹਾਇਸ਼, ਲੰਗਰ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਰਾਹਤ ਕੈਂਪ ਲਗਾਏਗੀ।

ਸ਼੍ਰੋਮਣੀ ਕਮੇਟੀ ਵਲੋਂ 25-26 ਸਤੰਬਰ ਨੂੰ ਹੋਣ ਵਾਲਾ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਰੱਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਤੀਜੀ ਵਾਰ ਰੱਦ ਕਰ ਦਿੱਤਾ ਹੈ। ਇਹ ਕਾਨਫਰੰਸ 25 ਅਤੇ 26 ਸਤੰਬਰ ਨੂੰ ਹੋਣੀ ਸੀ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਸ਼੍ਰੋਮਣੀ ਕਮੇਟੀ ਵਲੋਂ ਇਸ ਖਬਰ ਦੀ ਪੁਸ਼ਟੀ ਕੀਤੀ ਹੈ।

ਬਾਪੂ ਤਰਲੋਚਨ ਸਿੰਘ ਨੂੰ ਵੱਖ-ਵੱਖ ਸੰਪਰਦਾਵਾਂ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀਆਂ

ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ ਜੀ ਵਲੋਂ ਗੁਰਸ਼ਬਦ ਕਥਾ ਸਰਵਨ ਕਰਾਇਆ ਗਿਆ ਅਤੇ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਜਥਿਆਂ ਤੋਂ ਇਲਾਵਾ 15 ਦੇ ਕਰੀਬੀ ਰਾਗੀ ਜੱਥਿਆਂ ਨੇ ਇਲਾਹੀ ਕੀਰਤਨ ਦਾ ਗੁਣਗਾਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਤਖ਼ਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਨਿਰਮਲਿਆਂ ਅਤੇ ਉਦਾਸੀ ਸੰਪਰਦਾਵਾਂ ਦੇ ਨੁਮਾਇੰਦਿਆਂ ਵੱਲੋਂ ਨਿੱਘਿਆਂ ਸ਼ਰਧਾਂਜਲੀਆਂ ਦਿੱਤਿਆਂ ਗਈਆਂ ਉੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਆਪਣੀ ਹਾਜ਼ਰੀ ਲਵਾ ਕੇ ਬਾਪੂ ਜੀ ਪ੍ਰਤੀ ਸ਼ਰਧਾ ਭਾਵਨਾ ਪ੍ਰਗਟ ਕੀਤੀ।

ਦਮਦਮੀ ਟਕਸਾਲ ਵਲੋਂ ਜੂਨ 84 ਦੇ ਸ਼ਹੀਦਾਂ ਦੀਆਂ ਤਸਵੀਰਾਂ ਸਿੱਖ ਅਜਾਇਬਘਰ ਵਿੱਚ ਲਾਉਣ ਦੀ ਮੰਗ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਜੂਨ 1984 ਨਾਲ ਸਬੰਧਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਯਾਦਗਾਰੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਵੇ।

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ

ਅਨੰਦਪੁਰ ਸਾਹਿਬ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਤੋਂ ਤੋਂ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮਾਹਿਰ ਵਿਦਵਾਨ 25-26 ਸਤੰਬਰ ਨੂੰ ਸ਼ਿਰਕਤ ਕਰਨਗੇ।

ਗੁ: ਸਿਕਲੀਗਰ ਢੰਡਾਰੀ ਕਲਾ ਵਿਖੇ ਕਾਰਪੋਰੇਸ਼ਨ ਵੱਲੋਂ ਕੀਤੀ ਗਈ ਧੱਕੇਸ਼ਾਹੀ; ਅਤਿ ਨਿੰਦਣਯੋਗ:ਮੱਕੜ

ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ ਮਸ਼ੀਨ ਨਾਲ ਨਿਸ਼ਾਨ ਸਾਹਿਬ ਅਤੇ ਬਿਲਡਿੰਗ ਨੂੰ ਢਾਉਣ ਦੀ ਕੀਤੀ ਗਈ ਧੱਕੇਸ਼ਾਹੀ ਵਾਲੀ ਕਾਰਵਾਈ ਅਤਿ ਨਿੰਦਣਯੋਗ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਸੰਗਤ ਸਿੰਘ ਅਤੇ 40 ਸਿੰਘਾਂ ਦੀ ਯਾਦ ਵਿਚ ਅਜਾਇਬ ਘਰ ਬਣਾਏਗੀ

ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕਰਕੇ ਦੱਸਿਆ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਸੰਗਤ ਸਿੰਘ ਜੀ ਦੇ ਨਾਮ ਅਤੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ 40 ਸਿੰਘਾਂ ਦੀ ਯਾਦ ਨੂੰ ਸਮਰਪਿਤ ਚਮਕੌਰ ਸਾਹਿਬ ਦੀ ਧਰਤੀ 'ਤੇ ਗੁਰਦੁਆਰਾ ਸਾਹਿਬ ਤੇ ਅਜਾਇਬ ਘਰ ਦੀ ਉਸਾਰੀ ਕੀਤੀ ਜਾਵੇਗੀ।

ਮੱਕੜ ਜੂਨ 84, ਝੂਠੇ ਮੁਕਾਬਲਿਆਂ ਦੇ ਗੁਨਾਹਗਾਰਾਂ ਖਿਲਾਫ ਵੀ ਪਰਚਾ ਦਰਜ ਕਰਵਾਏ : ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਪਰਚਾ ਦਰਜ ਕਰਵਾਉਣ ਦੇ ਨਾਲ-ਨਾਲ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਦੇ ਦੋਸ਼ੀਆਂ ਕੁਲਦੀਪ ਬਰਾੜ, ਕਾਂਗਰਸ, ਭਾਜਪਾ, ਆਰ.ਐਸ.ਐਸ. ਅਤੇ ਬਾਦਲ ਦੇ ਖਿਲਾਫ ਵੀ ਪਰਚਾ ਦਰਜ ਕਰਵਾਉਣ ਦੀ ਹਿੰਮਤ ਦਿਖਾਉਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਤੇ ਪੰਜਾਬ ਦੇ ਲੋਕ 1997 ਤੋਂ ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਉਪਰੋਕਤ ਦੋਸ਼ੀਆਂ ਖਿਲਾਫ ਐਫ.ਆਈ.ਆਰ. ਦਰਜ ਹੋਵੇ ਪਰ ਅੱਜ ਤਕ ਕਿਸੇ ਇਕ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਹੋਈ।

ਸਰਕਾਰਾਂ ਦੀ ਢਿੱਲ ਕਾਰਨ ਪੰਜਾਬ ਦਾ ਮਾਹੌਲ ਮੁੜ ਖ਼ਰਾਬ ਹੋ ਸਕਦੈ: ਅਵਤਾਰ ਸਿੰਘ ਮੱਕੜ

ਭਗਤਾ ਭਾਈਕਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਅਤੇ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੇ ਪੁਲੀਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ।

« Previous Page — Next Page »